ਲੁਧਿਆਣਾ ਪੁਲਿਸ ਨੇ ਕੰਗ ਮਾਡਿਊਲ ਦੇ ਇੱਕ ਮੈਂਬਰ ਨੂੰ ਕੀਤਾ ਗ੍ਰਿਫਤਾਰ, ਮੁਲਜ਼ਮ ਕੋਲੋਂ ਹਥਿਆਰ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁਲਜ਼ਮ ਤੜਕੇ 2 ਵਜੇ ਤੋਂ 5 ਵਜੇ ਤੱਕ ਹਥਿਆਰਾਂ ਦੀ ਕਰਦਾ ਸੀ ਡਿਲੀਵਰੀ

photo

 

ਲੁਧਿਆਣਾ: ਲੁਧਿਆਣਾ ਜ਼ਿਲ੍ਹੇ ਦੀ ਖੰਨਾ ਪੁਲਿਸ ਨੇ ਹਾਲ ਹੀ ਵਿੱਚ ਵਿਦੇਸ਼ ਵਿੱਚ ਬੈਠੇ ਗੈਂਗਸਟਰ ਲਵਜੀਤ ਕੰਗ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਸੀ। ਇਸੇ ਮਾਮਲੇ ਵਿੱਚ ਪੁਲਿਸ ਨੇ ਇਕ ਮੁਲਜ਼ਮ ਨੂੰ ਫਾਜ਼ਿਲਕਾ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਲਵਜੀਤ ਕੰਗ ਦੇ ਇਸ਼ਾਰੇ 'ਤੇ ਰਾਤ 2 ਵਜੇ ਤੋਂ ਸਵੇਰੇ 5 ਵਜੇ ਤੱਕ ਹਥਿਆਰਾਂ ਦੀ ਤਸਕਰੀ ਕਰਦੇ ਸਨ। ਪੁਲਿਸਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਪੁਲਿਸ ਨੇ 14-15 ਮਾਰਚ ਦੀ ਦਰਮਿਆਨੀ ਰਾਤ ਨੂੰ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ।

ਇਹ ਵੀ ਪੜ੍ਹੋ: ਕੈਂਟ ਤੋਂ ਲੁਧਿਆਣਾ ਜਾ ਰਹੀ ਰੇਲਗੱਡੀ ਨਾਲ ਵਾਪਰਿਆ ਹਾਦਸਾ, ਪਟੜੀ ਤੋਂ ਉਤਰੇ 3 ਡੱਬੇ  

ਪੁਲਿਸ ਨੇ ਮੁਲਜ਼ਮ ਕੋਲੋਂ ਤਿੰਨ ਪਿਸਤੌਲ 32 ਬੋਰ ਅਤੇ 3 ਮੈਗਜ਼ੀਨ ਬਰਾਮਦ ਕੀਤੇ ਹਨ। ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ ਵਾਸੀ ਮਿਆਣੀ ਬਸਤੀ, ਜ਼ਿਲ੍ਹਾ ਫ਼ਾਜ਼ਿਲਕਾ ਵਜੋਂ ਹੋਈ ਹੈ। ਮੁਲਜ਼ਮ ਮਨਪ੍ਰੀਤ ਪੁਲਿਸ ਦੇ ਫੜੇ ਜਾਣ ਤੋਂ ਪਹਿਲਾਂ ਹੀ ਇਹ ਹਥਿਆਰ ਗੈਂਗਸਟਰਾਂ ਨੂੰ ਪਹੁੰਚਾਉਣ ਵਾਲਾ ਸੀ। ਮੁਲਜ਼ਮਾਂ ਖ਼ਿਲਾਫ਼ ਪੁਲਿਸ ਸਟੇਸ਼ਨ ਰਿੰਗਾਸ, ਜੈਪੁਰ ਅਤੇ ਜਨਾਰਪੁਰੀ, ਦਿੱਲੀ ਵਿੱਚ ਨਾਜਾਇਜ਼ ਹਥਿਆਰਾਂ ਦੀ ਤਸਕਰੀ ਦਾ ਕੇਸ ਵੀ ਦਰਜ ਹਨ।

ਇਹ ਵੀ ਪੜ੍ਹੋ: ਮਾਣ ਵਾਲੀ ਗੱਲ: ਪੰਜਾਬ ਦੀ ਧੀ ਅਮਰੀਕਾ 'ਚ ਬਣੀ ਡਾਕਟਰ

ਪੁਲਿਸ ਨੇ ਜੈਪੁਰ ਵਿੱਚ ਮੁਲਜ਼ਮ ਕੋਲੋਂ 4 ਪਿਸਤੌਲ ਬਰਾਮਦ ਕੀਤੇ ਸਨ ਅਤੇ ਦਿੱਲੀ ਵਿੱਚ ਪੁਲਿਸ ਨੇ ਮੁਲਜ਼ਮ ਕੋਲੋਂ 5 ਨਾਜਾਇਜ਼ ਹਥਿਆਰ ਬਰਾਮਦ ਕੀਤੇ ਹਨ। ਹੁਣ ਤੱਕ ਪੁਲਿਸ ਨੇ ਗੈਂਗਸਟਰ ਲਵਜੀਤ ਕੰਗ ਦੇ ਕੁੱਲ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 16 ਪਿਸਤੌਲ, 16 ਮੈਗਜ਼ੀਨ ਅਤੇ 3 ਜਿੰਦਾ ਟਰਾਲੇ ਬਰਾਮਦ ਕੀਤੇ ਗਏ ਹਨ। ਪੁਲਿਸ ਮੁਲਜ਼ਮ ਮਨਪ੍ਰੀਤ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।