ਮੁਹਾਲੀ ਦੇ PCA ਸਟੇਡੀਅਮ ’ਚ ਤੈਅ ਸਮੇਂ ਅਨੁਸਾਰ ਹੀ ਖੇਡਿਆ ਜਾਵੇਗਾ IPL ਦਾ ਮੈਚ, ਸ਼ਡਿਊਲ ਵਿਚ ਕੋਈ ਬਦਲਾਅ ਨਹੀਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

1 ਅਪ੍ਰੈਲ ਨੂੰ ਪੰਜਾਬ ਦੀ ਘਰੇਲੂ ਟੀਮ ਕਿੰਗਜ਼ ਪੰਜਾਬ ਦਾ ਕੋਲਕਾਤਾ ਨਾਈਟ ਰਾਈਡਰਜ਼ ਨਾਲ ਮੁਕਾਬਲਾ ਹੋਵੇਗਾ।

No change in IPL schedule at Mohali stadium for now

 

ਮੁਹਾਲੀ: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਅਤੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਦੇ ਵਿਰੋਧ ਵਿਚ ਚੱਲ ਰਹੇ ਪ੍ਰਦਰਸ਼ਨ ਵਿਚਾਲੇ 1 ਅਪ੍ਰੈਲ ਨੂੰ ਮੁਹਾਲੀ ਦੇ ਪੀਸੀਏ ਸਟੇਡੀਅਮ ਵਿਚ ਆਈਪੀਐਲ ਦਾ ਮੈਚ ਹੋਵੇਗਾ। ਆਈਐਸ ਬਿੰਦਰਾ ਪੀਸੀਏ ਸਟੇਡੀਅਮ ਵਿਚ ਮੈਚਾਂ ਦੀਆਂ ਤਿਆਰੀਆਂ ਜਾਰੀ ਹਨ। ਪੰਜਾਬ ਵਿਚ ਹਾਈ ਅਲਰਟ ਦੇ ਬਾਵਜੂਦ ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਪ੍ਰਬੰਧਕਾਂ ਨੇ ਇੰਡੀਅਨ ਪ੍ਰੀਮੀਅਰ ਲੀਗ ਯਾਨੀ ਆਈਪੀਐਲ ਦੇ ਸ਼ਡਿਊਲ ਵਿਚ ਕੋਈ ਬਦਲਾਅ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ: ਪੰਜਾਬ ਵਿਚ ਇੰਟਰਨੈੱਟ ਅਤੇ SMS ਸੇਵਾਵਾਂ ’ਤੇ ਪਾਬੰਦੀ ਰਹੇਗੀ ਜਾਰੀ, ਕੱਲ੍ਹ ਤੱਕ ਸੇਵਾਵਾਂ ਠੱਪ 

1 ਅਪ੍ਰੈਲ ਨੂੰ ਪੰਜਾਬ ਦੀ ਘਰੇਲੂ ਟੀਮ ਕਿੰਗਜ਼ ਪੰਜਾਬ ਦਾ ਕੋਲਕਾਤਾ ਨਾਈਟ ਰਾਈਡਰਜ਼ ਨਾਲ ਮੁਕਾਬਲਾ ਹੋਵੇਗਾ। ਮੁਹਾਲੀ ਕ੍ਰਿਕਟ ਸਟੇਡੀਅਮ ਵਿਚ ਹੋਣ ਵਾਲੇ ਪਹਿਲੇ ਦੋ ਮੈਚਾਂ ਦੀਆਂ ਟਿਕਟਾਂ ਦੀ ਆਨਲਾਈਨ ਵਿਕਰੀ ਸ਼ੁਰੂ ਹੋ ਗਈ ਹੈ। ਇਹ ਟਿਕਟਾਂ 1250 ਰੁਪਏ ਤੋਂ 9000 ਰੁਪਏ ਤੱਕ ਵਿਕ ਰਹੀਆਂ ਹਨ।

ਇਹ ਵੀ ਪੜ੍ਹੋ: 2 ਦਿਨਾਂ ਦੌਰੇ 'ਤੇ ਭਾਰਤ ਪਹੁੰਚੇ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪ੍ਰਦਰਸ਼ਨਕਾਰੀ ਪੀਸੀਏ ਸਟੇਡੀਅਮ ਤੋਂ ਕਰੀਬ 2 ਕਿਲੋਮੀਟਰ ਦੀ ਦੂਰੀ ’ਤੇ ਬੈਠੇ ਹਨ। ਜਦਕਿ ਸੋਹਾਣਾ ਗੁਰਦੁਆਰਾ ਸਾਹਿਬ ਨੇੜੇ ਅੰਮ੍ਰਿਤਪਾਲ ਦੇ ਸਮਰਥਕਾਂ ਨੇ ਧਰਨਾ ਲਗਾਇਆ ਹੋਇਆ ਹੈ। ਟੂਰਨਾਮੈਂਟ ਦੇ ਮੱਦੇਨਜ਼ਰ ਸੁਰੱਖਿਆ ਨੂੰ ਲੈ ਕੇ ਮੁਹਾਲੀ ਵਿਚ ਹੋਰ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੀ ਤਾਇਨਾਤ ਰਹਿਣਗੀਆਂ।

ਇਹ ਵੀ ਪੜ੍ਹੋ: ਬਜ਼ੁਰਗ ਭੈਣ-ਭਰਾ ਲਈ ਮਸੀਹਾ ਬਣੀ ਇਹ ਸੰਸਥਾ, ਤਸਵੀਰਾਂ ਜ਼ਰੀਏ ਦੇਖੋ ਇਕ ਦਿਨ ’ਚ ਕਿਵੇਂ ਬਦਲੀ ਜ਼ਿੰਦਗੀ 

ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਦੀ ਮੰਨੀਏ ਤਾਂ ਹਾਲਾਤ ਕਾਬੂ ਹੇਠ ਹਨ ਅਤੇ ਪ੍ਰਸ਼ਾਸਨ ਲਗਾਤਾਰ ਹਿੱਤਧਾਰਕਾਂ ਦੇ ਸੰਪਰਕ ਵਿਚ ਹੈ। ਉਧਰ ਪ੍ਰਸ਼ਾਸਨ ਵਲੋਂ ਪ੍ਰਬੰਧਕਾਂ ਨਾਲ ਮਿਲ ਕੇ ਵੱਖ-ਵੱਖ ਮੁੱਧਿਆਂ ’ਤੇ ਗੱਲ ਕੀਤੀ ਜਾਵੇਗੀ। ਪੀਸੀਏ ਪ੍ਰਬੰਧਕਾਂ ਅਤੇ ਪੰਜਾਬ ਕਿੰਗਜ਼ ਦੇ ਪ੍ਰਬੰਧਕਾਂ ਅਨੁਸਾਰ ਮੈਚ ਤੈਅ ਸਮੇਂ ਅਨੁਸਾਰ ਹੀ ਖੇਡੇ ਜਾਣਗੇ।