Vigilance Bureau News : ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ 20 ਹਜ਼ਾਰ ਰਿਸ਼ਵਤ ਲੈਂਦਾ ਕਲਰਕ ਗ੍ਰਿਫ਼ਤਾਰ
Vigilance Bureau News : ਦੋਸ਼ੀ ਪਹਿਲਾਂ ਵੀ 20 ਹਾਜ਼ਰ ਲੈ ਚੁੱਕਿਆ ਸੀ, ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ, ਅਗਲੇਰੀ ਜਾਂਚ ਜਾਰੀ
Vigilance Bureau News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ SDM ਦਫਤਰ ਮੋਹਾਲੀ ਵਿਖੇ ਤਾਇਨਾਤ ਬਿਲ ਕਲਰਕ ਨਰਿੰਦਰ ਕੁਮਾਰ ਨੂੰ 20,000 ਰੁਪਏ ਰਿਸ਼ਵਤ ਲੈਂਦਾ ਕਾਬੂ ਕੀਤਾ ਹੈ।
ਇਹ ਵੀ ਪੜੋ:Fazilka News : ਫਾਜ਼ਿਲਕਾ ਪੁਲਿਸ ਵਲੋਂ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਬੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਯਾਦਵਿੰਦਰ ਸਿੰਘ ਵਾਸੀ ਪਿੰਡ ਲਾਂਡਰਾਂ, ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜੋ:Amritsar Crime News : ਅੰਮ੍ਰਿਤਸਰ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ 3 ਲੁਟੇਰੇ ਫੜੇ
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਸ਼ਿਕਾਇਤ ਕਰਤਾ ਤੋਂ ਉਸਦੇ ਸਹੁਰੇ ਕੇਸਰ ਸਿੰਘ, ਵਾਸੀ ਪਿੰਡ ਚਾਚੂ ਮਾਜਰਾ, ਐਸ.ਏ.ਐਸ. ਨਗਰ, ਦੇ ਜ਼ਮੀਨੀ ਸਮਝੌਤੇ ਮੁਕੱਦਮੇ ਦੀ ਅਦਾਲਤੀ ਫੀਸ ਦੀ ਵਾਪਸੀ ਨਾਲ ਸਬੰਧਤ 4,09,390 ਰੁਪਏ ਦੇ ਦੋ ਬਿਲਾਂ ਦੀ ਕਲੀਅਰੈਂਸ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਇਹ ਵੀ ਪੜੋ:Punjab Crime News : ਗੁਰਦਾਸਪੁਰ ’ਚ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਹੋਈ ਮੌਤ
ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਪਹਿਲਾਂ ਹੀ 20,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਕਾਇਆ ਰਕਮ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਸਕੂਐਡ-1, ਮੋਹਾਲੀ, ਪੰਜਾਬ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜੋ:Punjab News: ਪੁਲਿਸ ਨੇ ਪਾਕਿਸਤਾਨ ਤਸਕਰਾਂ ਨਾਲ ਸੰਬੰਧ ਰੱਖਣ ਵਾਲੇ ਇੱਕ ਨੌਜਵਾਨ ਨੂੰ ਕੀਤਾ ਕਾਬੂ
(For more news apart from Clerk arrested for taking 20 thousand bribe by Vigilance Bureau News in Punjabi, stay tuned to Rozana Spokesman)