ਬਠਿੰਡਾ CIA ਸਟਾਫ਼ ਨੂੰ ਮਿਲੀ ਸਫ਼ਲਤਾ, ਟਰੱਕ 'ਚੋਂ 10 ਕਿੱਲੋ ਅਫ਼ੀਮ ਹੋਈ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਣਕ ਦੀਆਂ ਬੋਰੀਆਂ 'ਚ ਲੁਕਾ ਕੇ ਲਿਆਂਦੀ ਜਾ ਰਹੀ ਸੀ ਅਫ਼ੀਮ

Bathinda CIA staff got success, 10 kg of opium was recovered from the truck

ਬਠਿੰਡਾ: ਬਠਿੰਡਾ ਵਿੱਚ ਸੀਆਈਏ ਸਟਾਫ਼ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਕ ਟਰੱਕ ਵਿਚੋਂ 10 ਕਿਲੋ ਅਫੀਮ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਮੱਧ ਪ੍ਰਦੇਸ਼ ਤੋਂ ਕਣਕ ਲਿਆਂਦੀ ਜਾ ਰਹੀ ਸੀ। ਪੁਲਿਸ ਨੇ ਨਾਕੇ ਦੌਰਾਨ ਚੈਕਿੰਗ ਕੀਤੀ ਅਤੇ 10 ਕਿਲੋ ਅਫੀਮ ਬਰਾਮਦ ਕੀਤੀ ਹੈ। ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ।