ਬਜਟ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ ਬੁਲਾਈ ਮੀਟਿੰਗ
ਮੀਟਿੰਗ ਦੀ ਪ੍ਰਧਾਨਗੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਰਨਗੇ
Punjab government convenes meeting with farmer organizations ahead of budget
ਚੰਡੀਗੜ੍ਹ: ਪੰਜਾਬ ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ ਅਹਿਮ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਲਈ ਐਸਕੇਐਮ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਗਰੁੱਪ ਨਾਲ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਰਨਗੇ। ਇਹ ਮੀਟਿੰਗ ਕੱਲ੍ਹ 21 ਮਾਰਚ ਨੂੰ ਸ਼ਾਮ 4 ਵਜੇ ਪੰਜਾਬ ਭਵਨ ਵਿਖੇ ਮੀਟਿੰਗ ਹੋਵੇਗੀ।