'ਆਪ' ਵਿਧਾਇਕਾ ਅਨਮੋਲ ਮਾਨ ਦੇ ਪਤੀ ਦੀ ਸਜ਼ਾ 'ਤੇ ਰੋਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

16 ਮਾਰਚ ਨੂੰ ਡੇਰਾਬੱਸੀ ਅਦਾਲਤ ਨੇ ਚੈੱਕ ਬਾਊਂਸ ਹੋਣ ਦੇ ਮਾਮਲੇ ਵਿਚ ਸੋਹੀ ਅਤੇ ਉਸ ਦੇ ਦੋ ਸਾਥੀਆਂ ਨੂੰ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ।

AAP MLA Anmol Mann's husband's sentence stayed

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਸ਼ਹਿਬਾਜ਼ ਸਿੰਘ ਸੋਹੀ ਨੂੰ ਮੋਹਾਲੀ ਸੈਸ਼ਨ ਅਦਾਲਤ ਵੱਲੋਂ ਵੱਡੀ ਰਾਹਤ ਮਿਲੀ ਹੈ। ਸੋਹੀ ਵੱਲੋਂ ਡੇਰਾਬੱਸੀ ਅਦਾਲਤ ਦੇ ਫੈਸਲੇ ਵਿਰੁੱਧ ਦਾਇਰ ਕੀਤੀ ਗਈ ਅਪੀਲ ਨੂੰ ਸੈਸ਼ਨ ਅਦਾਲਤ ਨੇ ਸਵੀਕਾਰ ਕਰ ਲਿਆ ਹੈ ਅਤੇ ਉਨ੍ਹਾਂ ਦੀ ਸਜ਼ਾ 'ਤੇ ਰੋਕ (Stay) ਲਗਾ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਬੀਤੇ ਮੰਗਲਵਾਰ ਨੂੰ ਡੇਰਾਬੱਸੀ ਦੀ ਇੱਕ ਅਦਾਲਤ ਨੇ ਸਾਲ 2018 ਦੇ ਇੱਕ ਚੈੱਕ ਬਾਊਂਸ ਮਾਮਲੇ ਵਿੱਚ ਸ਼ਹਿਬਾਜ਼ ਸਿੰਘ ਸੋਹੀ ਸਮੇਤ ਤਿੰਨ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਅਦਾਲਤ ਨੇ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ।

ਡੇਰਾਬੱਸੀ ਅਦਾਲਤ ਦੇ ਇਸ ਫੈਸਲੇ ਨੂੰ ਸ਼ਹਿਬਾਜ਼ ਸੋਹੀ ਨੇ ਮੋਹਾਲੀ ਸੈਸ਼ਨ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ। ਅਦਾਲਤ ਨੇ ਅਪੀਲ 'ਤੇ ਸੁਣਵਾਈ ਕਰਦਿਆਂ ਹੇਠਲੀ ਅਦਾਲਤ ਦੇ ਫੈਸਲੇ (Conviction) 'ਤੇ ਸਟੇਅ ਲਗਾ ਦਿੱਤਾ ਹੈ, ਜਿਸ ਨਾਲ ਫਿਲਹਾਲ ਸੋਹੀ ਨੂੰ ਜੇਲ੍ਹ ਜਾਣ ਤੋਂ ਰਾਹਤ ਮਿਲ ਗਈ ਹੈ।