ਸਾਬਕਾ ਵਾਈਸ ਚਾਂਸਲਰ  ਡਾ. ਜਸਬੀਰ ਸਿੰਘ ਆਹਲੂਵਾਲੀਆ ਦਾ ਦੇਹਾਂਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਡਾ. ਜਸਬੀਰ ਸਿੰਘ ਆਹਲੂਵਾਲੀਆ ਦਾ ਚੰਡੀਗੜ੍ਹ 'ਚ ਅੰਤਿਮ ਸਸਕਾਰ ਕੀਤਾ

Former VC Punjabi Univeristy Patiala , Dr Jasbir Singh Ahluwalia passes away

ਚੰਡੀਗੜ੍ਹ : ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਿਹਗੜ੍ਹ ਸਾਹਿਬ ਦੇ ਸਾਬਕਾ ਵਾਈਸ ਚਾਂਸਲਰ ਅਤੇ ਪੰਜਾਬੀ ਸਾਹਿਤ ਦੇ ਉੱਘੇ ਕਵੀ ਤੇ ਆਲੋਚਕ ਡਾ. ਜਸਬੀਰ ਸਿੰਘ ਆਹਲੂਵਾਲੀਆ (84) ਦਾ ਕੱਲ੍ਹ ਰਾਤੀਂ ਚੰਡੀਗੜ੍ਹ 'ਚ ਦੇਹਾਂਤ ਹੋ ਗਿਆ। ਅੱਜ ਚੰਡੀਗੜ੍ਹ 'ਚ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਉਹ ਪੰਜਾਬ ਸਟੇਟ ਯੂਨੀਵਰਸਿਟੀ ਟੈਕਸਟ ਬੁੱਕ ਬਰਡ ਦੇ ਡਾਇਰੈਕਟਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਵੀ ਰਹੇ ਸਨ।

ਡਾ. ਜਸਬੀਰ ਸਿੰਘ ਆਹਲੂਵਾਲੀਆ ਨੇ ‘ਨਿਊ ਕਨਸੈਪਸ਼ਨ ਆਫ਼ ਰੀਐਲਿਟੀ’ ਵਿਸ਼ੇ ਉੱਤੇ ਪੀ.ਐਚਡੀ ਕੀਤੀ ਸੀ। ਉਸ ਤੋਂ ਉਹ ਪੰਜਾਬ ਸਿਵਲ ਸਰਵਿਸ ਦੇ ਅਧਿਕਾਰੀ ਬਣ ਗਏ ਸਨ। ਉਹ ਕੁਝ ਚਿਰ ਪੰਜਾਬ ਦੇ ਯੋਜਨਾਬੰਦੀ ਤੇ ਵਿਕਾਸ ਮਾਮਲਿਆਂ ਡਾਇਰੈਕਟਰ ਵੀ ਰਹੇ ਸਨ। ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਿਹਗੜ੍ਹ ਸਾਹਿਬ ਦੇ ਉਹ ਬਾਨੀ ਵੀ.ਸੀ. ਰਹੇ ਸਨ।

ਡਾ. ਜੋਗਿੰਦਰ ਸਿੰਘ ਪੁਆਰ ਜਦੋਂ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਹੁੰਦੇ ਸਨ, ਉਦੋਂ ਉਹ ਕਈ ਤਰ੍ਹਾਂ ਦੇ ਵਿਵਾਦਾਂ ਵਿੱਚ ਘਿਰੇ ਰਹੇ ਸਨ। ਅਜਿਹੇ ਹਾਲਾਤ ਵਿੱਚ ਹੀ ਉਦੋਂ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਡਾ. ਜਸਬੀਰ ਸਿੰਘ ਆਹਲੂਵਾਲੀਆ ਦੀ ਨਿਯੁਕਤੀ ਮਈ 1999 'ਚ ਪਟਿਆਲਾ ਸਥਿਤ ਇਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਕੀਤੀ ਸੀ। 22 ਅਪ੍ਰੈਲ 2002 ਨੂੰ ਡਾ. ਆਹਲੂਵਾਲੀਆ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਦੇ ਅਹੁਦੇ ਤੋਂ ਰਿਟਾਇਰ ਹੋਏ ਸਨ।