ਕੰਟੈਨਮੈਂਟ ਜ਼ੋਨ ਵਿਚ ਰੈਪਿਡ ਟੈਸਟਿੰਗ ਕਿੱਟ ਰਾਹੀਂ ਜਾਂਚ ਸ਼ੁਰੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੰਟੈਨਮੈਂਟ ਜ਼ੋਨ ਵਿਚ ਦੂਰ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਰੈਪਿਡ ਟੈਸਟਿੰਗ ਕਿੱਟ ਰਾਹੀ ਟੈਸਟਿੰਗ ਸ਼ੁਰੂ ਕੀਤੀ ਗਈ ਹੈ। ਸਿਵਲ ਸਰਜਨ ਡਾ. ਮਲਹੋਤਰਾ

file photo

ਪਟਿਆਲਾ, 19 ਅਪਰੈਲ (ਤੇਜਿੰਦਰ ਫ਼ਤਿਹਪੁਰ): ਕੰਟੈਨਮੈਂਟ ਜ਼ੋਨ ਵਿਚ ਦੂਰ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਰੈਪਿਡ ਟੈਸਟਿੰਗ ਕਿੱਟ ਰਾਹੀ ਟੈਸਟਿੰਗ ਸ਼ੁਰੂ ਕੀਤੀ ਗਈ ਹੈ। ਸਿਵਲ ਸਰਜਨ ਡਾ. ਮਲਹੋਤਰਾ ਨੇ ਦਸਿਆ ਕਿ ਪਾਜ਼ੇਟਿਵ ਕੇਸ ਆਉਣ ’ਤੇ ਕੰਟੈਨਮੈਂਟ ਜ਼ੋਨ ਏਰੀਏ ਵਿਚ ਜਿਹੜੇ ਲੋਕ ਪਾਜ਼ੇਟਿਵ ਕੇਸ ਦੇ ਦੂਰ ਦੇ ਸੰਪਰਕ ਵਿਚ ਆਏ ਸਨ, ਉਨ੍ਹਾਂ ਦਾ ਪੰਜਾਬ ਸਰਕਾਰ ਦੁਆਰਾ ਦਿਤੀਆਂ ਰੈਪਿਡ ਐਂਟੀਬੌਡੀ ਡਾਇਗਨੋਸਟਿਕ ਕਿੱਟ ਕੋਵਿਡ 19 ਰਾਹੀਂ ਟੈਸਟ ਕੀਤਾ ਗਿਆ। ਇਸ ਵਿਚ ਅੱਜ ਕੱਚਾ ਪਟਿਆਲਾ ਏਰੀਏ ਅਤੇ ਸਫਾਬਾਦੀ ਗੇਟ ਏਰੀਏ ਵਿਚ ਕੁਲ 51 ਵਿਅਕਤੀਆਂ ਦਾ ਸੀਰਮ ਟੈਸਟ ਲਿਆ ਗਿਆ

ਅਤੇ ਉਨ੍ਹਾਂ ਵਿਚੋਂ ਕੋਈ ਵੀ ਕੋਵਿਡ ਪਾਜ਼ੇਟਿਵ ਨਹੀਂ ਪਾਇਆ ਗਿਆ। ਉਨ੍ਹਾਂ ਕਿਹਾ ਕਿ ਅਜਿਹੀ ਟੈਸਟਿੰਗ ਆਉਣ ਵਾਲੇ ਦਿਨਾਂ ਵਿਚ ਕੰਟੈਨਮੈਂਟ ਏਰੀਏ ’ਚ ਜਾਰੀ ਰਹੇਗੀ। ਸਿਵਲ ਸਰਜਨ ਡਾ. ਮਲਹੋਤਰਾ ਨੇ ਦਸਿਆ ਕਿ ਬੀਤੇ ਦਿਨੀ ਰਾਜਪੁਰਾ ਦੇ ਕੋਵਿਡ ਪਾਜ਼ੇਟਿਵ ਅਤੇ ਬੁੱਕ ਮਾਰਕੀਟ ਪਟਿਆਲਾ ਦੇ ਪਾਜ਼ੇਟਿਵ ਕੇਸਾਂ ਦੇ ਨੇੜੇ ਦੇ ਹਾਈ ਰਿਸਕ ਸੰਪਰਕ ਅਤੇ ਸ਼ੱਕੀ ਮਰੀਜ਼ਾਂ ਨੂੰ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖ਼ਲ ਕਰ ਕੇ ਕੋਰੋਨਾ ਜਾਂਚ ਸਬੰਧੀ ਸੈਂਪਲ ਲਏ ਗਏ ਸਨ।