ਸੂਬੇ ’ਚ ਖ਼ਰੀਦ ਦੇ ਪੰਜਵੇਂ ਦਿਨ 342312 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਰਾਜ ਵਿਚ ਅੱਜ ਕਣਕ ਦੀ ਖ਼ਰੀਦ ਦੇ ਪੰਜਵੇਂ ਦਿਨ 342312 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵਲੋਂ 341575

File Photo

ਚੰਡੀਗੜ੍ਹ, 19 ਅਪ੍ਰੈਲ (ਸਸਸ): ਪੰਜਾਬ ਰਾਜ ਵਿਚ ਅੱਜ ਕਣਕ ਦੀ ਖ਼ਰੀਦ ਦੇ ਪੰਜਵੇਂ ਦਿਨ 342312 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵਲੋਂ 341575 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 737 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦਸਿਆ ਕਿ  ਸੂਬੇ ਵਿਚ  341575 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ  ਹੈ

ਜਿਸ ਵਿਚੋਂ ਪਨਗਰੇਨ ਵਲੋਂ 69729 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 95726 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 73465 ਮੀਟ੍ਰਿਕ ਟਨ ਕਣਕ ਖ਼ਰੀਦੀ  ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 47537 ਮੀਟ੍ਰਿਕ ਟਨ  ਕਣਕ ਖ਼ਰੀਦੀ ਗਈ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵਲੋਂ 28932 ਮੀਟ੍ਰਿਕ ਟਨ ਕਣਕ ਖ਼ਰੀਦੀ  ਗਈ ਹੈ। ਇਸ ਤੋਂ ਇਲਾਵਾ ਪਨਗਰੇਨ ਵਲੋਂ ਪੰਜਾਬ ਵਿਚ ਜਨਤਕ ਵੰਡ ਲਈ 26186  ਮੀਟ੍ਰਿਕ ਟਨ ਕਣਕ ਵੀ ਖ਼ਰੀਦੀ ਗਈ ਹੈ।