IG ਕੁੰਵਰ ਵਿਜੈ ਪ੍ਰਤਾਪ ਦਾ ਅਸਤੀਫਾ ਮੁੱਖ ਮੰਤਰੀ ਵੱਲੋਂ ਮਨਜ਼ੂਰ ਹੋਣ ਮਗਰੋਂ ਗ੍ਰਹਿ ਵਿਭਾਗ ਨੂੰ ਭੇਜਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੂਬੇ ਨੂੰ ਉਨ੍ਹਾਂ ਵਰਗੇ ਕਾਬਲ ਅਫਸਰਾਂ ਦੀਆਂ ਸੇਵਾਵਾਂ ਦੀ ਲੋੜ ਹੈ

IG Kunwar Vijay Pratap's

ਚੰਡੀਗੜ੍ਹ: ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਅਸਤੀਫਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਨਜ਼ੂਰ ਕਰ ਲਿਆ ਹੈ। ਹੁਣ ਇਹ ਅਸਤੀਫਾ ਮੁੱਖ ਮੰਤਰੀ ਤੋਂ ਬਾਅਦ ਗ੍ਰਹਿ ਵਿਭਾਗ ਨੂੰ ਭੇਜ ਦਿੱਤਾ ਗਿਆ ਹੈ।  ਜਾਣਕਾਰੀ ਮੁਤਾਬਕ, ਗ੍ਰਹਿ ਵਿਭਾਗ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਅਸਤੀਫਾ ਸਵੀਕਾਰ ਕਰਨ ਦੀ ਸੂਚਨਾ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਵੀ ਦੇ ਦਿੱਤੀ ਹੈ।

ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਤੋਂ ਪਹਿਲਾਂ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਅਸਤੀਫਾ ਅਸਵੀਕਾਰ ਕਰ ਦਿੱਤਾ ਸੀ ਤੇ ਕਿਹਾ ਸੀ ਕਿ ਸੂਬੇ ਨੂੰ ਉਨ੍ਹਾਂ ਵਰਗੇ  ਕਾਬਲ ਅਫਸਰਾਂ ਦੀਆਂ ਸੇਵਾਵਾਂ ਦੀ ਲੋੜ ਹੈ ਪਰ ਕਰੀਬ ਚਾਰ ਦਿਨਾਂ ਬਾਅਦ ਮੁੜ ਸਵੀਕਾਰ ਕਰ ਲਿਆ ਤੇ ਗ੍ਰਹਿ ਵਿਭਾਗ ਨੂੰ ਭੇਜ ਦਿੱਤਾ। ਜ਼ਿਕਰਯੋਗ ਹੈ ਕਿ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਮੁਖੀ ਸਨ।