ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ ਇਕ ਕਾਬੂ

ਏਜੰਸੀ

ਖ਼ਬਰਾਂ, ਪੰਜਾਬ

ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ ਇਕ ਕਾਬੂ

image

ਜਗਰਾਉਂ, 19 ਅਪ੍ਰੈਲ (ਪਰਮਜੀਤ ਸਿੰਘ ਗਰੇਵਾਲ) : ਲੁਧਿਆਣਾ ਪੁਲਿਸ ਨੂੰ ਮੁਖ਼ਬਰ ਦੀ ਇਤਲਾਹ ਦੇ ਆਧਾਰ ’ਤੇ ਪਤਾ ਲੱਗਾ ਕਿ ਪਰਮਿੰਦਰ ਸਿੰਘ ਉਰਫ ਭਿੰਦਾ ਜੋ ਕਿ ਵੱਡੀ ਪੱਧਰ ’ਤੇ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ ਅਤੇ ਉਸ ਨੇ ਅਪਣੇ ਘਰ ਵਿਚ ਬਣੇ ਸਟੋਰ ਅੰਦਰ ਕਾਫ਼ੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਰੱਖੀਆਂ ਹੋਈਆਂ ਹਨ ਅਤੇ ਉਨ੍ਹਾਂ ਦੀ ਕਮਾਈ ਵੀ ਉਸੇ ਸਟੋਰ ਦੀ ਅਲਮਾਰੀ ਵਿਚ ਰੱਖੀ ਹੋਈ ਹੈ। ਪੁਲਿਸ ਵਲੋਂ ਪਰਮਿੰਦਰ ਸਿੰਘ ਦੇ ਘਰ ਰੇਡ ਕੀਤੀ ਗਈ ਤਾਂ ਘਰ ਵਿਚ ਬਣੇ ਸਟੋਰ ਅੰਦਰੋਂ 29370 ਨਸ਼ੀਲੀਆਂ ਗੋਲੀਆਂ, 35 ਰੈਕਸਕਾਫ ਨਸ਼ੀਲੇ ਸਿਰਪ ਅਤੇ ਨਸ਼ੀਲੀਆਂ ਦਵਾਈਆਂ ਵੇਚ ਕੇ ਕੀਤੀ ਕਮਾਈ 1 ਲੱਖ 65 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਪਰਮਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।