ਨਾਜਾਇਜ਼ ਮਾਈਨਿੰਗ ਮਾਮਲਾ: ਭੁਪਿੰਦਰ ਹਨੀ ਦੀ ਨਿਆਇਕ ਹਿਰਾਸਤ 'ਚ ਹੋਇਆ ਵਾਧਾ

ਏਜੰਸੀ

ਖ਼ਬਰਾਂ, ਪੰਜਾਬ

27 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ

Bhupinder Singh Honey

 

ਜਲੰਧਰ-ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ 'ਚ ਜਲੰਧਰ ਦੇ ਸਪੈਸ਼ਲ ਕੋਰਟ 'ਚ ਭੁਪਿੰਦਰ ਸਿੰਘ ਹਨੀ ਦੀ ਵੀਡੀਓ ਕਾਨਫ਼ਰੰਸਿਗ ਦੇ ਜ਼ਰੀਏ ਪੇਸ਼ੀ ਹੋਈ, ਜਿਸ 'ਚ ਕੋਰਟ ਨੇ 14 ਦਿਨ ਦੀ ਨਿਆਇਕ ਹਿਰਾਸਤ ਵਧਾ ਦਿੱਤਾ ਹੈ। ਕੋਰਟ ਨੇ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੀ ਤਾਰੀਖ਼ 27 ਅਪ੍ਰੈਲ ਪਾ ਦਿੱਤੀ ਹੈ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਇਸ ਮਾਮਲੇ 'ਚ ਈਡੀ ਵੱਲੋਂ ਪੁੱਛਗਿੱਛ ਲਈ ਬੁਲਾਇਆ ਗਿਆ ਹੈ ਅਤੇ ਉਨ੍ਹਾਂ ਤੋਂ ਵੀ ਕਰੀਬ ਸਾਢੇ 4 ਘੰਟੇ ਪੁੱਛਗਿੱਛ ਕੀਤੀ ਗਈ। ਇਸ ਮਾਮਲੇ 'ਚ ਈਡੀ ਵੱਲੋਂ ਅਦਾਲਤ 'ਚ ਚਾਰਜਸ਼ੀਟ ਦਾਇਰ ਕੀਤੇ ਜਾਣ ਤੋਂ ਬਾਅਦ ਭੁਪਿੰਦਰ ਸਿੰਘ ਹਨੀ ਤੇ ਉਸ ਦੇ ਕਰੀਬੀ ਸਾਥੀ ਕੁਦਰਤ ਦੀਪ ਸਿੰਘ ਵੱਲੋਂ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ’ਤੇ ਫਿਲਹਾਲ ਉਨ੍ਹਾਂ ਨੂੰ ਰਾਹਤ ਨਹੀਂ ਮਿਲ ਰਹੀ ਹੈ।