SYL ਮੁੱਦੇ ’ਤੇ ਹਰਪਾਲ ਚੀਮਾ ਦਾ ਬਿਆਨ, “ਪੰਜਾਬ ਦੇ ਪਾਣੀ ਦੀ ਇਕ ਵੀ ਬੂੰਦ ਕਿਸੇ ਹੋਰ ਸੂਬੇ ਨੂੰ ਨਹੀਂ ਦੇਵਾਂਗੇ”
ਕਿਹਾ- ਸੂਬੇ ਦੇ ਪਾਣੀਆਂ 'ਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ। ਇਸ ਲਈ ਜੋ ਵੀ ਕੁਰਬਾਨੀ ਦੇਣੀ ਪਈ ਅਸੀਂ ਦੇਵਾਂਗੇ
ਚੰਡੀਗੜ੍ਹ: ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਵਿਵਾਦ ਵਧਦਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਦੇ ਪਾਣੀ ਦੀ ਇਕ ਬੂੰਦ ਵੀ ਸੂਬੇ ਤੋਂ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ। ਸੂਬੇ ਦੇ ਪਾਣੀਆਂ 'ਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ। ਇਸ ਲਈ ਜੋ ਵੀ ਕੁਰਬਾਨੀ ਦੇਣੀ ਪਈ ਅਸੀਂ ਦੇਵਾਂਗੇ।
Harpal Cheema
ਹਰਪਾਲ ਚੀਮਾ ਨੇ ਅੱਗੇ ਕਿਹਾ ਕਿ ਮੈਂ ਹੈਰਾਨ ਹਾਂ ਕਿ ਜਿਹੜੇ ਲੋਕ ਸਾਡੇ 'ਤੇ ਸਵਾਲ ਚੁੱਕ ਰਹੇ ਹਨ, ਇਹ ਮੁੱਦਾ ਉਹਨਾਂ ਦੀਆਂ ਸਰਕਾਰਾਂ ਵੇਲੇ ਹੀ ਪੈਦਾ ਹੋਇਆ ਸੀ। ਹੁਣ ਉਹੀ ਲੋਕ ਇਸ 'ਤੇ ਸਿਆਸਤ ਕਰ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਕੋਈ ਵੀ ਲੜਾਈ ਲੜਨੀ ਪਈ ਅਸੀਂ ਲੜਾਂਗੇ ਪਰ ਪੰਜਾਬ ਦੇ ਪਾਣੀ ਦੀ ਇਕ ਬੂੰਦ ਵੀ ਕਿਸੇ ਹੋਰ ਸੂਬੇ ਵਿਚ ਨਹੀਂ ਜਾਣ ਦੇਵਾਂਗੇ।
Harpal Cheema
ਚੀਮਾ ਨੇ ਭਰੋਸਾ ਦਿੱਤਾ ਕਿ ਸਰਕਾਰ ਯੋਜਨਾ ਬਣਾ ਰਹੀ ਹੈ ਕਿ ਧਰਤੀ ਹੇਠਲੇ ਪੰਜਾਬ ਦੇ ਪਾਣੀ ਅਤੇ ਨਹਿਰੀ ਪਾਣੀ ਨੂੰ ਕਿਵੇਂ ਬਚਾਇਆ ਜਾਵੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਵਚਨਬੱਧ ਹੈ।