ਪੰਜਾਬ ਪੁਲਿਸ ਦੇ ਸਿਆਸੀਕਰਨ ਵਿਰੁੱਧ ਰੋਸ ਪ੍ਰਗਟਾਉਣ ਲਈ ਅਲਕਾ ਲਾਂਬਾ ਨਾਲ ਥਾਣੇ ਤੱਕ ਜਾਵਾਂਗੇ - ਨਵਜੋਤ ਸਿੱਧੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੁਮਾਰ ਵਿਸ਼ਵਾਸ ਅਤੇ ਕਾਂਗਰਸੀ ਆਗੂ ਅਲਕਾ ਲਾਂਬਾ ਦੇ ਘਰ ਪੰਜਾਬ ਪੁਲਿਸ ਦੀ ਟੀਮ ਪਹੁੰਚਣ ਤੋਂ ਬਾਅਦ ਸਿਆਸਤ ਤੇਜ਼ ਹੋ ਗਈ ਹੈ।

Navjot Sidhu

 

ਚੰਡੀਗੜ੍ਹ: ਕੁਮਾਰ ਵਿਸ਼ਵਾਸ ਅਤੇ ਕਾਂਗਰਸੀ ਆਗੂ ਅਲਕਾ ਲਾਂਬਾ ਦੇ ਘਰ ਪੰਜਾਬ ਪੁਲਿਸ ਦੀ ਟੀਮ ਪਹੁੰਚਣ ਤੋਂ ਬਾਅਦ ਸਿਆਸਤ ਤੇਜ਼ ਹੋ ਗਈ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਸ ਮਾਮਲੇ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

Navjot Sidhu

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਰਵਿੰਦ ਕੇਜਰੀਵਾਲ ਦੀ ਕਠਪੁਤਲੀ ਵਾਂਗ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਕਾਂਗਰਸ ਅਲਕਾ ਲਾਂਬਾ ਨਾਲ ਮਜ਼ਬੂਤੀ ਨਾਲ ਖੜੀ ਹੈ ਅਤੇ ਪੰਜਾਬ ਪੁਲਿਸ ਦੇ ਸਿਆਸੀਕਰਨ ਵਿਰੁੱਧ ਰੋਸ ਪ੍ਰਗਟਾਉਣ ਲਈ ਉਹ ਅਲਕਾ ਲਾਂਬਾ ਨਾਲ ਥਾਣੇ ਤੱਕ ਜਾਣਗੇ।

Tweet

ਨਵਜੋਤ ਸਿੱਧੂ ਨੇ ਲਿਖਿਆ, “ਪੰਜਾਬ ਸਰਕਾਰ ਅਰਵਿੰਦ ਕੇਜਰੀਵਾਲ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੀ ਹੈ। ਕੁਮਾਰ ਵਿਸ਼ਵਾਸ ਅਤੇ ਅਲਕਾ ਲਾਂਬਾ ਵਿਰੁੱਧ ਪੁਲਿਸ ਕਾਰਵਾਈ ਤੋਂ ਪਤਾ ਚੱਲਦਾ ਹੈ ਕਿ ਇਸ ਦੀ ਵਰਤੋਂ ਉਹਨਾਂ ਦੇ  ਆਲੋਚਕਾਂ ਨੂੰ ਚੁੱਪ ਕਰਵਾਉਣ ਲਈ ਕੀਤੀ ਜਾ ਰਹੀ ਹੈ। ਕਾਂਗਰਸ ਅਲਕਾ ਜੀ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ”।

Alka Lamba

ਦੱਸ ਦੇਈਏ ਕਿ ਰੂਪਨਗਰ ਪੁਲਿਸ ਨੇ ਬੁੱਧਵਾਰ ਨੂੰ ਕੁਮਾਰ ਵਿਸ਼ਵਾਸ ਅਤੇ ਕਾਂਗਰਸ ਨੇਤਾ ਅਲਕਾ ਲਾਂਬਾ ਨੂੰ ਨੋਟਿਸ ਜਾਰੀ ਕੀਤਾ ਹੈ। ਪੁਲਿਸ ਨੇ ਦੋਵਾਂ ਨੂੰ 26 ਅਪ੍ਰੈਲ ਨੂੰ ਰੂਪਨਗਰ ਸਦਰ ਥਾਣੇ 'ਚ ਪੁੱਛਗਿੱਛ ਲਈ ਤਲਬ ਕੀਤਾ ਹੈ।