ਪੰਜਾਬ ਸਰਕਾਰ ਨੇ ਆਊਟਸੋਰਸ 'ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ 31 ਮਾਰਚ 2023 ਤੱਕ ਵਧਾਇਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੱਤਰ ਅਨੁਸਾਰ ਮਾਨ ਸਰਕਾਰ ਨੇ ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿਚ ਆਊਟਸੋਰਸ ’ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ 2022-23 ਵਿਚ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ।

CM Bhagwant mann



ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਆਊਟਸੋਰਸ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ 31 ਮਾਰਚ 2023 ਤੱਕ ਵਧਾ ਦਿੱਤਾ ਹੈ। ਇਸ ਸਬੰਧੀ ਹੁਕਮ ਪੱਤਰ ਵੀ ਜਾਰੀ ਕੀਤਾ ਗਿਆ। ਪੱਤਰ ਅਨੁਸਾਰ ਮਾਨ ਸਰਕਾਰ ਨੇ ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿਚ ਆਊਟਸੋਰਸ ’ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ 2022-23 ਵਿਚ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ।


Photo

ਵਿੱਤ ਵਿਭਾਗ ਵਲੋਂ ਸਮੂਹ ਵਿਭਾਗ ਮੁਖੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਇਹ ਸੂਚਿਤ ਕੀਤਾ ਗਿਆ ਹੈ ਕਿ ਆਊਟਸੋਰਸ ’ਤੇ ਕੰਮ ਕਰਦੇ ਇਹਨਾਂ  ਮੁਲਾਜ਼ਮਾਂ ਦੀਆਂ ਸੇਵਾਵਾਂ ਨਵੇਂ ਵਿੱਤ ਵਰ੍ਹੇ ਵਿਚ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।