ਲੰਡਨ ਜਾ ਰਹੀ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਏਅਰਪੋਰਟ 'ਤੇ ਰੋਕਿਆ
ਕੀਤੀ ਜਾ ਰਹੀ ਹੈ ਪੁੱਛਗਿੱਛ
ਅੰਮ੍ਰਿਤਸਰ- ਫਰਾਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਰੋਕਿਆ ਗਿਆ ਹੈ। ਕਿਰਨਦੀਪ ਕੌਰ ਤੋਂ ਏਅਰਪੋਰਟ 'ਤੇ ਪੁੱਛਗਿਛ ਕੀਤੀ ਜਾ ਰਹੀ ਹੈ। ਉਹ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਲੰਡਨ ਜਾ ਰਹੀ ਸੀ। ਏਅਰਪੋਰਟ ਅਥਾਰਟੀ ਨੇ ਫਿਲਹਾਲ ਉਨ੍ਹਾਂ ਨੂੰ ਰੋਕਿਆ ਹੋਇਆ ਤੇ ਪੁਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਬਾਲੀਵੁੱਡ ਤੋਂ ਆਈ ਦੁਖਦਾਈ ਖ਼ਬਰ, ਮਰਹੂਮ ਯਸ਼ ਚੋਪੜਾ ਦੀ ਪਤਨੀ ਪਾਮੇਲਾ ਚੋਪੜਾ ਦਾ ਹੋਇਆ ਦਿਹਾਂਤ
ਕਿਰਨਦੀਪ ਸਵੇਰੇ 11.30 ਵਜੇ ਅੰਮ੍ਰਿਤਸਰ ਏਅਰਪੋਰਟ ਪਹੁੰਚੀ। ਉਨ੍ਹਾਂ ਦੁਪਹਿਰ 1.30 ਵਜੇ ਲੰਡਨ ਲਈ ਫਲਾਈਟ ਫੜਨੀ ਸੀ। ਇਮੀਗ੍ਰੇਸ਼ਨ ਵਿਭਾਗ ਉਸ ਤੋਂ ਪੁੱਛਗਿੱਛ ਕਰ ਰਿਹਾ ਹੈ। ਪੰਜਾਬ ਸਰਕਾਰ ਨੇ ਬਿਆਨ ਜਾਰੀ ਕੀਤਾ ਹੈ ਕਿ ਉਨ੍ਹਾਂ ਨੇ ਕਿਰਨਦੀਪ ਕੌਰ ਨੂੰ ਨਜ਼ਰਬੰਦ ਨਹੀਂ ਕੀਤਾ। ਇਮੀਗ੍ਰੇਸ਼ਨ ਅਧਿਕਾਰੀਆਂ ਨੇ ਪਹਿਲਾਂ ਜਾਰੀ ਕੀਤੇ ਲੁੱਕਆਊਟ ਨੋਟਿਸ ਦੇ ਆਧਾਰ 'ਤੇ ਉਸ ਨੂੰ ਫਲਾਈਟ 'ਚ ਸਵਾਰ ਹੋਣ ਤੋਂ ਰੋਕ ਦਿੱਤਾ ਸੀ। ਪੰਜਾਬ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਨਹੀਂ ਲਿਆ ਹੈ।
ਇਹ ਵੀ ਪੜ੍ਹੋ: ਮੋਦੀ ਸਰਨੇਮ ਮਾਮਲਾ: ਰਾਹੁਲ ਗਾਂਧੀ ਦੀ ਅਰਜ਼ੀ ਹੋਈ ਰੱਦ