ਕੇਲਿਆਂ ਨਾਲ ਭਰਿਆ ਟਰੱਕ ਹੋਇਆ ਹਾਦਸੇ ਦਾ ਸ਼ਿਕਾਰ, ਟਰੱਕ ਚਾਲਕ ਦੀ ਮੌਕੇ ’ਤੇ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਾਹਗੀਰਾਂ ਨੇ ਬਹੁਤ ਮੁਸ਼ਕਲ ਨਾਲ ਮ੍ਰਿਤਕ ਡਰਾਈਵਲ ਦੀ ਲਾਸ਼ ਨੂੰ ਟਰੱਕ ਵਿਚੋਂ ਬਾਹਰ ਕੱਢਿਆ।

Truck full of bananas met with an accident


ਗੁਰਦਾਸਪੁਰ:  ਅੰਮ੍ਰਿਤਸਰ ਤੋਂ ਜੰਮੂ ਜਾ ਰਿਹਾ ਕੇਲਿਆਂ ਨਾਲ ਭਰਿਆ ਟਰੱਕ ਸੰਤੁਲਨ ਵਿਗੜਨ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਦੌਰਾਨ ਟਰੱਕ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ ਨੈਸ਼ਨਲ ਹਾਈਵੇਅ ’ਤੇ ਇਹ ਟਰੱਕ ਇਕ ਖੰਭੇ ਨਾਲ ਜਾ ਟਕਰਾਇਆ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਟਰੱਕ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਰਾਹਗੀਰਾਂ ਨੇ ਬਹੁਤ ਮੁਸ਼ਕਲ ਨਾਲ ਮ੍ਰਿਤਕ ਡਰਾਈਵਲ ਦੀ ਲਾਸ਼ ਨੂੰ ਟਰੱਕ ਵਿਚੋਂ ਬਾਹਰ ਕੱਢਿਆ।

ਇਹ ਵੀ ਪੜ੍ਹੋ: ਬਾਲ ਵਿਕਾਸ ਪ੍ਰਾਜੈਕਟ ਅਫਸਰ ਅਤੇ ਚਪੜਾਸੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪੁਲਿਸ ਹਾਦਸੇ ਦੇ ਇਕ ਘੰਟੇ ਬਾਅਦ ਘਟਨਾ ਵਾਲੀ ਥਾਂ ’ਤੇ ਪਹੁੰਚੀ ਹੈ। ਗੁੱਸੇ ਵਿਚ ਆਏ ਰਾਹਗੀਰਾਂ ਨੇ ਕੁਝ ਸਮੇਂ ਲਈ ਨੈਸ਼ਨਲ ਹਾਈਵੇ ਨੂੰ ਬੰਦ ਕਰ ਦਿੱਤਾ। ਇਸ ਤੋਂ ਬਾਅਦ ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਮ੍ਰਿਤਕ ਦੀ ਦੇਹ ਨੂੰ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋ: ਜੰਮੂ ਕਸ਼ਮੀਰ 'ਚ ਫ਼ੌਜੀ ਜਵਾਨਾਂ 'ਤੇ ਅਤਿਵਾਦੀ ਹਮਲਾ, 5 ਜਵਾਨ ਸ਼ਹੀਦ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਤਿੱਬੜ ਦੇ ਐੱਸਐੱਚਓ ਅਮਨਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ਆਇਆ ਸੀ ਕਿ ਨੈਸ਼ਨਲ ਹਾਈਵੇ ’ਤੇ ਇਕ ਟਰੱਕ ਹਾਦਸਾਗ੍ਰਸਤ ਹੋਇਆ ਹੈ ਅਤੇ ਟਰੱਕ ਚਾਲਕ ਦੀ ਮੌਕੇ ’ਤੇ ਮੌਤ ਹੋ ਚੁੱਕੀ ਹੈ। ਉਹਨਾਂ ਦੱਸਿਆ ਕਿ ਹਾਦਸੇ ਵਾਲੀ ਜਗ੍ਹਾ ਉਨ੍ਹਾਂ ਦੇ ਥਾਣੇ ਅਧੀਨ ਨਹੀਂ ਆਉਂਦੀ, ਇਹ ਇਲਾਕਾ ਸਿਟੀ ਪੁਲਿਸ ਗੁਰਦਾਸਪੁਰ ਅਧੀਨ ਆਉਂਦਾ ਹੈ।