Lok Sabha Elections 2024: ਰਾਜ ਕੁਮਾਰ ਚੱਬੇਵਾਲ ਦੀ ਹਮਾਇਤ ਕਰਨ ਹੁਸ਼ਿਆਰਪੁਰ ਪਹੁੰਚੇ CM ਭਗਵੰਤ ਮਾਨ; ਢੀਂਡਸਾ ਪਰਵਾਰ 'ਤੇ ਕੱਸਿਆ ਵਿਅੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮਾਨ ਨੇ ਹੁਸ਼ਿਆਰਪੁਰ ਪਹੁੰਚ ਕੇ ਸਟੇਜ ਤੋਂ ਢੀਂਡਸਾ ਪਰਵਾਰ 'ਤੇ ਵਿਅੰਗ ਕੱਸਿਆ।

CM Bhagwant Mann reached hoshiarpur during Lok Sabha campaign

Lok Sabha Elections 2024: ਲੋਕ ਸਭਾ ਚੋਣਾਂ ਦੌਰਾਨ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮਿਸ਼ਨ 'ਆਪ' 13-0 ਦੇ ਟੀਚੇ ਨੂੰ ਹਾਸਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਸ਼ਨਿਚਰਵਾਰ ਨੂੰ ਹੁਸ਼ਿਆਰਪੁਰ ਪਹੁੰਚੇ। ਮੁੱਖ ਮੰਤਰੀ ਮਾਨ ਇਥੇ ਹੁਸ਼ਿਆਰਪੁਰ ਤੋਂ ‘ਆਪ’ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਦੀ ਹਮਾਇਤ ਕਰਨ ਪਹੁੰਚੇ।

ਮੁੱਖ ਮਾਨ ਨੇ ਹੁਸ਼ਿਆਰਪੁਰ ਪਹੁੰਚ ਕੇ ਸਟੇਜ ਤੋਂ ਢੀਂਡਸਾ ਪਰਵਾਰ 'ਤੇ ਵਿਅੰਗ ਕੱਸਿਆ। ਉਨ੍ਹਾਂ ਕਿਹਾ ਕਿ ਢੀਂਡਸਾ ਪਰਵਾਰ ਘਰ ਵਾਪਸ ਆ ਗਿਆ ਹੈ ਪਰ ਟਿਕਟ ਨਾ ਮਿਲਣ ਤੋਂ ਨਾਰਾਜ਼ ਹਨ। ਅੱਜ ਫੈਸਲਾ ਲਿਆ ਜਾਵੇਗਾ ਕਿ ਉਹ ਪਾਰਟੀ ਵਿਚ ਬਣੇ ਰਹਿਣਗੇ ਜਾਂ ਪਾਰਟੀ ਬਦਲਣਗੇ।

ਇਸ ਦੇ ਨਾਲ ਹੀ ਸੀਐਮ ਮਾਨ ਨੇ ਕਿਹਾ ਕਿ ਦੋ ਸਾਲਾਂ ਵਿਚ ਆਮ ਆਦਮੀ ਪਾਰਟੀ ਨੇ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿਤੀਆਂ ਹਨ। ਇਸ ਦੇ ਨਾਲ ਹੀ ਪੰਜਾਬ ਵਿਚ ਇੰਡਸਟਰੀ ਲਿਆਂਦੀ ਗਈ ਹੈ ਤਾਂ ਜੋ ਨੌਜਵਾਨਾਂ ਨੂੰ ਨੌਕਰੀਆਂ ਦਿਤੀਆਂ ਜਾ ਸਕਣ। ਪੰਜਾਬ ਦੋ ਸਾਲਾਂ ਵਿਚ ਰੰਗਲਾ ਪੰਜਾਬ ਬਣ ਰਿਹਾ ਹੈ, ਅਗਲੇ ਤਿੰਨ ਸਾਲਾਂ ਵਿਚ ਵੀ ਬਹੁਤ ਕੁੱਝ ਹੋ ਸਕਦਾ ਹੈ।

ਸੀਐਮ ਮਾਨ ਨੇ ਇਕ ਵਾਰ ਫਿਰ ਨੌਜਵਾਨਾਂ ਨੂੰ ਕਿਹਾ ਕਿ ਉਹ ਲੱਖਾਂ ਰੁਪਏ ਖਰਚ ਕਰਕੇ ਵਿਦੇਸ਼ ਨਾ ਜਾਣ। ਉਨ੍ਹਾਂ ਕਿਹਾ ਕਿ ਜੇਕਰ ਇਥੇ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ ਤਾਂ ਉਨ੍ਹਾਂ ਨੂੰ ਬਾਹਰ ਜਾਣ ਦੀ ਲੋੜ ਨਹੀਂ ਪਵੇਗੀ। ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਕਿਹਾ ਕਿ ਉਹ 13 ਵਿਚੋਂ 13 ਸੀਟਾਂ ਜਿੱਤਣ ਵਿਚ ਉਨ੍ਹਾਂ ਦੀ ਮਦਦ ਕਰਨ ਤਾਂ ਜੋ ਪੰਜਾਬ ਦੇ ਮੁੱਦੇ ਕੇਂਦਰ ਕੋਲ ਜ਼ੋਰਦਾਰ ਢੰਗ ਨਾਲ ਉਠਾਏ ਜਾ ਸਕਣ।

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਜੇਲ ਵਿਚ ਹੋਣ ਕਾਰਨ ਦੇਸ਼ ਭਰ ਵਿਚ ਚੋਣ ਪ੍ਰਚਾਰ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਹੁਣ ਅਪਣਾ ਧਿਆਨ ਪੰਜਾਬ ਵੱਲ ਕੇਂਦਰਿਤ ਕਰਨ ਜਾ ਰਹੇ ਹਨ। ਅੱਜ ਤੋਂ ਮੁੱਖ ਮੰਤਰੀ ਮਾਨ ਨੇ ਮਿਸ਼ਨ 'ਆਪ' 13-0 ਦੀ ਸ਼ੁਰੂਆਤ ਕੀਤੀ ਹੈ। ਸੀਐਮ ਮਾਨ ਪਹਿਲਾਂ ਹੀ ਹਰ ਜ਼ਿਲ੍ਹੇ ਵਿਚ ਚੋਣ ਪ੍ਰਚਾਰ ਕਰਨ ਦਾ ਐਲਾਨ ਕਰ ਚੁੱਕੇ ਹਨ। ਦੱਸ ਦੇਈਏ ਕਿ 'ਆਪ' ਨੇ ਅਪਣੇ ਮੌਜੂਦਾ ਮੰਤਰੀਆਂ ਅਤੇ ਵਿਧਾਇਕਾਂ ਨੂੰ 13 'ਚੋਂ 8 ਸੀਟਾਂ 'ਤੇ ਉਤਾਰਿਆ ਹੈ। ਦੋ ਅਤੇ ਤਿੰਨ ਸੀਟਾਂ ਅਜਿਹੀਆਂ ਹਨ ਜਿਥੇ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਥਾਂ ਦਿਤੀ ਗਈ ਹੈ।