Punjab News : ਡਾ. ਬਲਜੀਤ ਕੌਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਗ ਤੋਂ ਪ੍ਰਭਾਵਿਤ ਹੋਏ ਪਿੰਡਾਂ ਦਾ ਦੌਰਾ
Punjab News : ਕੈਬਨਿਟ ਮੰਤਰੀ ਵੱਲੋਂ ਆਪਣੀ ਇੱਕ ਮਹੀਨੇ ਦੀ ਤਨਖਾਹ ਮਦਦ ਵਜੋਂ ਦੇਣ ਦਾ ਐਲਾਨ
Punjab News in Punjabi : ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੀ ਸਮਰਪਿਤ, ਸੁਹਿਰਦ ਅਤੇ ਸੰਵੇਦਨਸ਼ੀਲ ਸੋਚ ਦਾ ਪ੍ਰਗਟਾਵਾ ਕਰਦਿਆਂ ਅੱਗ ਕਾਰਨ ਆਪਣੀ ਕਣਕ ਦੀ ਫ਼ਸਲ ਗੁਆ ਬੈਠੇ ਕਿਸਾਨ ਪਰਿਵਾਰਾਂ ਦੀ ਨਿੱਜੀ ਤੌਰ ‘ਤੇ ਆਰਥਿਕ ਮਦਦ ਕਰਦਿਆਂ ਆਪਣੀ ਇੱਕ ਮਹੀਨੇ ਦੀ ਤਨਖਾਹ ਮਦਦ ਵਜੋਂ ਦੇਣ ਦਾ ਐਲਾਨ ਕੀਤਾ।
ਕੈਬਨਿਟ ਮੰਤਰੀ ਨੇ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੋਥਾ ਅਤੇ ਚੱਕ ਦੂਹੇਵਾਲਾ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪੀੜਤ ਕਿਸਾਨ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਸੰਕਟ ਵਿੱਚ ਕਿਸਾਨਾਂ ਦੇ ਨਾਲ ਡੱਟ ਕੇ ਖੜ੍ਹੀ ਹੈ।
ਡਾ ਬਲਜੀਤ ਕੌਰ ਨੇ ਕੈਬਨਿਟ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਿਯਮਾਂ ਅਨੁਸਾਰ ਬਣਦਾ ਮੁਆਵਜ਼ਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ,’’ਅਜਿਹੇ ਦੁੱਖਦਾਈ ਹਾਲਾਤ ਵੇਖਣ ਤੋਂ ਬਾਅਦ ਮੈਂ ਆਪਣੀ ਇੱਕ ਮਹੀਨੇ ਦੀ ਤਨਖਾਹ ਇਨ੍ਹਾਂ ਪਰਿਵਾਰਾਂ ਨੂੰ ਦੇ ਕੇ ਮਦਦ ਕਰਨ ਦਾ ਫੈਸਲਾ ਕੀਤਾ ਹੈ।’’
ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕਿਸਾਨ ਪੰਜਾਬ ਦੀ ਰੀੜ ਹਨ ਅਤੇ ਅਸੀਂ ਕਿਸੇ ਵੀ ਹਾਲਤ ਵਿੱਚ ਆਪਣੇ ਅਨਦਾਤਾਵਾਂ ਨੂੰ ਇੱਕਲਾ ਨਹੀਂ ਛੱਡਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਹਰ ਇੱਕ ਵਿਭਾਗ ਅਜਿਹੀ ਕਿਸੇ ਵੀ ਅਣਹੋਣੀ ਘਟਨਾ ਵਿੱਚ ਪੀੜਤ ਪਰਿਵਾਰਾਂ ਦੀ ਤੁਰੰਤ ਮਦਦ ਲਈ ਵਚਨਬੱਧ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਮਾਂ ਇਕ ਦੂਜੇ ਦਾ ਹੌਂਸਲਾ ਵਧਾਉਣ ਅਤੇ ਜ਼ਰੂਰਤਮੰਦਾਂ ਦੇ ਨਾਲ ਖੜ੍ਹਨ ਦਾ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਅੱਗ ਤੋਂ ਪੀੜਤ ਕਿਸਾਨਾਂ ਦੀ ਮਦਦ ਲਈ ਅੱਗੇ ਆਉਣ।
(For more news apart from Dr. Baljit Kaur visits fire-affected villages in Sri Muktsar Sahib district News in Punjabi, stay tuned to Rozana Spokesman)