ਫੇਸਬੁੱਕ ਪੋਲ ਦੇ ਨਤੀਜੇ: ਅੰਮ੍ਰਿਤਸਰ ਸੀਟ ਤੋਂ ਗੁਰਜੀਤ ਔਜਲਾ ਹੋਣਗੇ ਜੇਤੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੋਕ ਸਭਾ ਹਲਕਾ ਅੰਮ੍ਰਿਤਸਰ ਦੀ ਸੀਟ ਦੇ ਉਮੀਦਵਾਰਾਂ ਸਬੰਧੀ ਸਪੋਕਸਮੈਨ ਵੈੱਬ ਟੀਵੀ ਵੱਲੋਂ ਇਕ ਸਰਵੇਖਣ ਕੀਤਾ ਗਿਆ।

Gurjeet Singh Aujla and Hardeep Singh Puri

ਅੰਮ੍ਰਿਤਸਰ:  ਲੋਕ ਸਭਾ ਚੋਣਾਂ 2019 ਦੇ ਆਖਰੀ ਗੇੜ ਤਹਿਤ 19 ਮਈ ਨੂੰ ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ਵਿਚ ਵੋਟਿੰਗ ਹੋਈ ਸੀ। ਇਹਨਾਂ ਚੋਣਾਂ ਵਿਚ ਪੰਜਾਬ ਦੀਆਂ 13 ਸੀਟਾਂ ‘ਤੇ ਵੋਟਿੰਗ ਹੋਈ। ਲੋਕ ਸਭਾ ਹਲਕਾ ਅੰਮ੍ਰਿਤਸਰ ਦੀ ਸੀਟ ਦੇ ਉਮੀਦਵਾਰਾਂ ਸਬੰਧੀ ਸਪੋਕਸਮੈਨ ਵੈੱਬ ਟੀਵੀ ਵੱਲੋਂ ਇਕ ਸਰਵੇਖਣ ਕੀਤਾ ਗਿਆ। ਲੋਕ ਸਭਾ ਹਲਕਾ ਅੰਮ੍ਰਿਤਸਰ ਵਿਖੇ ਮੁੱਖ ਚੋਣ ਮੁਕਾਬਲਾ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਅਤੇ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਪੁਰੀ ਵਿਚਕਾਰ ਹੈ।

ਇਸ ਸਰਵੇਖਣ ਵਿਚ ਸਾਹਮਣੇ ਆਇਆ ਕਿ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰ ਸਕਦੀ ਹੈ ਜਦਕਿ ਸ੍ਰੋਮਣੀ ਅਕਾਲੀ ਦਲ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ‘ਸਪੋਕਸਮੈਨ ਵੈੱਬਟੀਵੀ’ ਵਲੋਂ ਕੀਤੀ ਗਈ ਐਗਜ਼ਿਟ ਪੋਲ ਦੇ ਅੰਕੜਿਆਂ ਮੁਤਾਬਕ ਕਾਂਗਰਸ ਦੇ ਗੁਰਜੀਤ ਔਜਲਾ ਨੂੰ 69 ਫੀਸਦੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਹਰਦੀਪ ਪੁਰੀ ਨੂੰ 31 ਫੀਸਦੀ ਲੋਕਾਂ ਨੇ ਚੁਣਿਆ ਹੈ।

ਇਸਦੇ ਨਾਲ ਹੀ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਨੇ ਕੁਲਦੀਪ ਧਾਲੀਵਾਲ ਅਤੇ ਪੀਡੀਏ ਗਠਜੋੜ ਨੇ ਦਸਵਿੰਦਰ ਕੌਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਸੀ। ਦੱਸ ਦਈਏ ਕਿ ਹਲਕਾ ਅੰਮ੍ਰਿਤਸਰ ਵਿਚ ਹੁਣ ਤੱਕ 16 ਵਾਰ ਲੋਕ ਸਭਾ ਚੋਣਾਂ ਹੋਈਆਂ ਹਨ। ਲੋਕ ਸਭਾ ਚੋਣਾਂ 2014 ਵਿਚ ਇਸੇ ਸੀਟ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨੇਤਾ ਅਰੁਣ ਜੇਤਲੀ ਨੂੰ 102770 ਵੋਟਾਂ ਨਾਲ ਹਰਾਇਆ ਸੀ।