ਜਲੰਧਰ ਵਿੱਚ ਕੋਰੋਨਾ ਵਾਇਰਸ ਕਾਰਨ ਇੱਕ ਹੋਰ ਮੌਤ, ਜ਼ਿਲ੍ਹੇ ਵਿੱਚ ਮੌਤਾਂ ਦੀ ਗਿਣਤੀ ਹੋਈ....

ਏਜੰਸੀ

ਖ਼ਬਰਾਂ, ਪੰਜਾਬ

ਕੋਰੋਨਾ ਮਹਾਂਮਾਰੀ ਰੁਕਣ ਦਾ ਨਾਮ ਨਹੀਂ ਲੈ ਰਹੀ, ਹਰ ਰੋਜ਼ ਕੋਰੋਨਾ ਸਕਾਰਾਤਮਕ ਮਾਮਲੇ  ਸਾਹਮਣੇ ਆ ਰਹੇ ਹਨ।

file photo

 ਜਲੰਧਰ: ਕੋਰੋਨਾ ਮਹਾਂਮਾਰੀ ਰੁਕਣ ਦਾ ਨਾਮ ਨਹੀਂ ਲੈ ਰਹੀ, ਹਰ ਰੋਜ਼ ਕੋਰੋਨਾ ਸਕਾਰਾਤਮਕ ਮਾਮਲੇ  ਸਾਹਮਣੇ ਆ ਰਹੇ ਹਨ। ਇਸ ਨਾਲ ਬਹੁਤ ਸਾਰੀਆਂ ਜਾਨਾਂ ਵੀ ਜਾ ਚੁੱਕੀਆਂ ਹਨ।

ਇਸ ਦੌਰਾਨ ਜਲੰਧਰ ਤੋਂ ਵੱਡੀ ਖ਼ਬਰ ਆ ਰਹੀ ਹੈ। ਦੱਸ ਦਈਏ ਕਿ ਜਲੰਧਰ ਵਿਚ ਇਕ ਹੋਰ ਮੌਤ ਕੋਰੋਨਾ ਵਾਇਰਸ ਕਾਰਨ ਹੋਈ ਹੈ। ਇਸ ਦੇ ਨਾਲ ਹੀ ਸ਼ਹਿਰ ਵਿੱਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 7 ਹੋ ਗਈ ਹੈ।

ਮ੍ਰਿਤਕ ਦੀ ਪਛਾਣ ਸੰਤੋਸ਼ ਕੁਮਾਰੀ (69) ਵਾਸੀ ਜਲੰਧਰ ਵਜੋਂ ਹੋਈ ਹੈ। ਜਿਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਜਿੱਥੇ  ਉਸਦਾ  ਇਲਾਜ ਚੱਲ ਰਿਹਾ ਸੀ। 

ਇਸ ਦੇ ਨਾਲ ਹੀ ਸ਼ਹਿਰ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 215 ਤੱਕ ਪਹੁੰਚ ਗਈ ਹੈ, ਜਿਸ ਕਾਰਨ ਸ਼ਹਿਰ ਵਾਸੀਆਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਇਸ ਦੇ ਨਾਲ ਹੀ ਕਰਫਿਊ ਖਤਮ ਹੋਣ ਤੋਂ ਬਾਅਦ ਲੋਕ ਆਮ ਦਿਨਾਂ ਵਾਂਗ ਸੜਕਾਂ ਤੇ ਆ ਗਏ ਹਨ। ਜਿਸ ਕਾਰਨ ਸੜਕਾਂ ਅਤੇ ਬਾਜ਼ਾਰਾਂ ਵਿਚ ਭੀੜ ਲੱਗਣੀ ਸ਼ੁਰੂ ਹੋ ਗਈ ਹੈ।

ਲੋਕ ਭੁੱਲ ਗਏ ਹਨ ਕਿ ਕਰਫਿਊ ਖਤਮ ਹੋ ਗਿਆ ਹੈ, ਕੋਰੋਨਾ ਨਹੀਂ। ਜੇ ਲੋਕ ਅਜੇ ਵੀ ਸੁਧਾਰ ਨਹੀਂ ਕਰਦੇ ਤਾਂ ਕੋਰੋਨਾ ਸ਼ਹਿਰ ਨੂੰ ਆਪਣੇ ਕਬਜ਼ੇ ਵਿਚ ਲੈ ਲਵੇਗਾ। 

 ਇਸਦੇ ਨਾਲ ਹੀ ਦੇਸ਼ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਵਿਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਪਿਛੇ 24 ਘੰਟੇ ਵਿਚ ਦੇਸ਼ ਵਿਚ 5611 ਨਵੇਂ ਮਾਮਲੇ ਸਾਹਮਣੇ ਆਏ ਅਤੇ 140 ਲੋਕਾਂ ਦੀ ਮੌਤ ਹੋ ਗਈ।

ਉਧਰ ਸਿਹਤ ਮੰਤਰਾਲੇ ਵੱਲੋਂ ਜ਼ਾਰੀ ਕੀਤੇ ਨਵੇਂ ਅੰਕੜਿਆਂ ਅਨੁਸਾਰ ਦੇਸ਼ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ 1,6,750 ਹੋ ਗਈ ਹੈ ਅਤੇ 3,303 ਲੋਕਾਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ।

ਇਸ ਤੋਂ ਇਲਾਵਾ 42,298 ਲੋਕਾਂ ਇਸ ਵਾਇਰਸ ਨੂੰ ਮਾਤ ਪਾ ਕੇ ਠੀਕ ਵੀ ਹੋ ਚੁੱਕੇ ਹਨ। ਦੇਸ਼ ਵਿਚ ਕੋਰੋਨਾ ਵਾਇਰਸ ਦੇ ਸਭ ਤੋਂ ਜ਼ਿਆਦਾ ਕੇਸ ਮਹਾਂਰਾਸ਼ਟਰ ਵਿਚ ਸਾਹਮਣੇ ਆਏ ਹਨ।

ਜਿੱਥੇ ਹੁਣ ਤੱਕ 37 ਹਜ਼ਾਰ ਤੋਂ ਜ਼ਿਆਦਾ ਮਾਮਲੇ ਦਰਜ ਹੋ ਚੁੱਕੇ ਹਨ ਅਤੇ 1325 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਇਸ ਰਾਜ ਵਿਚ 9639 ਲੋਕ ਇਸ ਵਾਇਰਸ ਤੋਂ ਠੀਕ ਵੀ ਹੋ ਚੁੱਕੇ ਹਨ।

ਮਹਾਂਰਾਸ਼ਟਰ ਤੋਂ ਬਾਅਦ ਦੇਸ਼ ਵਿਚ ਸਭ ਤੋਂ ਪ੍ਰਭਾਵਿਤ ਰਾਜ ਗੁਜਰਾਤ ਹੈ, ਜਿੱਥੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 12 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਚੁੱਕੀ ਹੈ ਅਤੇ 719 ਲੋਕਾਂ ਦੀ ਇੱਥੇ ਮਹਾਂਮਾਰੀ ਦੇ ਕਾਰਨ ਮੌਤ ਹੋ ਚੁੱਕੀ ਹੈ।

ਇਸ ਦੇ ਨਾਲ ਹੀ ਤਾਮਿਲਨਾਡੂ ਵਿਚ ਵੀ ਕਰੋਨਾ ਦੇ ਮਰੀਜ਼ਾਂ ਦਾ ਅੰਕੜਾ 12 ਹਜ਼ਾਰ ਨੂੰ ਪਾਰ ਕਰ ਚੁੱਕਾ ਹੈ ਪਰ ਇੱਥੇ ਮੌਤਾਂ ਦੀ ਗਿਣਤੀ 84 ਹੈ। ਇਸੇ ਤਰ੍ਹਾਂ ਦਿੱਲੀ ਵਿਚ ਵੀ ਇਨ੍ਹਾਂ ਮਰੀਜ਼ਾਂ ਦਾ ਅੰਕੜਾ 10 ਹਜ਼ਾਰ ਨੂੰ ਪਾਰ ਕਰ ਚੁੱਕਾ ਹੈ ਅਤੇ 168 ਲੋਕਾਂ ਦੀ ਇਸ ਵਿਚ ਮੌਤ ਹੋ ਚੁੱਕੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।