ਸਮਾਜ ਸੇਵੀ ਸੰਸਥਾ ਵੱਲੋਂ ਪੀਪੀਈ ਕਿੱਟਾਂ, ਸੈਨੇਟਾਈਜ਼ਰ ਵੰਡੇ ਗਏ
ਕੋਰੋਨਾ ਮਹਾਂਮਾਰੀ ਰੁਕਣ ਦਾ ਨਾਮ ਨਹੀਂ ਲੈ ਰਹੀ, ਹਰ ਰੋਜ਼ ਕੋਰੋਨਾ ਸਕਾਰਾਤਮਕ ਮਾਮਲੇ ਸਾਹਮਣੇ ਆ ਰਹੇ ਹਨ.
ਲਾਲੜੂ : ਕੋਰੋਨਾ ਮਹਾਂਮਾਰੀ ਰੁਕਣ ਦਾ ਨਾਮ ਨਹੀਂ ਲੈ ਰਹੀ, ਹਰ ਰੋਜ਼ ਕੋਰੋਨਾ ਸਕਾਰਾਤਮਕ ਮਾਮਲੇ ਸਾਹਮਣੇ ਆ ਰਹੇ ਹਨ। ਇਸ ਨਾਲ ਬਹੁਤ ਸਾਰੀਆਂ ਜਾਨਾਂ ਵੀ ਜਾ ਚੁੱਕੀਆਂ ਹਨ।
ਕੋਰੋਨਾ ਵਾਇਰਸ ਤੇ ਕਾਬੂ ਪਾਉਣ ਲਈ ਭਾਰਤ ਸਰਕਾਰ ਜ਼ੋਰਾਂ ਸ਼ੋਰਾਂ ਤੇ ਕੰਮ ਕਰ ਰਹੀ ਹੈ। ਉੱਥੇ ਦੂਜੇ ਪਾਸੇ ਸਮਾਜ ਸੇਵੀ ਸੰਸਥਾਵਾਂ ਵੀ ਹਰ ਤਰ੍ਹਾਂ ਦੀ ਸੰਭਵ ਮਦਦ ਕਰ ਰਹੀਆਂ ਹਨ।
ਕੋਈ ਜ਼ਰੂਰਤਮੰਦਾਂ ਨੂੰ ਭੋਜਨ ਮੁਹੱਈਆਂ ਕਰਵਾ ਰਿਹਾ ਅਤੇ ਕੋਈ ਹਸਪਤਾਲਾਂ ਵਿੱਚ ਜ਼ਰੂਰੀ ਚੀਜ਼ਾਂ ਮੁਹੱਈਆ ਕਰਵਾਉਣ ਵਿੱਚ ਸਹਾਇਤਾ ਕਰ ਰਿਹਾ ਹੈ। ਜਾਣਕਾਰੀ ਦਿੰਦਿਆਂ ਅਰਪਿਤ ਗੁਪਤਾ ਨੇ ਦੱਸਿਆ।
ਕਿ ਸੀਨੀਅਰ ਕਾਂਗਰਸੀ ਲੀਡਰ ਰਾਕੇਸ਼ ਸ਼ਰਮਾ ਨੇ ਈਐਸਆਈ ਡਿਸਪੈਂਸਰੀ ਲਾਲੜੂ ਸਥਿਤ ਹਾਈਟੇਕ ਇੰਟਰਨੈਸ਼ਨਲ ਲੁਧਿਆਣਾ ਦੁਆਰਾ ਦਿੱਤੀਆਂ ਗਈਆਂ ਪੀਪੀਈ ਕਿੱਟਾਂ, ਸੈਨੇਟਾਈਜ਼ਰ ਵੰਡੇ ਗਏ।
ਇਸ ਮੌਕੇ ਤੇ ਸ਼ਰਮਾ ਨੇ ਡਾਕਟਰਾਂ ਅਤੇ ਨਰਸਾਂ ਦਾ ਹੌਸਲਾ ਵਧਾਉਂਦੇ ਹੋਏ ਕਿਹਾ ਕਿ ਤੁਹਾਡੇ ਕਰਕੇ ਹੀ ਅਸੀਂ ਕੋਰੋਨਾ ਦੇ ਖਿਲਾਫ ਜੰਗ ਜਿੱਤ ਪਾਵਾਂਗੇ ਇਸ ਮੌਕੇ ਤੇ ਡਾਕਟਰ ਸੁਮਿਤ ਮੋਦੀ ਮੈਡੀਕਲ ਅਫਸਰ,ਅਨਿਲ ਗੁਪਤਾ ਸਮਾਜ ਸੇਵਕ, ਬਲਜਿੰਦਰ ਕੌਰ ਏਐਨਐਮ, ਬਲਬੀਰ ਚੰਦ ਅਤੇ ਨੇਕ ਚੰਦ ਹਾਜ਼ਰ ਸਨ।
ਇਸਦੇ ਨਾਲ ਹੀ ਸੂਬੇ ਵਿੱਚ ਕੋਰੋਨਾ ਦੇ ਕੇਸਾਂ ਦੀ ਗੱਲ ਕਰੀਏ ਤਾਂ ਅੱਜ ਜਲੰਧਰ ਵਿੱਚ ਇੱਕ ਹੋਰ ਮੌਤ ਕੋਰੋਨਾ ਵਾਇਰਸ ਕਾਰਨ ਹੋਈ ਹੈ। ਇਸ ਦੇ ਨਾਲ ਹੀ ਸ਼ਹਿਰ ਵਿੱਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 7 ਹੋ ਗਈ ਹੈ।
ਮ੍ਰਿਤਕ ਦੀ ਪਛਾਣ ਸੰਤੋਸ਼ ਕੁਮਾਰੀ (69) ਵਾਸੀ ਜਲੰਧਰ ਵਜੋਂ ਹੋਈ ਹੈ। ਜਿਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਸਦਾ ਇਲਾਜ ਚੱਲ ਰਿਹਾ ਸੀ।
ਇਸ ਦੇ ਨਾਲ ਹੀ ਸ਼ਹਿਰ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 215 ਤੱਕ ਪਹੁੰਚ ਗਈ ਹੈ, ਜਿਸ ਕਾਰਨ ਸ਼ਹਿਰ ਵਾਸੀਆਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਇਸ ਦੇ ਨਾਲ ਹੀ ਕਰਫਿਊ ਖਤਮ ਹੋਣ ਤੋਂ ਬਾਅਦ ਲੋਕ ਆਮ ਦਿਨਾਂ ਵਾਂਗ ਸੜਕਾਂ ਤੇ ਆ ਗਏ ਹਨ। ਜਿਸ ਕਾਰਨ ਸੜਕਾਂ ਅਤੇ ਬਾਜ਼ਾਰਾਂ ਵਿਚ ਭੀੜ ਲੱਗਣੀ ਸ਼ੁਰੂ ਹੋ ਗਈ ਹੈ।
ਲੋਕ ਭੁੱਲ ਗਏ ਹਨ ਕਿ ਕਰਫਿਊ ਖਤਮ ਹੋ ਗਿਆ ਹੈ, ਕੋਰੋਨਾ ਨਹੀਂ। ਜੇ ਲੋਕ ਅਜੇ ਵੀ ਸੁਧਾਰ ਨਹੀਂ ਕਰਦੇ ਤਾਂ ਕੋਰੋਨਾ ਸ਼ਹਿਰ ਨੂੰ ਆਪਣੇ ਕਬਜ਼ੇ ਵਿਚ ਲੈ ਲਵੇਗਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।