ਗੁਰਦਾਸ ਸਿੰਘ ਬਾਦਲ ਨੂੰ ਅੰਤਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਂਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੋਕਾਂ ਦੇ ਨੇਤਾ ਵਜੋਂ ਜਾਣੇ ਜਾਂਦੇ ਸਾਬਕਾ ਸਾਂਸਦ ਗੁਰਦਾਸ ਸਿੰਘ ਬਾਦਲ ਦੇ ਨਮਿਤ ਅੱਜ ਅੰਤਮ ਅਰਦਾਸ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਚ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ।

File Photo

ਬਠਿੰਡਾ, 19 ਮਈ (ਸੁਖਜਿੰਦਰ ਮਾਨ) : ਲੋਕਾਂ ਦੇ ਨੇਤਾ ਵਜੋਂ ਜਾਣੇ ਜਾਂਦੇ ਸਾਬਕਾ ਸਾਂਸਦ ਗੁਰਦਾਸ ਸਿੰਘ ਬਾਦਲ ਦੇ ਨਮਿਤ ਅੱਜ ਅੰਤਮ ਅਰਦਾਸ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਚ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ। ਇਸ ਮੌਕੇ ਉਘੀਆਂ ਸਿਆਸੀ ਅਤੇ ਸਮਾਜਕ ਸ਼ਖ਼ਸੀਅਤਾਂ ਨੇ ਸ. ਬਾਦਲ ਨੂੰ ਅਪਣੀ ਸ਼ਰਧਾ ਦੇ ਫੁੱਲ ਭੇਂਟ ਕੀਤੇ। ਜ਼ਿਕਰਯੋਗ ਹੈ ਕਿ ਕੁੱਝ ਸਮਾਂ ਬੀਮਾਰ ਰਹਿਣ ਤੋਂ ਬਾਅਦ ਉਹ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਸਨ।

ਇਸ ਮੌਕੇ ਪਰਵਾਰ ਨਾਲ ਦੁੱਖ ਵੰਡਾਉਣ ਪੁੱਜੀਆਂ ਸ਼ਖ਼ਸੀਅਤਾਂ ਦਾ ਸ਼ੁਕਰਾਨਾ ਕਰਦਿਆਂ ਸ. ਗੁਰਦਾਸ ਸਿੰਘ ਬਾਦਲ ਦੇ ਪੁੱਤਰ ਅਤੇ ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪਿਛਲੇ ਥੋੜੇ ਜਿਹੇ ਸਮੇਂ ਵਿਚ ਹੀ ਮਾਤਾ ਜੀ ਅਤੇ ਪਿਤਾ ਜੀ ਦਾ ਜੀਵਨ ਵਿਚੋਂ ਚਲੇ ਜਾਣਾ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ ਜਿਸ ਨੇ ਉਨ੍ਹਾਂ ਨੂੰ ਇਕੱਲਾ ਕਰ ਦਿਤਾ ਹੈ, ਪਰ ਅੱਜ ਉਨ੍ਹਾਂ ਦੇ ਨਮਿਤ ਰੱਖੀ ਅੰਤਮ ਅਰਦਾਸ ਵਿਚ ਉਨ੍ਹਾਂ ਦੇ ਸਨੇਹੀਆਂ ਨੇ ਆ ਕੇ ਉਨ੍ਹਾਂ ਦੇ ਮਨ ਨੂੰ ਹਿੰਮਤ ਦਿਤੀ ਹੈ। ਦਸਣਾ ਬਣਦਾ ਹੈ ਕਿ ਸ. ਗੁਰਦਾਸ ਸਿੰਘ ਬਾਦਲ ਜਿਨ੍ਹਾਂ ਨੂੰ ਉਨ੍ਹਾਂ ਦੇ ਚਾਹੁਣ ਵਾਲੇ ‘ਦਾਸ ਜੀ’ ਕਿਹਾ ਕਰਦੇ ਸਨ।

ਵਿੱਤ ਮੰਤਰੀ ਨੇ ਇਸ ਦੁੱਖ ਦੀ ਘੜੀ ਵਿਚ ਸ਼ਰੀਕ ਹੋਏ ਸਮੂਹ ਪਰਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ‘ਦਾਸ ਜੀ’ ਨੂੰ ਚਾਹੁਣ ਵਾਲਿਆਂ ਦਾ ਧਨਵਾਦ ਕਰਦਿਆਂ ਕਿਹਾ ਕਿ ਉਹ ਅਪਣੇ ਪਿਤਾ ਜੀ ਦੇ  ਨਕਸ਼-ਏ-ਕਦਮ ’ਤੇ ਚਲਣਗੇ ਅਤੇ ਉਨ੍ਹਾਂ ਦੀ ਇਹੀ ਅਰਦਾਸ ਹੈ ਕਿ ਉਨ੍ਹਾਂ ਦਾ ਜੀਵਨ ਇਸ ਧਰਤ ਦੀ ਸੇਵਾ ਵਿਚ ਸਮਰਪਤ ਰਹੇ।  ਇਸ ਮੌਕੇ ‘ਦਾਸ ਜੀ’ ਦੇ ਭਰਾ ਅਤੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਦੀਪਇੰਦਰ ਸਿੰਘ ਬਾਦਲ, ਲਾਲੀ ਬਾਦਲ, ਮਹੇਸ਼ਇੰਦਰ ਸਿੰਘ ਬਾਦਲ, ਮੇਜਰ ਭੁਪਿੰਦਰ ਸਿੰਘ, ਸ੍ਰੀਮਤੀ ਵਿਨੂੰ ਬਾਦਲ, ਸ੍ਰੀਮਤੀ ਪਰਨੀਤ ਕੌਰ, ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਜੈਜੀਤ ਸਿੰਘ ਜੌਹਲ, ਗੁਰਰਾਜ ਸਿੰਘ ਫੱਤਣਵਾਲਾ, ਮਨਜੀਤ ਸਿੰਘ ਫੱਤਣਵਾਲਾ, ਜਗਜੀਤ ਸਿੰਘ ਹਨੀ ਫੱਤਣਵਾਲਾ, ਉਨ੍ਹਾਂ ਦੇ ਪੋਤਰੇ ਅਰਜੁਨ ਸਿੰਘ ਬਾਦਲ ਅਤੇ ਪੋਤਰੀ ਰਿਆ ਬਾਦਲ,

ਜਗਬੀਰ ਸਿੰਘ ਬਰਾੜ ਆਦਿ ਪਰਵਾਰਕ ਮੈਂਬਰਾਂ ਤੋਂ ਇਲਾਵਾ ਵਿਧਾਇਕ ਸ. ਪਰਮਿੰਦਰ ਸਿੰਘ ਪਿੰਕੀ,  ਸ. ਗੁਰਕੀਰਤ ਸਿੰਘ ਕੋਟਲੀ, ਰਣਦੀਪ ਸਿੰਘ ਨਾਭਾ, ਲਖਵੀਰ ਸਿੰਘ ਲੱਖਾ, ਸ. ਗੁਰਪ੍ਰੀਤ ਸਿੰਘ ਜੀਪੀ, ਸ੍ਰੀ ਰਾਕੇਸ਼ ਪਾਂਡੇ, ਸ੍ਰੀਮਤੀ ਬਲਜਿੰਦਰ ਕੌਰ ਅਤੇ ਮੁੱਖ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਪੰਜਾਬ ਸ੍ਰੀ ਸੁਰੇਸ਼ ਕੁਮਾਰ, ਵਧੀਕ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ, ਸ੍ਰੀ ਦਿਨਕਰ ਗੁਪਤਾ ਡੀਜੀਪੀ ਪੰਜਾਬ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ, ਵਿਸੇਸ਼ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਪੰਜਾਬ ਗੁਰਕੀਰਤ ਕ੍ਰਿਪਾਲ ਸਿੰਘ, ਓਐਸਡੀ ਮੇਜਰ ਅਮਰਦੀਪ ਸਿੰਘ, ਸ: ਦਮਨਵੀਰ ਸਿੰਘ ਮੋਹੀ, ਸ: ਸਿਕੰਦਰ ਸਿੰਘ ਮਲੂਕਾ, ਸ: ਬਲਵਿੰਦਰ ਸਿੰਘ ਭੂੰਦੜ ਤੋਂ ਇਲਾਵਾ ਬਠਿੰਡਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਅਰੁਣ ਵਧਾਵਨ ਆਦਿ ਵੀ ਹਾਜਰ ਸਨ।