ਦੇਸ਼ ਵਿਚ ਕੋਰੋਨਾ ਨਾਲ 24 ਘੰਟਿਆਂ 'ਚ 4529 ਮਰੀਜ਼ਾਂ ਦੀ ਗਈ ਜਾਨ

ਏਜੰਸੀ

ਖ਼ਬਰਾਂ, ਪੰਜਾਬ

ਦੇਸ਼ ਵਿਚ ਕੋਰੋਨਾ ਨਾਲ 24 ਘੰਟਿਆਂ 'ਚ 4529 ਮਰੀਜ਼ਾਂ ਦੀ ਗਈ ਜਾਨ

image

=
ਨਵੀਂ ਦਿੱਲੀ, 19 ਮਈ : ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਨਾਲ 4,529 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿਚ ਵਾਇਰਸ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਕੇ 2,83,248 ਹੋ ਗਈ ਹੈ | ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁਧਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਇਕ ਦਿਨ ਵਿਚ ਕੋਵਿਡ-19 ਦੇ 2,67,334 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 2,54,96,330 ਹੋ ਗਈ | ਅੰਕੜਿਆਂ ਮੁਤਾਬਕ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ ਕਮੀ ਆਈ ਹੈ ਅਤੇ ਦੇਸ਼ ਵਿਚ 32,26,719 ਲੋਕਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਚੱਲ ਰਿਹਾ ਹੈ, ਜੋ ਕੁਲ ਮਾਮਲਿਆਂ ਦਾ 12.66 ਫ਼ੀ ਸਦੀ ਹੈ | ਰਾਹਤ ਦੀ ਖ਼ਬਰ ਇਹ ਵੀ ਹੈ ਕਿ ਇਕ ਦਿਨ ਵਿਚ 3,89,851 ਮਰੀਜ਼ਾਂ ਨੇ ਕੋਰੋਨਾ ਨੂੰ  ਮਾਤ ਦਿਤੀ ਹੈ | ਹੁਣ ਤਕ ਕੁਲ 2,19,86,363 ਲੋਕ ਵਾਇਰਸ ਤੋਂ ਮੁਕਤ ਵੀ ਹੋ ਚੁੱਕੇ ਹਨ ਅਤੇ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 86,23 ਫ਼ੀ ਸਦੀ ਹੈ | ਉੱਥੇ ਹੀ ਕੋਵਿਡ-19 ਨਾਲ ਮੌਤ ਦਰ 1.11 ਫ਼ੀ ਸਦੀ ਹੈ |                        (ਏਜੰਸੀ)