ਦੋ ਥਾਣੇਦਾਰਾਂ ਦੇ ਕਤਲ ਮਾਮਲੇ ‘ਚ ਪੁਲਿਸ ਦੀ ਵੱਡੀ ਕਾਰਵਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗ੍ਰਿਫਤ ਤੋਂ ਬਾਹਰ ਗੈਂਗਸਟਰਾਂ ਦੇ ਸਾਥੀ ਕੀਤੇ ਕਾਬੂ

police officer

ਜਗਰਾਓਂ (ਦਵਿੰਦਰ ਜੈਨ) ਜਗਰਾਓਂ  ਵਿਖੇ ਬੀਤੇ ਸ਼ਨਿਚਰਵਾਰ ਨਵੀ ਦਾਣਾ ਮੰਡੀ 'ਚ ਦੋ ਥਾਣੇਦਾਰਾਂ ਨੂੰ ਕਤਲ ਕਰਨ ਵਾਲੇ ਨਾਮੀ ਗੈਂਗਸਟਰਾਂ 'ਚੋਂ ਜਗਰਾਓਂ ਪੁਲਿਸ ਨੇ ਇਕ ਗੈਂਗਸਟਰ ਦੀ ਪਤਨੀ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਗ੍ਰਿਫ਼ਤਾਰ ਵਿਅਕਤੀਆਂ 'ਚ ਪਤੀ-ਪਤਨੀ ਵੀ ਸ਼ਾਮਲ ਹਨ ਜਿਨ੍ਹਾਂ 'ਤੇ ਇਨ੍ਹਾਂ ਨੂੰ ਪਨਾਹ ਦੇਣ, ਫਾਈਨਾਂਸ ਕਰਨ ਤੇ ਅਸਲੇ ਦੀ ਡਿਲਿਵਰੀ 'ਚ ਸਹਿਯੋਗ ਕਰਨ ਸਮੇਤ ਕਈ ਧਾਰਾਵਾਂ ਲਗਾਈਆਂ ਗਈਆਂ ਹਨ।

 

 

ਹਾਲਾਂਕਿ ਪੁਲਿਸ ਫਰਾਰ ਚਾਰੋਂ ਗੈਂਗਸਟਰਾਂ ਵਿੱਚੋਂ ਕਿਸੇ ਨੂੰ ਗ੍ਰਿਫਤਾਰ ਨਹੀਂ ਕਰ ਸਕੀ, ਪਰ ਇਨ੍ਹਾਂ ਗੈਂਗਸਟਰਾਂ ਦੇ 6 ਮਹੀਨੇ ਜਗਰਾਓਂ ਵਿੱਚ ਹੀ ਡੇਰਾ ਲਾਈ ਬੈਠੇ ਰਹਿਣ ਤੇ ਇਨ੍ਹਾਂ ਦੇ ਸੰਪਰਕ ਵਿੱਚ ਆਏ ਸਾਥੀਆਂ ਦੀ ਸੂਚੀ ਲੰਮੀ ਹੁੰਦੀ ਜਾ ਰਹੀ ਹੈ। ਹਾਲਾਂਕਿ ਪੁਲਿਸ ਨੇ ਇਨ੍ਹਾਂ ਪੰਜਾਂ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਹੀਂ ਪਾਈ ਤੇ ਨਾ ਹੀ ਪੁਸ਼ਟੀ ਕੀਤੀ ਹੈ, ਪਰ ਸੂਤਰਾਂ ਅਨੁਸਾਰ ਪੁਲਿਸ ਅੱਜ ਥੋੜ੍ਹੀ ਦੇਰ ਬਾਅਦ ਹੀ ਇਸ ਮਾਮਲੇ ਦੀ ਪੁਸ਼ਟੀ ਕਰ ਸਕਦੀ ਹੈ।

ਇਨ੍ਹਾਂ ਗ੍ਰਿਫ਼ਤਾਰ ਵਿਅਕਤੀਆਂ ਤੋਂ ਕੁਝ ਅਸਲਾ ਵੀ ਬਰਾਮਦ ਹੋਇਆ ਹੈ। ਗ੍ਰਿਫ਼ਤਾਰ ਕੀਤੀਆਂ ਦੋ ਔਰਤਾਂ ਸਮੇਤ ਪੰਜਾਂ ਵਿਅਕਤੀਆਂ ਤੋਂ ਪੁੱਛਗਿੱਛ ਲਈ ਜਗਰਾਓਂ ਹੀ ਨਹੀਂ, ਪੰਜਾਬ ਦੇ ਆਹਲਾ ਪੁਲਿਸ ਅਧਿਕਾਰੀ ਪੁੱਛਗਿੱਛ ਲਈ ਜਗਰਾਓਂ ਡੇਰਾ ਲਾ ਚੁੱਕੇ ਹਨ। ਜਗਰਾਓਂ ਸੀਆਈਏ ਸਟਾਫ ਦੇ ਅਫ਼ਸਰ ਅਤੇ ਪੰਜਾਬ ਪੁਲਿਸ ਦੇ ਵੱਡੇ-ਵੱਡੇ ਅਧਿਕਾਰੀ ਇਸ ਪੂਰੇ ਮਾਮਲੇ ਦੇ ਖੁਲਾਸੇ ਲਈ ਹਰ ਹੀਲਾ ਵਰਤ ਰਹੇ ਹਨ। ਦੱਸ ਦਈਏ ਕਿ ਸੂਤਰਾਂ ਅਨੁਸਾਰ ਜਗਰਾਓ ਮੋਗਾ ਰੋਡ ਤੇਕੋਠੇ ਬੱਬੂ ਕੇ ਇਹ ਗੈਂਗਸਟਰ 6 ਮਹੀਨੇ ਡੇਰਾ ਲਗਾਏ ਬੈਠੇ ਰਹੇ ਸਨ। ਪੁਲਿਸ ਨੂੰ ਪੁੱਛਣ ਤੇ ਜਵਾਬ ਮਿਲਦਾ ਹੈ ਕਿ ਮਾਮਲੇ ਦੀ ਤਫਦੀਸ਼ ਚੱਲ ਰਹੀ ਹੈ।

ਦੱਸ ਦੇਈਏ ਕਿ 15 ਮਈ ਦਿਨ ਸ਼ਨਿੱਚਰਵਾਰ ਨੂੰ ਜਗਰਾਓਂ ਦਾਣਾ ਮੰਡੀ ਵਿੱਚ ਬਦਮਾਸ਼ਾਂ ਨਾਲ ਮੁਠਭੇਡ਼ ਦੌਰਾਨ 2 ਕਾਬਿਲ ਅਫਸਰ ਏਐਸਆਈ ਭਗਵਾਨ ਸਿੰਘ ਅਤੇ ਏਐਸਆਈ ਦਲਵਿੰਦਰ ਸਿੰਘ ਮੌਕੇ ਤੇ ਮੌਤ। ਜਿਸ ਮਗਰੋਂ ਦੋਸ਼ੀ ਚਿੱਟੇ ਰੰਗ ਦੀ i10 ਕਾਰ ਤੇ ਲਾਲ ਰੰਗ ਦੇ ਕੈਂਟਰ 'ਚ ਸਵਾਰ ਹੋਕੇ ਮੌਕੇ ਤੋਂ ਫਰਾਰ ਹੋ ਗਏ।

ਇਸ ਮਗਰੋਂ ਮੌਕੇ ਤੇ ਪਹੁੰਚੀ ਜਗਰਾਓਂ ਦੀ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂਕੇ ਨੇ  ਇਸ ਘਟਨਾ ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਜਲਦ ਤੋ ਜਲਦ ਦੋਸ਼ੀਂਆ ਦੀ ਭਾਲ ਕਰ ਓਹਨਾ ਨੂ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਗੱਲ ਕਹੀ ਸੀ। ਇਸ ਮਗਰੋਂ ਪੁਲਿਸ ਨੇ ਚਾਰ ਦੋਸ਼ੀਆਂ ਜੈ ਪਾਲ ਭੁੱਲਰ,ਬਲਜਿੰਦਰ ਸਿੰਘ,ਜਸਪ੍ਰੀਤ ਸਿੰਘ ਤੇ ਦਰਸ਼ਨ ਸਿੰਘ ਦੇ ਸਕੈਚ ਜਾਰੀ ਕਰਕੇ ਉਨ੍ਹਾਂ ਦ ਪਤਾ ਦੇਣ ਵਾਲਿਆਂ ਲਈ ਲੱਖਾਂ ਦੇ ਇਨਾਮ ਦਾ ਐਲਾਨ ਵੀ ਕੀਤਾ ਸੀ।