ਪੰਜਾਬ 'ਚ ਜਲਦ ਬਣਨਗੇ ਮੁਹੱਲਾ ਕਲੀਨਿਕ, CM Bhagwant Mann ਨੇ ਸਿਹਤ ਮੰਤਰੀ ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਨੂੰ ਮਿਲਣਗੇ 75 ਮੁਹੱਲਾ ਕਲੀਨਿਕ

CM Bhagwant Mann Meeting With Health Department Officials



ਚੰਡੀਗੜ੍ਹ: ਪੰਜਾਬ ਸਰਕਾਰ ਅਪਣਾ ਇਕ ਹੋਰ ਵਾਅਦਾ ਪੂਰਾ ਕਰਨ ਦੀ ਤਿਆਰੀ ਕਰ ਰਹੀ ਹੈ। ਦਰਅਸਲ ਦਿੱਲੀ ਦੀ ਤਰਜ਼ 'ਤੇ ਸੂਬੇ 'ਚ ਜਲਦ ਹੀ ਮੁਹੱਲਾ ਕਲੀਨਿਕ ਬਣਾਏ ਜਾਣਗੇ। ਇਸ ਸਬੰਧੀ ਅੱਜ ਸੀਐਮ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੂਰੇ ਦੇਸ਼ ਵਿਚ ਪੰਜਾਬ ਦੀਆਂ ਸਿਹਤ ਸੇਵਾਵਾਂ ਨੂੰ ਮਿਸਾਲੀ ਬਣਾਵਾਂਗੇ।

CM Mann Meeting With Health Department Officials

ਉਹਨਾਂ ਨੇ ਟਵੀਟ ਕਰਦਿਆਂ ਲਿਖਿਆ, “ਸਿਹਤ ਮੰਤਰੀ-ਸਿਹਤ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ...ਦਿੱਲੀ ਦੀ ਤਰਜ ‘ਤੇ ਪੰਜਾਬ 'ਚ ਮੁਹੱਲਾ ਕਲੀਨਿਕ ਬਣਾਉਣ ਜਾ ਰਹੇ ਹਾਂ ਪੰਜਾਬ ਦੇ ਲੋਕਾਂ ਨੂੰ ਵਧੀਆ ਅਤੇ ਮੁਫ਼ਤ ਇਲਾਜ ਦੇਣ ਦਾ ਵਾਅਦਾ ਪੂਰਾ ਵੀ ਕਰਾਂਗੇ ਤੇ ਪੰਜਾਬ ਦੀਆਂ ਸਿਹਤ ਸੇਵਾਵਾਂ ਨੂੰ ਪੂਰੇ ਦੇਸ਼ ਵਿੱਚ ਮਿਸਾਲੀ ਬਣਾਵਾਂਗੇ”।

Tweet

ਸੂਬੇ ਵਿਚ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਦੇਸ਼ ਦੇ 75ਵੇਂ ਸੁਤੰਤਰਤਾ ਦਿਵਸ ਮੌਕੇ ਕੀਤੀ ਜਾਵੇਗੀ। ਪਹਿਲੇ ਗੇੜ ਵਿਚ 75 ਮੁਹੱਲਾ ਕਲੀਨਿਕ ਦੀ ਬਣਾਏ ਜਾਣਗੇ। ਮੁੱਖ ਮੰਤਰੀ ਮਾਨ ਖੁਦ ਇਹਨਾਂ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕਰਨਗੇ।