ਕਿਸਾਨਾਂ ਨੇ ਵੀ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਦੇਣ ਦਾ ਕੀਤਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

CM ਮਾਨ ਨੇ ਟਵੀਟ ਕਰਕੇ ਪ੍ਰਗਟਾਈ ਖੁਸ਼ੀ

Bhagwant Mann

 

ਚੰਡੀਗੜ੍ਹ: ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਸਬਸਿਡੀ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ ਦੇਵੇਗੀ।

 

 

ਇਸ ਐਲਾਨ ਤੋਂ ਬਾਅਦ ਹੁਣ ਕਿਸਾਨ ਵੀ ਜਾਗਰੂਕ ਹੋ ਗਏ ਹਨ। ਬਠਿੰਡਾ ਦੇ ਕਿਸਾਨ ਪਰਿਵਾਰ ਨੇ ਵੀ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਿਆਂ ਨੂੰ 1500 ਰੁਪਏ ਦੇਣ ਦਾ ਐਲਾਨ ਕੀਤਾ ਹੈ।

 

ਇਹ ਦੇਖ ਕੇ ਸੀਐਮ ਭਗਵੰਤ ਮਾਨ ਕਾਫੀ ਖੁਸ਼ ਨਜ਼ਰ ਆਏ। ਉਨ੍ਹਾਂ ਕਿਹਾ ਕਿ ਸਾਨੂੰ ਬਹੁਤ ਖੁਸ਼ੀ ਹੈ ਕਿ ਸਾਡੇ ਕਿਸਾਨ ‘ਸੇਵ ਅਰਥ-ਪਾਣੀ’ ਮੁਹਿੰਮ ਵਿੱਚ ਤੇਜ਼ੀ ਨਾਲ ਯੋਗਦਾਨ ਪਾ ਰਹੇ ਹਨ। ਜੇਕਰ ਅਸੀਂ ਸਾਰੇ ਮਿਲ ਕੇ ਕੋਸ਼ਿਸ਼ ਕਰੀਏ ਤਾਂ ਯਕੀਨ ਰੱਖੋ ਕਿ ਅਸੀਂ ਜ਼ਰੂਰ ਕਾਮਯਾਬ ਹੋਵਾਂਗੇ।