ਵਿਧਾਇਕ ਅਮਿਤ ਰਤਨ ਦੀਆਂ ਮੁਸ਼ਕਲਾਂ ਵਧੀਆਂ: ਪੈਸਿਆਂ ਦੇ ਲੈਣ-ਦੇਣ ਸਬੰਧੀ ਆਡੀਉ ਨਾਲ ਆਵਾਜ਼ ਹੋਈ ਮੈਚ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

4 ਲੱਖ ਦੀ ਰਿਸ਼ਵਤ ਲੈਣ ਦੇ ਲੱਗੇ ਸੀ ਇਲਜ਼ਾਮ

Amit Rattan Kotfatta

 

ਬਠਿੰਡਾ: ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਉਹ 4 ਲੱਖ ਦੀ ਰਿਸ਼ਵਤ ਲੈਣ ਦੇ ਮਾਮਲੇ ਵਿਚ ਫਰਵਰੀ 2023 ਤੋਂ ਜੇਲ ਵਿਚ ਹਨ। ਦਸਿਆ ਜਾ ਰਿਹਾ ਹੈ ਕਿ ਪਿੰਡ ਘੁੱਦਾਂ ਦੇ ਵਿਕਾਸ ਕਾਰਜਾਂ ਦੀ ਗ੍ਰਾਂਟ ਜਾਰੀ ਕਰਵਾਉਣ ਬਦਲੇ ਰਿਸ਼ਵਤ ਲੈਣ ਦੇ ਮਾਮਲੇ ਵਿਚ ਵਿਧਾਇਕ ਦੀ ਉਹ ਆਡੀਉ ਮੈਚ ਕਰ ਗਈ ਹੈ, ਜਿਸ ਵਿਚ ਸਰਪੰਚ ਦੇ ਪਤੀ ਦੀ ਵਿਧਾਇਕ ਅਤੇ ਉਸ ਦੇ ਪੀਏ ਰਮਿਸ਼ ਗਰਗ ਨਾਲ ਗੱਲਬਾਤ ਹੋਈ ਸੀ।

ਇਹ ਵੀ ਪੜ੍ਹੋ: 'ਚਿੱਟੇ' ਕਾਰਨ ਨੌਜਵਾਨ ਕਬੱਡੀ ਖਿਡਾਰੀ ਦੀ ਮੌਤ 

ਉਕਤ ਆਡੀਉ ਸਰਪੰਚ ਦੇ ਪਤੀ ਨੇ ਮੀਡੀਆ ਨੂੰ ਜਾਰੀ ਕੀਤਾ ਸੀ, ਜਿਸ ਦੀ ਫੋਰੈਂਸਿਕ ਲੈਬ ਦੀ ਜਾਂਚ ਰਿਪੋਰਟ ਵਿਜੀਲੈਂਸ ਨੂੰ ਮਿਲ ਗਈ ਹੈ। ਦੱਸ ਦੇਈਏ ਕਿ 16 ਫਰਵਰੀ ਨੂੰ ਵਿਜੀਲੈਂਸ ਵਲੋਂ ਵਿਧਾਇਕ ਦੇ ਪੀਏ ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਸੜਕ ਹਾਦਸੇ ਵਿਚ ਜ਼ਖ਼ਮੀ ਪਿਤਾ ਦੀ ਵੀ ਹੋਈ ਮੌਤ, ਬੱਚੇ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ

ਵਿਧਾਇਕ ਨੂੰ 22 ਫਰਵਰੀ ਨੂੰ ਵਿਜੀਲੈਂਸ ਨੇ ਸ਼ੰਭੂ ਬਾਰਡਰ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿਚ ‘ਆਪ’ ਵਿਧਾਇਕ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਮਾਮਲੇ ਦੀ ਜਾਂਚ ਲਈ ਬੋਰਡ ਬਣਾਉਣ ਦੀ ਮੰਗ ਕੀਤੀ ਸੀ। ਬੋਰਡ ਵਲੋਂ ਕੀਤੀ ਗਈ ਜਾਂਚ ਵਿਚ ਉਸ ਦਾ ਆਡੀਉ ਮੈਚ ਪਾਇਆ ਗਿਆ। ਇਸ ਤੋਂ ਪਹਿਲਾਂ ਬਠਿੰਡਾ ਅਦਾਲਤ ਨੇ ਵਿਧਾਇਕ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿਤੀ ਸੀ। ਹੁਣ 22 ਮਈ ਨੂੰ ਵਿਧਾਇਕ ਦੀ ਜ਼ਮਾਨਤ ਉਤੇ ਸੁਣਵਾਈ ਹੋਣੀ ਹੈ।