Kisan Mahapanchayat : SKM ਵੱਲੋਂ ਭਲਕੇ ਜਗਰਾਓਂ 'ਚ ਕੀਤੀ ਜਾਵੇਗੀ ਮਹਾਂਪੰਚਾਇਤ, ਅਗਲੇ ਸੰਘਰਸ਼ ਦਾ ਕੀਤਾ ਜਾਵੇਗਾ ਐਲਾਨ

ਏਜੰਸੀ

ਖ਼ਬਰਾਂ, ਪੰਜਾਬ

23 ਅਤੇ 24 ਮਈ ਨੂੰ ਪੰਜਾਬ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਕਿਵੇਂ ਕਰਨਾ ਹੈ , ਇਸ ਨੂੰ ਲੈ ਕੇ ਮਹਾਂਪੰਚਾਇਤ 'ਚ ਫ਼ੈਸਲਾ ਲਿਆ ਜਾਵੇਗਾ।

Mahapanchayat

Kisan Mahapanchayat : ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਮੰਗਲਵਾਰ ਨੂੰ ਜਗਰਾਉਂ ਵਿੱਚ ਮਹਾਂਪੰਚਾਇਤ ਕੀਤੀ ਜਾ ਰਹੀ ਹੈ। ਐਸਕੇਐਮ ਨਾਲ ਜੁੜੀਆਂ ਸਾਰੀਆਂ ਕਿਸਾਨ ਯੂਨੀਅਨਾਂ ਦੇ ਮੈਂਬਰ ਇਸ ਵਿੱਚ ਸ਼ਾਮਲ ਹੋਣਗੇ। ਇਸ ਦੇ ਨਾਲ ਹੀ 23 ਅਤੇ 24 ਮਈ ਨੂੰ ਪੰਜਾਬ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਕਿਵੇਂ ਕਰਨਾ ਹੈ , ਇਸ ਨੂੰ ਲੈ ਕੇ ਮਹਾਂਪੰਚਾਇਤ 'ਚ ਫ਼ੈਸਲਾ ਲਿਆ ਜਾਵੇਗਾ।

ਮਹਾਪੰਚਾਇਤ ਸਵੇਰੇ 10.30 ਵਜੇ ਤੋਂ ਦੁਪਹਿਰ 2 ਵਜੇ ਤੱਕ ਜਗਰਾਉਂ ਦੀ ਦਾਣਾ ਮੰਡੀ ਵਿਖੇ ਚੱਲੇਗੀ। ਇਹ ਮਹਾਪੰਚਾਇਤ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਦਾ ਵਿਰੋਧ ਕਰਨ ਅਤੇ ਹੋਰ ਪਾਰਟੀਆਂ ਨੂੰ ਸਵਾਲ ਕਰਨ ਦੀ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਕਰਵਾਈ ਜਾ ਰਹੀ ਹੈ। ਇਸ ਮਹਾਪੰਚਾਇਤ ਵਿੱਚ ਸੰਘਰਸ਼ ਦੀ ਅਗਲੀ ਰਣਨੀਤੀ ਬਾਰੇ ਐਲਾਨ ਕੀਤਾ ਜਾਵੇਗਾ। 

ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਹੋਈਆਂ ਮੀਟਿੰਗਾਂ  

ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪਟਿਆਲਾ ਜ਼ਿਲ੍ਹੇ ਦੀਆਂ ਕਈ ਯੂਨੀਅਨਾਂ ਦੀ ਮੀਟਿੰਗ ਹੋਈ। ਹਰ ਮੁੱਦੇ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ। ਇਸ ਮੀਟਿੰਗ ਵਿੱਚ ਮੁੱਖ ਤੌਰ ’ਤੇ ਮਹਾਂਪੰਚਾਇਤ ਦੇ ਮੁੱਦੇ ਨੂੰ ਲੈ ਕੇ ਰਣਨੀਤੀ ਬਣਾਈ ਗਈ।

ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਨੇ ਦੱਸਿਆ ਕਿ ਮਹਾਂਪੰਚਾਇਤ ਸਬੰਧੀ ਮੀਟਿੰਗ ਹੋਈ ਹੈ। ਭਾਜਪਾ ਨੇਤਾਵਾਂ ਅਤੇ ਮੋਦੀ ਬਾਰੇ ਐਸਕੇਐਮ ਦਾ ਸਟੈਂਡ ਪਹਿਲਾਂ ਹੀ ਸਪੱਸ਼ਟ ਹੈ। ਉਨ੍ਹਾਂ ਕਿਹਾ ਕਿ ਇਕੱਲੇ ਪਟਿਆਲਾ ਤੋਂ ਇੱਕ ਹਜ਼ਾਰ ਤੋਂ ਵੱਧ ਕਿਸਾਨ ਮਹਾਂ ਪੰਚਾਇਤ ਵਿੱਚ ਜਾਣਗੇ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਤੋਂ ਵੀ ਕਿਸਾਨ ਆਉਣਗੇ।