ਪੰਜਾਬ ਸਰਕਾਰ ਪ੍ਰਾਇਮਰੀ ਸਿਖਿਆ ਦੀਆਂ ਖ਼ਾਲੀ ਅਸਾਮੀਆਂ ਭਰੇ : ਮਜੀਠੀਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਅਕਾਲੀ ਦਲ ਨੇ  ਕਾਂਗਰਸ ਸਰਕਾਰ ਉਪਰ ਸੂਬੇ ਦੇ ਪ੍ਰਾਇਮਰੀ ਸਕੂਲਾਂ ਅੰਦਰ ਮੁੱਢਲੀ ਸਿਖਿਆ ਦੀ ਅਣਦੇਖੀ ਕੀਤੇ ਜਾਣ ਦਾ ਦੋਸ਼ ਲਾਉਂਦਿਆਂ

Bikram Singh Majithia

ਚੰਡੀਗੜ੍ਹ :- ਸ਼੍ਰੋਮਣੀ ਅਕਾਲੀ ਦਲ ਨੇ  ਕਾਂਗਰਸ ਸਰਕਾਰ ਉਪਰ ਸੂਬੇ ਦੇ ਪ੍ਰਾਇਮਰੀ ਸਕੂਲਾਂ ਅੰਦਰ ਮੁੱਢਲੀ ਸਿਖਿਆ ਦੀ ਅਣਦੇਖੀ ਕੀਤੇ ਜਾਣ ਦਾ ਦੋਸ਼ ਲਾਉਂਦਿਆਂ ਮੰਗ ਕੀਤੀ ਹੈ ਕਿ ਸਰਕਾਰੀ ਸਕੂਲਾਂ ਵਿਚ ਪ੍ਰਾਇਮਰੀ ਅਧਿਆਪਕਾਂ ਦੀਆਂ ਖ਼ਾਲੀ ਆਸਾਮੀਆਂ ਤੁਰਤ ਯੋਗ ਉਮੀਦਵਾਰਾਂ ਨਾਲ ਭਰੀਆਂ ਜਾਣ।  ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਇਕ ਬਿਆਨ ਰਾਹੀਂ ਕਿਹਾ ਹੈ ਕਿ ਕਾਂਗਰਸ ਸਰਕਾਰ ਨੇ ਪ੍ਰਾਇਮਰੀ ਸਕੂਲਾਂ ਵਿਚ ਖਾਲੀ ਅਸਾਮੀਆਂ ਉੱਤੇ  ਅਯੋਗ ਅਧਿਆਪਕਾਂ ਨੂੰ ਆਰਜ਼ੀ ਤੌਰ 'ਤੇ ਰੱਖ ਕੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।

ਪ੍ਰਾਇਮਰੀ ਸਕੂਲਾਂ ਅੰਦਰ ਵੱਡੀ ਗਿਣਤੀ ਖਾਲੀ ਪਈਆਂ ਆਸਾਮੀਆਂ ਉੱਤੇ ਮਹਿਜ਼ 12ਵੀਂ ਪਾਸ ਵਿਅਕਤੀਆਂ ਨੂੰ ਰੱਖਿਆ ਹੋਇਆ ਹੈ ਜਦਕਿ ਵੱਡੀ ਗਿਣਤੀ ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਨੌਕਰੀਆਂ ਵਾਸਤੇ ਥਾਂ-ਥਾਂ ਰੁਲ ਰਹੇ ਹਨ।  Àਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਪ੍ਰਾਇਮਰੀ ਸਿੱਖਿਆ ਦਾ ਮਿਆਰ ਸੁਧਾਰਨ ਦੀ ਥਾਂ ਡੰਗ ਟਪਾਉਣ ਦੀ ਨੀਤੀ ਧਾਰਨ ਕੀਤੀ ਹੋਈ ਹੈ। 

ਮਜੀਠੀਆ ਨੇ ਇਹ ਦੋਸ਼ ਵੀ ਲਾਇਆ  ਕਿ ਸਮਾਜ ਦੇ ਸਾਰੇ ਵਰਗਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰਨ ਵਾਲੀ ਇਸ ਸਰਕਾਰ ਨੇ ਰੁਜ਼ਗਾਰ ਦੇ ਨਾਂ ਉੱਤੇ ਇੱਕ ਅਜਿਹੇ ਉਮੀਦਵਾਰ ਭਾਵ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਨੂੰ ਡੀਐਸਪੀ ਦੀ ਨੌਕਰੀ ਦਿੱਤੀ ਹੈ ਜੋ ਨੌਕਰੀ ਦੀਆਂ ਸ਼ਰਤਾਂ ਵੀ ਪੂਰੀਆਂ ਨਹੀਂ  ਕਰਦਾ ਅਤੇ ਇਹੀ ਹਾਲ ਪ੍ਰਾਇਮਰੀ ਸਕੂਲਾਂ ਦਾ ਕਰ ਰੱਖਿਆ ਹੈ।