ਅਕਸ਼ੇ ਦੁਆਰਾ ਦਿੱਤੀਆਂ ਗਿਫਟਾਂ, ਪੰਜਾਬ ਪੁਲਿਸ ਦੀ ਕਰੋਨਾ ਤੋਂ ਕਰਨਗੀਆਂ ਰੱਖਿਆ
ਬਾਲੀਵੁੱਡ ਦੇ ਅਦਾਕਾਰ ਅਕਸ਼ੇ ਕੁਮਾਰ ਦੇ ਵੱਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਗਿਫਟ ਦੇ ਤੌਰ ਦੇ ਸਮਾਰਟ ਵਾਚ ਦਿੱਤੀਆਂ ਗਈਆਂ ਹਨ।
ਜਲੰਧਰ : ਬਾਲੀਵੁੱਡ ਦੇ ਅਦਾਕਾਰ ਅਕਸ਼ੇ ਕੁਮਾਰ ਦੇ ਵੱਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਗਿਫਟ ਦੇ ਤੌਰ ਦੇ ਸਮਾਰਟ ਵਾਚ ਦਿੱਤੀਆਂ ਗਈਆਂ ਹਨ। ਇਸ ਲਈ ਅਕਸ਼ੇ ਕੁਮਾਰ ਵੱਲੋਂ ਪੰਜਾਬ ਪੁਲਿਸ ਦੇ ਜਵਾਨਾਂ ਦੇ ਲਈ 500 ਸਮਾਰਟ ਵਾਚ ਭੇਜੀਆਂ ਗਈਆਂ ਹਨ। ਇਸ ਤੋਂ ਬਾਅਦ ਅੱਜ ਜਲੰਧਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਵੱਲੋਂ ਆਪਣੇ ਮੁਲਾਜ਼ਮਾਂ ਨੂੰ ਇਹ ਸਮਾਰਟ ਵਾਚ ਦਿੱਤੀਆਂ ਹਨ।
ਕਰੋਨਾ ਵਾਇਰਸ ਨਾਲ ਚੱਲ ਰਹੀ ਜੰਗ ਵਿਚ ਪੰਜਾਬ ਪੁਲਿਸ ਦੇ ਵੱਲੋਂ ਫਰੰਟ ਲਾਈਨ ਤੇ ਆ ਕੇ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਜਦੋਂ ਤੋਂ ਸੂਬੇ ਵਿਚ ਲੌਕਡਾਊਨ ਲੱਗਾ ਹੈ ਉਦੋ ਤੋਂ ਪੰਜਾਬ ਪੁਲਿਸ ਦੇ ਮੁਲਾਜ਼ਮ ਤਨ-ਦੇਹੀ ਨਾਲ ਆਪਣੀ ਡਿਊਟੀ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਹੁਣ ਤੱਕ ਕਰੋਨਾ ਵਾਇਰਸ ਦੇ ਕਾਰਨ ਤਿੰਨ ਪੁਲਿਸ ਮੁਲਾਜ਼ਮਾਂ ਦੀ ਮੌਤ ਵੀ ਹੋ ਚੁੱਕੀ ਹੈ।
ਇਸ ਸੰਕਟ ਦੇ ਸਮੇਂ ਵਿਚ ਹੁਣ ਇਹ ਵਾਚ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੇ ਲਈ ਲਾਵੇਮੰਦ ਸਿੱਧ ਹੋਵੇਗੀ, ਕਿਉਂਕਿ ਇਸ ਵਾਚ ਦੀ ਸ਼ਪੈਸ਼ਲ ਗੱਲ ਇਹ ਹੈ ਕਿ ਇਹ ਵਿਅਕਤੀ ਦੇ ਬੁਖਾਰ ਅਤੇ ਬਲੱਡ ਪ੍ਰੈਸ਼ਰ ਨੂੰ ਆਪ ਦੱਸਦੀ ਹੈ। ਦੱਸ ਦੱਈਏ ਕਿ ਹੁਣ ਜਲੰਧਰ ਪੁਲਿਸ ਕੰਟਰੋਲ ਰੂਮ ਵਿਚ ਇਸ ਨੂੰ ਅਟੈਚ ਕੀਤਾ ਜਾਵੇਗਾ, ਤਾਂ ਜੋ ਇਸ ਨਾਲ ਮੁਲਾਜ਼ਮਾਂ ਨੂੰ ਹੋਣ ਵਾਲੀ ਕਿਸੇ ਵੀ ਸਮੱਸਿਆ ਦਾ ਧਿਆਨ ਰੱਖਿਆ ਜਾ ਸਕੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।