ਗਲਵਾਨ ਘਾਟੀ 'ਚ ਸ਼ਹੀਦ ਹੋਏ 4 ਜਵਾਨਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਦਾ ਅਹਿਮ ਐਲਾਨ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਨੇ ਭਾਰਤ-ਚੀਨ ਸੰਘਰਸ਼ ਦੌਰਾਨ ਸ਼ਹੀਦ ਹੋਏ ਚਾਰ ਫੌਜੀਆਂ ਦੀ ਯਾਦ ਵਿਚ ਇਕ ਅਹਿਮ ਐਲਾਨ ਕੀਤਾ ਹੈ

file photo

ਬੁਢਲਾਡਾ : ਪੰਜਾਬ ਸਰਕਾਰ ਨੇ ਭਾਰਤ-ਚੀਨ ਸੰਘਰਸ਼ ਦੌਰਾਨ ਸ਼ਹੀਦ ਹੋਏ ਚਾਰ ਫੌਜੀਆਂ ਦੀ ਯਾਦ ਵਿਚ ਇਕ ਅਹਿਮ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਸਰਕਾਰੀ ਸੈਕੰਡਰੀ ਸਕੂਲ ਬੀਰੇਵਾਲਾ ਡੋਗਰਾ ਨੂੰ ਸਿੱਖਿਆ ਵਿਭਾਗ ਦੇ ਇੱਕ ਆਦੇਸ਼ ਨਾਲ ਸ਼ਹੀਦ ਗੁਰਤੇਜ ਸਿੰਘ ਸਰਕਾਰੀ ਸੈਕੰਡਰੀ ਸਕੂਲ ਦਾ ਨਾਮ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਸੀਲ ਜ਼ਿਲ੍ਹਾ ਪਟਿਆਲਾ ਦਾ ਨਾਮ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਸੀਲ ਅਤੇ ਸਰਕਾਰੀ ਸੈਕੰਡਰੀ ਸਕੂਲ ਭੋਜਰਾਜ ਗੁਰਦਾਸਪੁਰ ਦਾ ਨਾਮ ਸ਼ਹੀਦ ਨਾਇਬ ਸੂਬੇਦਾਰ ਸਤਨਾਮ ਸਿੰਘ ਸਰਕਾਰੀ ਸੈਕੰਡਰੀ ਸਕੂਲ ਭੋਜਰਾਜ ਰੱਖਿਆ ਗਿਆ ਹੈ।

ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਟੋਲਵਾਲਾ ਨੂੰ ਸ਼ਹੀਦ ਗੁਰਬਿੰਦਰ ਸਿੰਘ ਸਰਕਾਰੀ ਹਾਈ ਸਕੂਲ ਟੋਲਵਾਲਾ ਦਾ ਨਾਮ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਭਾਰਤ-ਚੀਨ ਸਰਹੱਦ 'ਤੇ ਲੱਦਾਖ ਦੀ ਗਲਵਾਨ ਘਾਟੀ ਵਿਚ ਹੋਈ ਹਿੰਸਕ ਝੜਪ ਦੌਰਾਨ ਦੇਸ਼ ਦੇ 20 ਸੈਨਿਕ ਸ਼ਹੀਦ ਹੋ ਗਏ ਜਿਨ੍ਹਾਂ ਵਿਚੋਂ ਪੰਜਾਬ ਦੇ 4 ਸੈਨਿਕ ਸ਼ਹੀਦ ਹੋਏ ਹਨ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ