ਕੋਟਕਪੂਰਾ ਗੋਲੀਕਾਂਡ ਮਾਮਲਾ : 22 ਜੂਨ ਨੂੰ SIT ਦੇ ਸਾਹਮਣੇ ਪੇਸ਼ ਹੋਣਗੇ ਪ੍ਰਕਾਸ਼ ਸਿੰਘ ਬਾਦਲ

ਏਜੰਸੀ

ਖ਼ਬਰਾਂ, ਪੰਜਾਬ

ਇਸ ਗੱਲ ਦੀ ਜਾਣਕਾਰੀ ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਸਲਾਹਕਾਰ ਹਰਚਰਣ ਬੈਂਸ ਨੇ ਦਿੱਤੀ ਹੈ।

Former punjab cm parkash singh badal

ਚੰਡੀਗੜ੍ਹ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 2015 ਦੇ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ 22 ਜੂਨ ਨੂੰ ਐੱਸ.ਆਈ.ਟੀ. ਦੇ ਸਾਹਮਣੇ ਪੇਸ਼ ਹੋਣਗੇ। ਇਸ ਗੱਲ ਦੀ ਜਾਣਕਾਰੀ ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਸਲਾਹਕਾਰ ਹਰਚਰਣ ਬੈਂਸ ਨੇ ਦਿੱਤੀ ਹੈ। ਸਿਹਤ ਠੀਕ ਨਾ ਹੋਣ ਦੇ ਚੱਲਦੇ ਐੱਸ.ਆਈ.ਟੀ. ਬਾਦਲ ਤੋਂ ਚੰਡੀਗੜ੍ਹ 'ਚ ਉਨ੍ਹਾਂ ਦੇ ਆਧਿਕਾਰਤ ਐੱਮ.ਐੱਲ.ਏ. ਫਲੈਟ 'ਚ ਹੀ ਪੁੱਛਗਿੱਛ ਕਰੇਗੀ।

ਇਹ ਵੀ ਪੜ੍ਹੋ-ਵਿਧਾਇਕਾਂ ਦੇ ਪੁੱਤਾਂ ਨੂੰ ਨੌਕਰੀ ਦੇਣ ਖਿਲਾਫ਼ ਸੱਥ ਤੋਂ ਲੈ ਕੇ ਵਿਧਾਨ ਸਭਾ ਤੱਕ ਸੰਘਰਸ਼ ਕਰੇਗੀ 'ਆਪ'

ਉਨ੍ਹਾਂ ਨੇ ਟਵੀਟ 'ਚ ਕਿਹਾ ਕਿ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ 22 ਜੂਨ ਨੂੰ ਸਵੇਰੇ 10:30 ਵਜੇ ਚੰਡੀਗੜ੍ਹ ਸੈਕਟਰ 4 'ਚ ਆਪਣੇ ਫਲੈਟ 'ਚ ਐੱਸ.ਆਈ.ਟੀ. ਦੇ ਸਾਹਮਣੇ ਪੇਸ਼ ਹੋਣਗੇ। ਤੁਹਾਨੂੰ ਦੱਸ ਦਈਏ ਕਿ 15 ਜੂਨ ਨੂੰ ਪ੍ਰਕਾਸ਼ ਸਿੰਘ ਬਾਦਲ ਨੇ ਇਸ ਗੋਲੀਕਾਂਡ ਦੀ ਜਾਂਚ ਕਰ ਰਹੇ ਐੱਸ.ਆਈ.ਟੀ. ਤੋਂ ਉਨ੍ਹਾਂ ਦੀ ਪੇਸ਼ੀ ਲਈ ਨਵੀਂ ਤਾਰੀਖ ਤੈਅ ਕਰਨ ਦੀ ਅਪੀਲ ਕੀਤੀ ਸੀ।

ਇਹ ਵੀ ਪੜ੍ਹੋ-ਅਸਾਮ ਸਰਕਾਰ ਦਾ ਵੱਡਾ ਫੈਸਲਾ,ਬਿਜਲੀ ਬਿੱਲ ਭਰਨ ਤੋਂ ਬਾਅਦ ਹੀ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ

ਦਰਸਅਲ ਐੱਸ.ਆਈ.ਟੀ. ਨੇ ਬਾਦਲ ਨੂੰ ਤਲਬ ਕੀਤਾ ਸੀ ਅਤੇ ਉਨ੍ਹਾਂ ਨੂੰ ਮੋਹਾਲੀ ਦੇ ਹੈਸਟਹਾਊਸ 'ਚ ਸੰਬੰਧਿਤ ਦਸਤਾਵੇਜ਼ਾਂ ਨਾਲ ਹਾਜ਼ਰ ਹੋਣ ਨੂੰ ਕਿਹਾ ਸੀ। ਇਸ ਮਾਮਲੇ 'ਚ ਪਹਿਲੀ ਐੱਸ.ਆਈ.ਟੀ. ਦੀ ਜਾਂਚ ਨੂੰ ਹਾਈ ਕੋਰਟ ਨੇ ਸਾਢੇ ਤਿੰਨ ਸਾਲ ਬਾਅਦ ਖਾਰਿਜ ਕਰ ਦਿੱਤਾ ਸੀ ਪਰ ਹੁਣ ਨਵੀਂ ਐੱਸ.ਆਈ.ਟੀ. ਬਣਾਈ ਗਈ ਹੈ ਜਿਸ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਬੁਲਾਇਆ ਹੈ।

ਇਹ ਵੀ ਪੜ੍ਹੋ-ਉੱਤਰਾਖੰਡ 'ਚ 29 ਜੂਨ ਤੱਕ ਵਧਾਇਆ ਗਿਆ ਕੋਰੋਨਾ ਕਰਫਿਊ, 50 ਫੀਸਦੀ ਸਮੱਰਥਾ ਨਾਲ ਖੁਲ੍ਹਣਗੇ ਰੈਸਟੋਰੈਂਟ

ਜ਼ਿਕਰਯੋਗ ਹੈ ਕਿ ਅਕਤੂਬਰ 2015 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ 'ਤੇ ਕੋਟਕਪੂਰਾ 'ਚ ਗੋਲੀਆਂ ਚੱਲਾਈਆਂ ਗਈਆਂ ਸਨ ਅਤੇ ਉਸ ਵੇਲੇ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਸੀ। ਇਸ ਮਾਮਲੇ 'ਚ ਐੱਸ.ਆਈ.ਟੀ. ਇਹ ਪਤਾ ਲਗਾਵੇਗੀ ਕਿ ਗੋਲੀਆਂ ਕਿਸ ਦੇ ਹੁਕਮ 'ਤੇ ਚਲਾਈਆਂ ਗਈਆਂ ਸਨ।