ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਵਿਗੜੀ ਸਿਹਤ, PGI 'ਚ ਕਰਵਾਇਆ ਦਾਖਲ
ਦੋ ਦਿਨਾਂ ਪੁਲਿਸ ਰਿਮਾਂਡ ਤੋਂ ਬਾਅਦ ਅੱਜ ਅਦਾਲਤ ਵਿੱਚ ਕੀਤਾ ਜਾਣਾ ਸੀ ਪੇਸ਼
ਪਠਾਨਕੋਟ: ਭੋਆ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲfਸ ਨੇ ਉਹਨਾਂ ਦਾ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਸੀ ਜੋ ਅੱਜ ਖ਼ਤਮ ਹੋ ਰਿਹਾ ਸੀ ਜਿਸ ਮਗਰੋਂ ਉਸ ਨੂੰ ਪਠਾਨਕੋਟ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਸੀ।
ਇਸ ਦੇ ਨਾਲ ਹੀ ਖਬਰਾਂ ਆ ਰਹੀਆਂ ਹਨ ਕਿ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਹੈ। ਜਿਸ ਤੋਂ ਬਾਅਦ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਜੋਗਿੰਦਰ ਪਾਲ 'ਤੇ ਨਾਜਾਇਜ਼ ਮਾਈਨਿੰਗ ਦਾ ਦੋਸ਼ ਹੈ।
8 ਜੂਨ, 2022 ਨੂੰ, ਪੁਲਿਸ ਟੀਮ ਪਿੰਡ ਮਾਈਰਾ ਕਲਾਂ ਨੇੜੇ ਇੱਕ ਕਰੱਸ਼ਰ ਵਾਲੀ ਜਗ੍ਹਾ 'ਤੇ ਪਹੁੰਚੀ ਜਿੱਥੇ ਕੁਝ ਲੋਕ ਨਾਜਾਇਜ਼ ਮਾਈਨਿੰਗ ਕਰਦੇ ਪਾਏ ਗਏ। ਪੁਲਿਸ ਨੇ ਇਸ ਦੌਰਾਨ ਮੌਕੇ ਤੋਂ ਜੇਸੀਬੀ ਅਤੇ ਟਰੈਕਟਰ-ਟਰਾਲੀ ਵੀ ਬਰਾਮਦ ਕੀਤੀ ਹੈ। ਜਿਸ ਤੋਂ ਬਾਅਦ ਜੋਗਿੰਦਰ ਪਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਅੱਜ ਉਸ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਖਤਮ ਹੋ ਰਿਹਾ ਹੈ।