ਤਰਨਤਾਰਨ 'ਚ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਗਈ ਜਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਾਪਿਆਂ ਦਾ ਰੋ-ਰੋ ਬੁਰਾ ਹਾਲ

death

 

ਤਰਨਤਾਰਨ: ਤਰਨਤਾਰਨ  ਦੇ ਥਾਣਾ ਚੋਹਲਾ ਸਾਹਿਬ ਅਧੀਨ ਆਉਂਦੇ ਪਿੰਡ ਮੋਹਨਪੁਰ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਬੀਤੀ ਰਾਤ ਇੱਕ ਕੱਚੇ ਕੋਠੇ ਦੀ ਛੱਤ ਡਿੱਗ ਗਈ।

 

 

ਇਸ ਹਾਦਸੇ ਵਿਚ ਮਾਂ-ਪੁੱਤ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਥਾਣਾ ਚੋਹਲਾ ਸਾਹਿਬ ਦੇ ਮੁਖੀ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਪਿੰਡ ਮੋਹਨਪੁਰ ਵਿਖੇ ਬੀਤੀ ਰਾਤ ਮਨਜਿੰਦਰ ਕੌਰ (35) ਪਤਨੀ ਜਸਵਿੰਦਰ ਸਿੰਘ ਆਪਣੇ ਬੇਟੇ ਏਕਮਜੀਤ ਸਿੰਘ 9 ਸਾਲ ਦੇ ਨਾਲ ਕਮਰੇ ਵਿਚ ਸੁੱਤੀ ਪਈ ਸੀ। ਰਾਤ ਕਰੀਬ ਸਾਢੇ ਬਾਰਾਂ ਵਜੇ ਕਮਰੇ ਦੀ ਛੱਤ ਅਚਾਨਕ ਹੇਠਾਂ ਡਿੱਗ ਗਈ, ਜਿਸ ਕਾਰਨ ਮਾਂ-ਪੁੱਤ ਦੀ ਦਮ ਘੁੱਟਣ ਨਾਲ ਮੌਕੇ ’ਤੇ ਮੌਤ ਹੋ ਗਈ। 

ਥਾਣਾ ਮੁਖੀ ਬਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਦੇ ਪਤੀ ਜਸਵਿੰਦਰ ਸਿੰਘ ਵੱਲੋਂ ਕੋਈ ਵੀ ਕਾਨੂੰਨੀ ਕਾਰਵਾਈ ਨਾ ਕਰਵਾਉਣ ਸਬੰਧੀ ਕਿਹਾ ਗਿਆ ਹੈ। ਇਸ ਦੁਖਦਾਈ ਘਟਨਾ ਨੂੰ ਲੈ ਪਿੰਡ ਵਿਚ ਸੋਗ ਦੀ ਲਹਿਰ ਚੱਲ ਰਹੀ ਹੈ।