ਪੰਜਾਬ ਸਰਕਾਰ ਨੇ ਮੁਲਾਜ਼ਮਾਂ ਤੇ ਅਧਿਕਾਰੀਆਂ ਲਈ ਟੋਲ ਕੀਤੇ ਮੁਫ਼ਤ, ਜਲ ਸਰੋਤ ਵਿਭਾਗ ਦੇ ਮੁਲਾਜ਼ਮਾਂ ਨੂੰ ਹੋਵੇਗਾ ਫਾਇਦਾ
ਕਾਰਜਕਾਰੀ ਇੰਜੀਨੀਅਰ ਤੋਂ ਲੈ ਕੇ ਪਟਵਾਰੀ ਤਕ ਡਿਊਟੀ ਦੌਰਾਨ ਨਹੀਂ ਦੇਣਾ ਪਵੇਗਾ ਟੋਲ ਟੈਕਸ
Punjab government made tolls free for employees and officials
ਚੰਡੀਗੜ੍ਹ: ਪੰਜਾਬ ਸਰਕਾਰ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਨੈਸ਼ਨਲ ਹਾਈਵੇ 'ਤੇ ਟੋਲ ਫਰੀ ਕਰ ਦਿਤਾ ਹੈ। ਸਰਕਾਰ ਵਲੋਂ ਇਹ ਫ਼ੈਸਲਾ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਲਈ ਲਿਆ ਗਿਆ ਹੈ। ਪੰਜਾਬ ਸਰਕਾਰ ਨੇ ਜਾਰੀ ਆਦੇਸ਼ ਵਿਚ ਕਿਹਾ ਕਿ ਕਾਰਜਕਾਰੀ ਇੰਜੀਨੀਅਰ, ਐਸ.ਡੀ.ਓ., ਜੇ.ਈ., ਪਟਵਾਰੀ, ਜ਼ਿਲ੍ਹਾ ਕੁਲੈਕਟਰ, ਡਿਪਟੀ ਕੁਲੈਕਟਰ ਜਲ ਸਰੋਤਾਂ ਨੂੰ ਹੁਣ ਟੋਲ ਟੈਕਸ ਨਹੀਂ ਦੇਣਾ ਪਵੇਗਾ।
ਹੁਕਮਾਂ ਅਨੁਸਾਰ ਡਿਊਟੀ ਦੌਰਾਨ ਇਨ੍ਹਾਂ ਸਾਰਿਆਂ ਨੂੰ ਨੈਸ਼ਨਲ ਹਾਈਵੇਅ 'ਤੇ ਹਰ ਤਰ੍ਹਾਂ ਦੇ ਟੋਲ ਟੈਕਸ ਤੋਂ ਛੋਟ ਦਿਤੀ ਗਈ ਹੈ। ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਇਸ ਬਾਰੇ ਹਰਿਆਣਾ ਦੇ ਪੰਚਕੂਲਾ ਸਥਿਤ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਖੇਤਰੀ ਦਫ਼ਤਰ ਨੂੰ ਵੀ ਸੂਚਿਤ ਕਰ ਦਿਤਾ ਹੈ। ਉਨ੍ਹਾਂ ਸਾਰੇ ਅਧਿਕਾਰੀਆਂ ਨੇ ਅਪਣੇ ਪੱਤਰ ਵਿਚ ਉਨ੍ਹਾਂ ਮੁਲਾਜ਼ਮਾਂ ਦੀ ਸ਼੍ਰੇਣੀ ਬਾਰੇ ਜਾਣਕਾਰੀ ਦਿਤੀ ਹੈ, ਜਿਨ੍ਹਾਂ ਨੂੰ ਇਹ ਛੋਟ ਦਿਤੀ ਗਈ ਹੈ।