PSEB News : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੰਪਾਰਟਮੈਂਟ ਪ੍ਰੀਖਿਆ ਦੀ ਬਦਲੀ ਡੇਟਸ਼ੀਟ
PSEB News : ਜਲੰਧਰ 10 ਜੁਲਾਈ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਕਾਰਨ ਪੇਪਰ ਕੀਤਾ ਮੁਲਤਵੀ
PSEB News :ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ 10 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਬੋਰਡ ਦੀਆਂ ਕਲਾਸਾਂ ਦੀ ਕੰਪਾਰਟਮੈਂਟ ਪ੍ਰੀਖਿਆ ਦੀ ਡੇਟਸ਼ੀਟ ਬਦਲ ਦਿੱਤੀ ਹੈ। ਇਸ ਦੌਰਾਨ ਹੋਣ ਵਾਲੇ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਪੇਪਰ ਮੁਲਤਵੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਇਸ ਦਿਨ ਹੋਣ ਵਾਲੀ ਪ੍ਰੀਖਿਆ ਦੀ ਨਵੀਂ ਤਰੀਕ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਸਿਰਫ਼ ਇੱਕ ਦਿਨ ਦੀ ਡੇਟਸ਼ੀਟ ’ਚ ਬਦਲਾਅ ਕੀਤੇ ਗਏ ਹਨ। ਇਸ ਸਬੰਧੀ ਹੁਕਮ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਭੇਜ ਦਿੱਤੇ ਗਏ ਹਨ। ਤਾਂ ਜੋ ਕਿਸੇ ਨੂੰ ਕੋਈ ਦਿੱਕਤ ਨਾ ਆਵੇ।
ਇਸ ਸਬੰਧੀ ਸਿੱਖਿਆ ਬੋਰਡ ਵਲੋਂ 10 ਜੁਲਾਈ ਨੂੰ ਹੋਣ ਵਾਲੇ ਪੇਪਰ ਮੁਲਤਵੀ ਕਰ ਦਿੱਤੇ ਗਏ ਹਨ ਅਤੇ ਨਵੀਂ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੌਰਾਨ 5ਵੀਂ ਜਮਾਤ ਦੀ ਪ੍ਰੀਖਿਆ 12 ਜੁਲਾਈ ਨੂੰ, 8ਵੀਂ ਜਮਾਤ ਦੀ ਪ੍ਰੀਖਿਆ 17 ਜੁਲਾਈ ਨੂੰ, 10ਵੀਂ ਜਮਾਤ ਦੀ ਪ੍ਰੀਖਿਆ 17 ਜੁਲਾਈ ਨੂੰ ਅਤੇ 12ਵੀਂ ਜਮਾਤ ਦੀ ਪ੍ਰੀਖਿਆ 20 ਜੁਲਾਈ ਨੂੰ ਹੋਵੇਗੀ। ਪ੍ਰੀਖਿਆ ਨਾਲ ਸਬੰਧਤ ਹੋਰ ਜਾਣਕਾਰੀ ਬੋਰਡ ਦੀ ਵੈੱਬਸਾਈਟ 'ਤੇ ਅਪਲੋਡ ਕਰ ਦਿੱਤੀ ਗਈ ਹੈ। ਬੋਰਡ ਨੇ ਵਿਦਿਆਰਥੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਵੈੱਬਸਾਈਟ ਚੈੱਕ ਕਰਦੇ ਰਹਿਣ, ਤਾਂ ਜੋ ਉਹ ਬੋਰਡ ਨਾਲ ਸਬੰਧਤ ਸਾਰੀ ਜਾਣਕਾਰੀ ਆਸਾਨੀ ਨਾਲ ਪ੍ਰਾਪਤ ਕਰ ਸਕਣ। ਜਿਨ੍ਹਾਂ ਨੇ PSEB ਦੁਆਰਾ ਕਰਵਾਈ ਗਈ ਕੰਪਾਰਟਮੈਂਟ ਪ੍ਰੀਖਿਆ ਲਈ ਅਪਲਾਈ ਨਹੀਂ ਕੀਤਾ ਹੈ। ਉਹ ਅੱਜ ਤੱਕ ਹੀ ਅਪਲਾਈ ਕਰ ਸਕੇਗਾ। 10ਵੀਂ ਅਤੇ 12ਵੀਂ ਜਮਾਤ ਦੀ ਕੰਪਾਰਟਮੈਂਟ ਪ੍ਰੀਖਿਆ ਲਈ ਫਾਰਮ ਅੱਜ ਸ਼ਾਮ (20 ਜੂਨ) ਤੱਕ ਭਰੇ ਜਾਣਗੇ। 5ਵੀਂ ਅਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਲਈ ਪ੍ਰੀਖਿਆ ਫ਼ਾਰਮ ਅਤੇ ਫ਼ੀਸਾਂ ਆਨਲਾਈਨ ਭਰਨ ਦਾ ਸਮਾਂ 20 ਜੂਨ ਨਿਸ਼ਚਿਤ ਕੀਤਾ ਗਿਆ ਹੈ।
ਜਦੋਂਕਿ ਵਿਦਿਆਰਥੀਆਂ ਨੂੰ ਪ੍ਰੀਖਿਆ ਫ਼ਾਰਮ ਦੀ ਹਾਰਡ ਕਾਪੀ ਖੇਤਰੀ ਦਫ਼ਤਰਾਂ ’ਚ 25 ਜੂਨ ਤੱਕ ਜਮ੍ਹਾਂ ਕਰਵਾਉਣੀ ਪਵੇਗੀ। ਪੰਜਵੀਂ ਜਮਾਤ ਲਈ ਪ੍ਰੀਖਿਆ ਫ਼ਾਰਮ ਫ਼ੀਸ 600 ਰੁਪਏ ਰੱਖੀ ਗਈ ਹੈ। ਜਦੋਂ ਕਿ ਜੇਕਰ ਵਿਦਿਆਰਥੀ ਸਰਟੀਫਿਕੇਟ ਦੀ ਹਾਰਡ ਕਾਪੀ ਲੈਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ 200 ਰੁਪਏ ਵੱਖਰੀ ਫੀਸ ਜਮ੍ਹਾ ਕਰਵਾਉਣੀ ਪਵੇਗੀ। ਇਸੇ ਤਰ੍ਹਾਂ 8ਵੀਂ ਜਮਾਤ ਲਈ ਫੀਸ 950 ਰੁਪਏ ਅਤੇ ਸਰਟੀਫਿਕੇਟ ਲਈ 200 ਰੁਪਏ ਜਮ੍ਹਾਂ ਕਰਵਾਉਣੇ ਹੋਣਗੇ।
(For more news apart from Punjab School Education Board has changed date sheet of the compartment exam News in Punjabi, stay tuned to Rozana Spokesman)