Punjab News: ਪੰਜਾਬ ਦੇ ਪਾਣੀਆਂ ਦੀ ਇੱਕ-ਇੱਕ ਬੂੰਦ ਕੀਮਤੀ ਹੈ, ਚਾਹੇ ਉਹ ਸਿੰਚਾਈ ਲਈ ਹੋਵੇ ਜਾਂ ਪੀਣ ਲਈ ਹੋਵੇ- CM ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਜਲ ਯੋਜਨਾ ਬਾਰੇ ਕੀਤੀ ਵਿਸ਼ੇਸ਼ ਮੀਟਿੰਗ
Chief Minister Bhagwant Mann holds special meeting on water scheme
Chief Minister Bhagwant Mann holds special meeting on water scheme: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਅਤੇ ਮੰਤਰੀ ਸਹਿਬਾਨਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ।
ਮੀਟਿੰਗ ਵਿੱਚ Integrated State Water Plan ਤਿਆਰ ਕਰਨ ਨੂੰ ਲੈ ਕੇ ਵਿਚਾਰ ਚਰਚਾ ਕੀਤੀ। ਇਸ ਯੋਜਨਾ ਤਹਿਤ ਬਲਾਕ ਪੱਧਰ 'ਤੇ ਪਾਣੀ ਦੀ ਸਾਂਭ-ਸੰਭਾਲ ਲਈ ਯੋਜਨਾ ਬਣਾਈ ਜਾਵੇਗੀ।
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਇੱਕ-ਇੱਕ ਬੂੰਦ ਕੀਮਤੀ ਹੈ, ਚਾਹੇ ਉਹ ਸਿੰਚਾਈ ਲਈ ਹੋਵੇ ਜਾਂ ਪੀਣ ਲਈ ਹੋਵੇ। ਆਉਣ ਵਾਲੀਆਂ ਪੀੜ੍ਹੀਆਂ ਵਾਸਤੇ ਅਸੀਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕਰ ਰਹੇ ਹਾਂ।