ਕੈਪਟਨ ਨੇ ਨਸ਼ਿਆਂ ਦੀ ਰੋਕਥਾਮ ਲਈ ਗੁਆਂਢੀ ਰਾਜਾਂ ਕੋਲੋਂ ਮੰਗਿਆ ਸਹਿਯੋਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਤਸਕਰੀ ਅਤੇ ਕਾਸ਼ਤ 'ਤੇ ਨਿਯੰਤਰਣ ਲਈ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ..............

Amarinder Singh Chief minister of Punjab

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਤਸਕਰੀ ਅਤੇ ਕਾਸ਼ਤ 'ਤੇ ਨਿਯੰਤਰਣ ਲਈ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਤੋਂ ਸਹਿਯੋਗ ਲਈ ਪੱਤਰ ਲਿਖਿਆ ਹੈ।  ਉਨ੍ਹਾਂ ਨੇ ਇਸ ਸਬੰਧ ਵਿਚ ਕੇਂਦਰੀ ਗ੍ਰਹਿ ਮੰਤਰੀ ਤੋਂ ਵੀ ਸਹਿਯੋਗ ਦੀ ਮੰਗ ਕੀਤੀ ਹੈ ਜਿਨ੍ਹਾਂ ਦੇ ਨਿਯੰਤਰਣ ਵਿਚ ਦਿੱਲੀ ਪੁਲਿਸ ਹੈ। ਉਨ੍ਹਾਂ ਨੇ ਇਨ੍ਹਾਂ ਆਗੂਆਂ ਨੂੰ ਆਖਿਆ ਹੈ ਕਿ ਉਹ ਆਪਣੇ ਸਬੰਧਤ ਖੇਤਰਾਂ ਵਿੱਚ ਨਸ਼ਿਆਂ ਦੇ ਸਮਗਲਰਾਂ ਲਈ ਕਿਸੇ ਵੀ ਤਰ੍ਹਾਂ ਦੀ ਸੁਰੱਖਿਅਤ ਠਾਹਰ ਨੂੰ ਯਕੀਨੀ ਨਾ ਬਣਨ ਦੇਣ।

 ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਵਸੁੰੰਧਰਾ ਰਾਜੇ ਨੂੰ ਨਸ਼ਿਆਂ ਦੀ ਸਮੱਸਿਆ ਬਾਰੇ ਵਖਰੇ ਵਖਰੇ ਪੱਤਰ ਲਿਖੇ ਹਨ। ਸਾਡੀਆਂ ਭਵਿੱਖੀ ਪੀੜੀਆਂ ਲਈ ਨਸ਼ੇ ਗੰਭੀਰ ਚੁਨੌਤੀ ਹੋਣ ਦੀ ਗੱਲ ਆਖਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਦੀ ਸਰਕਾਰ ਅਜਿਹਾ ਨਾ ਹੋਣ ਦੇਣ ਲਈ ਵਚਨਬੱਧ ਹੈ ਪਰ ਫਿਰ ਵੀ ਉਹ ਉਨ੍ਹਾਂ ਦਾ ਪੂਰੇ ਸਹਿਯੋਗ ਚਾਹੁੰਦੇ ਹਨ ਅਤੇ ਇਸ ਸਬੰਧ ਵਿੱਚ ਉਨ੍ਹਾਂ ਨੂੰ ਦੀ ਅਪੀਲ ਕਰਦੇ ਹਨ।

ਉਨ੍ਹਾਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਲਾਹਨਤ ਨੂੰ ਰੋਕੇ ਜਾਣ ਲਈ ਚੁੱਕੇ ਜਾ ਰਹੇ ਕਦਮਾਂ ਵਾਸਤੇ ਉਨ੍ਹਾਂ ਦੇ ਸਰਗਰਮ ਸਮਰਥਨ ਦੀ ਮੰਗ ਕੀਤੀ ਹੈ। ਅਪਣੇ ਪੱਤਰਾਂ 'ਚ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਆਗੂਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਪੁਲਿਸ ਸਣੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਸਲਾਹ ਦੇਣ ਕਿ ਉਹ ਨਸ਼ਿਆਂ ਦੇ ਸਬੰਧ ਵਿਚ ਪੰਜਾਬ ਪੁਲਿਸ ਨਾਲ ਤਾਲਮੇਲ ਕਰਨ ਅਤੇ ਨਸ਼ਿਆਂ ਦੀ ਲਾਹਨਤ ਨੂੰ ਨੱਥ ਪਾਉਣ ਲਈ ਸਾਂਝੀਆਂ ਕੋਸ਼ਿਸ਼ਾਂ ਕਰਨ। ਉਨ੍ਹਾਂ ਨੇ ਮੁੱਖ ਮੰਤਰੀਆਂ ਨੂੰ ਇਹ ਬੇਨਤੀ ਵੀ ਕੀਤੀ ਕਿ ਉਹ ਨਸ਼ਿਆਂ ਦੀ ਵਰਤੋਂ 'ਤੇ ਨਿਯੰਤਰਨ ਅਤੇ ਰੋਕਥਾਮ ਲਈ ਇਕ ਰਾਸ਼ਟਰੀ ਨੀਤੀ ਤਿਆਰ ਕਰਵਾਉਣ ਲਈ ਭਾਰਤ ਸਰਕਾਰ 'ਤੇ ਦਬਾਅ ਪਾਉਣ।