2022 ਦੀਆਂ ਚੋਣਾਂ 'ਚ ਕਾਂਗਰਸ 2017 ਨਾਲੋਂ ਵੱਧ ਸੀਟਾਂ ਜਿੱਤ ਕੇ ਸਰਕਾਰ ਬਣਾਏਗੀ : ਨਾਗਰਾ

ਏਜੰਸੀ

ਖ਼ਬਰਾਂ, ਪੰਜਾਬ

2022 ਦੀਆਂ ਚੋਣਾਂ 'ਚ ਕਾਂਗਰਸ 2017 ਨਾਲੋਂ ਵੱਧ ਸੀਟਾਂ ਜਿੱਤ ਕੇ ਸਰਕਾਰ ਬਣਾਏਗੀ : ਨਾਗਰਾ

image

ਕਾਰਜਕਾਰੀ ਪ੍ਰਧਾਨ ਬਣਨ ਉਪਰੰਤ ਨਾਗਰਾ ਗੁਰਦਵਾਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਹੋਏ ਨਤਮਸਤਕ


ਫ਼ਤਿਹਗੜ੍ਹ ਸਾਹਿਬ, 19 ਜੁਲਾਈ (ਬਖਸ਼ੀ, ਸੇਠੀ, ਰੁਪਾਲ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ  ਕਾਰਜਕਾਰੀ ਪ੍ਰਧਾਨ ਬਨਾਉਣ 'ਤੇ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਕਾਂਗਰਸੀ ਵਰਕਰਾਂ ਵਿਚ ਭਾਰੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਅੱਜ ਜਦੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਪਣੇ ਦਫ਼ਤਰ ਫ਼ਤਿਹਗੜ੍ਹ ਸਾਹਿਬ ਵਿਖੇ ਪਹੁੰਚੇ ਤਾਂ ਉਥੇ ਵੱਡੀ ਗਿਣਤੀ ਵਿਚ ਹਾਜ਼ਰ ਕਾਂਗਰਸੀ ਵਰਕਰਾਂ ਵਲੋਂ ਢੋਲ ਵਜਾ ਕੇ ਅਤੇ ਉਨ੍ਹਾਂ ਨੂੰ  ਸਨਮਾਨਤ ਕਰ ਕੇ ਸਵਾਗਤ ਕੀਤਾ ਗਿਆ | ਇਸ ਤੋਂ ਬਾਅਦ ਨਾਗਰਾ ਵਲੋਂ ਅਪਣੇ ਵਰਕਰਾਂ ਨੂੰ  ਸੰਬੋਧਨ ਵੀ ਕੀਤਾ ਗਿਆ ਅਤੇ ਗੁਰਦਵਾਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮੱਥਾ ਵੀ ਟੇਕਿਆ |
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਉਨ੍ਹਾਂ ਨੂੰ  ਕਾਰਜਕਾਰੀ ਪ੍ਰਧਾਨ ਬਣਾਏ ਜਾਣ 'ਤੇ ਕਾਂਗਰਸ ਹਾਈਕਮਾਂਡ ਦਾ ਧਨਵਾਦ ਕੀਤਾ ਅਤੇ ਕਿਹਾ ਕਿ ਸਾਰਾ ਪੰਜਾਬ ਚਾਹੁੰਦਾ ਸੀ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਨਣ ਅਤੇ ਅੱਜ ਉਨ੍ਹਾਂ ਦੇ ਪ੍ਰਧਾਨ ਬਨਣ ਨਾਲ ਸਾਰੇ ਪੰਜਾਬ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ  ਕਾਰਜਕਾਰੀ ਪ੍ਰਧਾਨ ਬਣਾ ਕੇ ਜੋ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ  ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ ਅਤੇ 2022 ਦੀਆਂ ਚੋਣਾਂ ਵਿਚ ਕਾਂਗਰਸ 2017 ਦੀਆਂ ਚੋਣਾਂ ਨਾਲੋਂ ਵੱਧ ਸੀਟਾਂ ਜਿੱਤ ਕੇ ਸਰਕਾਰ ਬਣਾਏਗੀ | 
ਪੱਤਰਕਾਰਾਂ ਵਲੋਂ ਕਾਂਗਰਸ ਵਿਚ ਚੱਲ ਰਹੇ ਕਾਟੋ ਕਲੇਸ਼ ਸਬੰਧੀ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸੱਭ ਠੀਕ ਹੈ | ਪਾਰਟੀ ਵਿਚ ਹਰ ਤਰ੍ਹਾਂ ਦੇ ਵਿਚਾਰਾਂ ਵਾਲੇ ਹੁੰਦੇ ਹਨ ਕਿਸੇ ਦੇ ਵਿਚਾਰ ਕਿਸੇ ਨਾਲ ਨਹੀਂ ਮਿਲਦੇ ਹੁੰਦੇ ਜਿਵੇਂ ਕਿ ਹਰ ਪਰਵਾਰ ਵਿਚ ਸਾਰਿਆਂ ਦੇ ਵਿਚਾਰ ਅਲੱਗ ਹੁੰਦੇ ਹਨ | 
ਇਸ ਮੌਕੇ ਜ਼ਿਲਾ ਕਾਂਗਰਸ ਪ੍ਰਧਾਨ ਸੁਭਾਸ਼ ਸੂਦ, ਸੀਨੀਅਰ ਮੀਤ ਪ੍ਰਧਾਨ ਕੁਲਵੰਤ ਸਿੰਘ ਢਿੱਲੋਂ, ਸਰਪੰਚ ਦਵਿੰਦਰ ਸਿੰਘ ਜੱਲ੍ਹਾ, ਪਰਮਿੰਦਰ ਸਿੰਘ ਨੋਨੀ, ਗੁਲਸ਼ਨ ਰਾਏ ਬੋਬੀ ਚੇਅਰਮੈਨ ਮਾਰਕੀਟ ਕਮੇਟੀ, ਕੌਂਸਲ ਪ੍ਰਧਾਨ ਅਸ਼ੋਕ ਸੂਦ, ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਲੀ, ਕੌਂਸਲਰ ਨਰਿੰਦਰ ਕੁਮਾਰ ਪਿੰ੍ਰਸ, ਪਰਮਵੀਰ ਸਿੰਘ ਟਿਵਾਣਾ ਮੀਡੀਆ ਇੰਚਾਰਜ਼, ਕੌਂਸਲਰ ਪਵਨ ਕੁਮਾਰ ਕਾਲੜਾ, ਵਰਿੰਦਰ ਸਿੰਘ ਚਣੋਂ, ਜਤਿੰਦਰ ਸਿੰਘ ਚਣੋਂ, ਡਾ. ਕਮਲ, ਗੁਰਮੁੱਖ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ |
ਇਹ ਕੈਪਸ਼ਨ ਫਾਇਲ 19-01 ਦੀ ਹੈ |
ਗੁਰੂਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਮੌਕੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ | (ਇੰਦਰਪ੍ਰੀਤ ਬਖਸ਼ੀ)