ਮੁੱਖ ਮੰਤਰੀ ਨੇ ਪੰਜਾਬ ਦੀ ਯੋਗ ਵਸੋਂ ਦੇ ਟੀਕਾਕਰਨ ਲਈ ਕੇਂਦਰ ਅੱਗੇ 40 ਲੱਖ ਖੁਰਾਕਾਂ ਦੀ ਰੱਖੀ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਨੇ ਕਿਹਾ ਕਿ ਸਪਲਾਈ ਦੀ ਘਾਟ ਪੂਰੀ ਕਰਨ ਲਈ ਕੇਂਦਰ ਨੂੰ ਸੂਬੇ ਵਾਸਤੇ ਟੀਕਿਆਂ ਦੀ ਤੁਰੰਤ ਡਲਿਵਰੀ ਦਾ ਪ੍ਰਬੰਧ ਕਰਨ ਦੀ ਲੋੜ ਹੈ।

CM Capt. Amarinder Singh

ਚੰਡੀਗੜ੍ਹ: ਪੰਜਾਬ ਵਿੱਚ ਟੀਕਾਕਰਨ (Vaccination) ਦੀ ਇਕੱਲੀ ਦੂਜੀ ਖੁਰਾਕ (2nd Dose) ਲਈ 2 ਲੱਖ ਤੋਂ ਵੱਧ ਖੁਰਾਕਾਂ ਦੀ ਮੌਜੂਦਾ ਮੰਗ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Capt. Amarinder Singh) ਨੇ ਸੂਬੇ ਦੀ ਯੋਗ ਵਸੋਂ ਦੇ ਟੀਕਾਕਰਨ ਵਾਸਤੇ ਮੰਗਲਵਾਰ ਨੂੰ ਕੇਂਦਰ ਸਰਕਾਰ (Central Government) ਅੱਗੇ ਤੁਰੰਤ 40 ਲੱਖ ਖੁਰਾਕਾਂ ਦੀ ਮੰਗ ਰੱਖੀ ਹੈ। ਕੋਵਿਡ ਦੀ ਸਮੀਖਿਆ ਲਈ ਸੱਦੀ ਵਰਚੁਅਲ ਮੀਟਿੰਗ (Virtual Meeting) ਵਿੱਚ ਦੱਸਿਆ ਗਿਆ ਕਿ ਸੂਬੇ ਨੂੰ ਅੱਜ 2.46 ਲੱਖ ਖੁਰਾਕਾਂ ਮਿਲਣ ਦੀ ਸੰਭਾਵਨਾ ਹੈ, ਪਰ ਮੁੱਖ ਮੰਤਰੀ ਨੇ ਕਿਹਾ ਕਿ ਟੀਕਿਆਂ ਦੀ ਸਪਲਾਈ ਘੱਟ ਹੈ। ਕੋਵੀਸ਼ੀਲਡ ਖਤਮ ਹੋ ਗਈ ਹੈ ਅਤੇ ਕੋਵੈਕਸੀਨ ਦੀਆਂ ਸੋਮਵਾਰ ਨੂੰ ਸਿਰਫ 3500 ਖੁਰਾਕਾਂ ਬਚੀਆਂ ਸਨ।

ਹੋਰ ਪੜ੍ਹੋ: PM ਮੋਦੀ ਵਲੋਂ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਸੱਦੀ ਸਰਬ ਪਾਰਟੀ ਬੈਠਕ ਦਾ ਅਕਾਲੀਆਂ ਨੇ ਕੀਤਾ ਬਾਈਕਾਟ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਹੀ 90 ਲੱਖ ਤੋਂ ਵੱਧ ਯੋਗ ਵਿਅਕਤੀਆਂ (ਯੋਗ ਵਸੋਂ ਦਾ ਕਰੀਬ 37 ਫੀਸਦੀ) ਨੇ ਟੀਕਾ ਲਗਾ ਲਿਆ ਹੈ ਅਤੇ ਸਾਰਾ ਸਟਾਕ ਬਿਨਾਂ ਕੋਈ ਵਿਅਰਥ ਗੁਆਏ ਵਰਤਿਆ ਗਿਆ। ਪਹਿਲੀ ਖੁਰਾਕ 75 ਲੱਖ ਲੋਕਾਂ ਵੱਲੋਂ ਲਗਾਈ ਗਈ ਹੈ ਜਦੋਂ ਕਿ ਦੂਜੀ ਖੁਰਾਕ 15 ਲੱਖ ਲੋਕਾਂ ਨੇ ਲਗਾਈ ਹੈ।

ਹੋਰ ਪੜ੍ਹੋ: ਸਾਬਕਾ CJI ਰੰਜਨ ਗੋਗੋਈ ’ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਾਉਣ ਵਾਲੀ ਔਰਤ ਵੀ ਬਣੀ ਜਾਸੂਸੀ ਦਾ ਸ਼ਿਕਾਰ

ਮੁੱਖ ਮੰਤਰੀ ਨੇ ਕਿਹਾ ਕਿ ਸਪਲਾਈ (Vaccine Supply) ਦੀ ਘਾਟ ਪੂਰੀ ਕਰਨ ਲਈ ਕੇਂਦਰ ਨੂੰ ਸੂਬੇ ਵਾਸਤੇ ਟੀਕਿਆਂ ਦੀ ਤੁਰੰਤ ਡਲਿਵਰੀ ਦਾ ਪ੍ਰਬੰਧ ਕਰਨ ਦੀ ਲੋੜ ਹੈ ਤਾਂ ਜੋ ਜਿਨ੍ਹਾਂ ਨੂੰ ਦੂਜੀ ਖੁਰਾਕ ਦੀ ਲੋੜ ਹੈ, ਉਨ੍ਹਾਂ ਦੇ ਟੀਕੇ ਲਗਾਏ ਜਾਣ ਜਦੋਂ ਕਿ ਹੋਰ ਯੋਗ ਵਿਅਕਤੀਆਂ ਲਈ ਵੀ ਟੀਕਾਕਰਨ ਜਾਰੀ ਰੱਖਿਆ ਜਾ ਸਕੇ।

ਹੋਰ ਪੜ੍ਹੋ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ 26 ਜੁਲਾਈ ਨੂੰ ਸਿੱਖ ਸੰਪਰਦਾਵਾਂ ਦੀ ਸੱਦੀ ਬੈਠਕ 

ਸਿਹਤ ਸਕੱਤਰ ਹੁਸਨ ਲਾਲ ਨੇ ਇਸ ਗੱਲ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ (Private Hospitals) ਨੂੰ ਕੀਤੀ ਖੁਰਾਕਾਂ ਦੀ ਸਪਲਾਈ ਖਰਾਬ ਹੋ ਰਹੀ ਹੈ, ਕਿਉਂਕਿ ਲੋਕ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਟੀਕਾਕਰਨ ਨੂੰ ਪਹਿਲ ਦੇ ਰਹੇ ਹਨ। ਮੀਟਿੰਗ ਵਿੱਚ ਜਾਣਕਾਰੀ ਦਿੱਤੀ ਕਿ ਸੂਬੇ ਨੇ ਪ੍ਰਾਈਵੇਟ ਹਸਪਤਾਲਾਂ ਤੋਂ ਸਟਾਕ ਤਬਦੀਲ ਕਰਨ ਦੀ ਮੰਗ ਕੀਤੀ ਸੀ ਪਰ ਹਾਲੇ ਤੱਕ ਕੇਂਦਰ ਵੱਲੋਂ ਕੋਈ ਜਵਾਬ ਨਹੀਂ ਮਿਲਿਆ।