'ਆਮ ਆਦਮੀ ਕਲੀਨਿਕ' ਦੀ ਪਹਿਲੀ ਝਲਕ ਆਈ ਸਾਹਮਣੇ, ਇਸ ਹਲਕੇ ਦੇ ਲੋਕਾਂ ਨੂੰ ਮਿਲੀ ਸੌਗਾਤ

ਏਜੰਸੀ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਣਾਏ ਮੁਹੱਲਾ ਕਲੀਨਿਕ 15 ਅਗਸਤ ਤੋਂ ਸ਼ੁਰੂ ਹੋਣਗੇ।

First Picture of Aam Aadmi Clinic in Punjab


ਚੰਡੀਗੜ੍ਹ:  15 ਅਗਸਤ ਤੋਂ ਪੰਜਾਬ ਵਿਚ ਸ਼ੁਰੂ ਹੋਣ ਵਾਲੇ ਮੁਹੱਲਾ ਕਲੀਨਿਕ ਦੀ ਪਹਿਲੀ ਝਲਕ ਸਾਹਮਣੇ ਆਈ ਹੈ। ਪਾਰਟੀ ਨਾਲ ਜੋੜਦਿਆਂ ਇਹਨਾਂ ਦਾ ਨਾਂ ‘ਆਮ ਆਦਮੀ ਕਲੀਨਿਕ’ ਰੱਖਿਆ ਗਿਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਣਾਏ ਮੁਹੱਲਾ ਕਲੀਨਿਕ 15 ਅਗਸਤ ਤੋਂ ਸ਼ੁਰੂ ਹੋਣਗੇ।

First Picture of Aam Aadmi Clinic in Punjab

ਮੁੱਢਲੇ ਤੌਰ ’ਤੇ 75 ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ। ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਇਹਨਾਂ 'ਚ ਲੋਕਾਂ ਨੂੰ ਘਰ ਦੇ ਨੇੜੇ ਇਲਾਜ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ। ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਸੇਵਾ ਕੇਂਦਰ ਫੇਜ਼-5 ਵਿਚ ਸਥਾਪਿਤ ਕੀਤੇ ਗਏ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ ਅਤੇ ਅਗਾਊਂ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

First Picture of Aam Aadmi Clinic in Punjab

ਉਹਨਾਂ ਦੱਸਿਆ ਇੱਥੇ ਮਰੀਜ਼ਾਂ ਦੀ ਜਾਂਚ ਤੋਂ ਇਲਾਵਾ ਲੈਬ ਟੈਸਟਿੰਗ ਅਤੇ ਦਵਾਈਆਂ ਦਾ ਵੀ ਪ੍ਰਬੰਧ ਹੋਵੇਗਾ। ਇਸ ਨਾਲ ਜਿੱਥੇ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਬੱਚਤ ਹੋਵੇਗੀ, ਉੱਥੇ ਹੀ ਵਧੀਆ ਇਲਾਜ ਹੋਣ ਨਾਲ ਸੁੱਖ ਦਾ ਸਾਹ ਮਿਲੇਗਾ।