ਭੋਗ ਸਮਾਗਮ ਮਗਰੋਂ ਗੁਰਦੁਆਰਾ ਸਾਹਿਬ 'ਚ ਹੀ ਚੱਲੀਆਂ ਗੋਲ਼ੀਆਂ, ਇਕ ਵਿਅਕਤੀ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ

photo

 

ਮੰਡੀ ਗੋਬਿੰਦਗੜ੍ਹ: ਹਲਕਾ ਅਮਲੋਹ ਅਧੀਨ ਆਉਂਦੇ ਪਿੰਡ ਸਲਾਣਾ ਦੁੱਲਾ ਸਿੰਘ ਵਾਲਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਇਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ। ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ 'ਚ ਭੋਗ ਸਮਾਗਮ ਤੋਂ ਬਾਅਦ ਅੰਨ੍ਹਵਾਹ ਗੋਲੀਆਂ ਚਲਾਈਆਂ ਗਈਆਂ।

ਇਹ ਵੀ ਪੜ੍ਹੋ: PSPCL ਤੇ PSTCL ਵਲੋਂ ਅਪ੍ਰੈਲ 2022 ਤੋਂ ਹੁਣ ਤੱਕ ਦਿਤੀਆਂ ਗਈਆਂ 3972 ਨੌਕਰੀਆਂ 

ਜਿਸ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਹਿਚਾਣ ਪਿੰਡ ਰਾਮਗੜ੍ਹ ਦੇ ਸਾਬਕਾ ਸਰਪੰਚ ਸੱਜਣ ਸਿੰਘ ਦੇ ਸਕੇ ਭਰਾ ਕਰਨੈਲ ਸਿੰਘ ਵਜੋਂ ਹੋਈ ਹੈ। ਜਦੋਂ ਕਿ ਜ਼ਖਮੀ ਵਿਅਕਤੀ ਕਰਤਾਰ ਸਿੰਘ ਵੀ ਪਿੰਡ ਰਾਮਗੜ੍ਹ ਦਾ ਹੀ ਵਸਨੀਕ ਹੈ। ਮਿਲੀ ਜਾਣਕਾਰੀ ਅਨੁਸਾਰ ਹਮਲਾਵਰ ਵੀ ਪਿੰਡ ਰਾਮਗੜ੍ਹ ਦਾ ਕੁਲਦੀਪ ਸਿੰਘ ਨਾਮੀ ਵਿਅਕਤੀ ਦਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਨੀਪੁਰ ਵਿਚ ਦੋ ਔਰਤਾਂ ਉਤੇ ਜਿਨਸੀ ਹਮਲੇ ਦੀ ਘਿਨਾਉਣੀ ਕਾਰਵਾਈ ਦੀ ਸਖ਼ਤ ਨਿਖੇਧੀ

 ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸਲਾਣਾ ਵਿਖੇ ਭੋਗ ਸਮਾਗਮ ਸੀ। ਇਸ ਭੋਗ ਸਮਾਗਮ ਵਿਚ ਫੈਕਟਰੀ ਮਾਲਕ ਕਰਨੈਲ ਸਿੰਘ ਅਤੇ ਕਰਤਾਰ ਸਿੰਘ ਆਏ ਹੋਏ ਸਨ। ਕਿਸੇ ਸਮੇਂ ਕਾਰੋਬਾਰ 'ਚ ਇਹਨਾਂ ਦਾ ਪਾਰਟਨਰ ਰਿਹਾ ਕੁਲਦੀਪ ਸਿੰਘ ਵੀ ਭੋਗ ’ਤੇ ਆਇਆ ਸੀ। ਇਨ੍ਹਾਂ ਤਿੰਨਾਂ ਵਿਚਾਲੇ ਸਾਂਝੇਦਾਰੀ ਨੂੰ ਲੈ ਕੇ ਕਾਫੀ ਸਮੇਂ ਤੋਂ ਰੰਜਿਸ਼ ਚੱਲੀ ਆ ਰਹੀ ਹੈ। ਭੋਗ ਸਮਾਗਮ ਦੀ ਸਮਾਪਤੀ ਤੋਂ ਬਾਅਦ ਜਦੋਂ ਲੋਕ ਗੁਰਦੁਆਰਾ ਸਾਹਿਬ ਦੀ ਹਦੂਦ ਵਿਚ ਖੜ੍ਹੇ ਸਨ ਤਾਂ ਇਸ ਦੌਰਾਨ ਕੁਲਦੀਪ ਸਿੰਘ ਨੇ ਲਾਇਸੈਂਸੀ ਪਿਸਤੌਲ ਨਾਲ ਕਰਨੈਲ ਸਿੰਘ ਅਤੇ ਕਰਤਾਰ ਸਿੰਘ ’ਤੇ ਗੋਲੀਆਂ ਚਲਾ ਦਿਤੀਆਂ।

ਸਿਰ ਵਿਚ ਗੋਲੀ ਲੱਗਣ ਕਾਰਨ ਕਰਨੈਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਕਰਤਾਰ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਸਨੂੰ  ਖੰਨਾ ਦੇ ਆਈ.ਵੀ.ਵਾਈ ਹਸਪਤਾਲ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਰੈਫਰ ਕਰ ਦਿਤਾ ਗਿਆ। ਇਸ ਦੌਰਾਨ ਐਸਪੀ (ਆਈ) ਰਾਕੇਸ਼ ਕੁਮਾਰ ਯਾਦਵ ਜ਼ਖ਼ਮੀ ਦਾ ਹਾਲ ਚਾਲ ਜਾਣਨ ਲਈ ਹਸਪਤਾਲ ਪੁੱਜੇ। ਦਸਿਆ ਜਾ ਰਿਹਾ ਹੈ ਕਿ ਗੋਲੀ ਚਲਾਉਣ ਵਾਲੇ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।