ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਕਾਰੋਬਾਰੀ ਡਾ. ਐਸ.ਪੀ. ਸਿੰਘ ਓਬਰਾਏ
7 ਕਰੋੜ ਰੁਪਏ ਨਾਲ ਬੇਘਰ ਹੋਏ ਲੋਕਾਂ ਦੀ ਕਰਨਗੇ ਸਹਾਇਤਾ
ਰੋਪੜ, ਫ਼ਿਰੋਜ਼ਪੁਰ, ਤਰਨ ਤਾਰਨ, ਦਸੂਹਾ ਅਤੇ ਮੁਕੇਰੀਆਂ ਆਦਿ ਇਲਾਕਿਆਂ ਦੇ ਪਿੰਡਾਂ 'ਚ ਬਣਾਈਆਂ ਕਮੇਟੀਆਂ
ਚੰਡੀਗੜ੍ਹ : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲਗਾਤਾਰ ਜਿਥੇ ਹੜ੍ਹ ਪ੍ਰਭਾਵਤ ਪਿੰਡਾਂ ਵਿਚ ਹਰ ਤਰ੍ਹਾਂ ਦੀ ਮਦਦ ਕੀਤੀ ਜਾ ਰਹੀ ਹੈ ਉਥੇ ਹੀ ਹੁਣ ਕਾਰੋਬਾਰੀ ਡਾ. ਐਸ.ਪੀ. ਸਿੰਘ ਓਬਰਾਏ ਨੇ ਬੇਘਰ ਹੋਏ ਪੰਜਾਬ ਦੇ ਲੋਕਾਂ ਲਈ ਵੀ ਮਦਦ ਦਾ ਹੱਥ ਅੱਗੇ ਵਧਾਇਆ ਹੈ।
ਇਹ ਵੀ ਪੜ੍ਹੋ: ਮਹਾਰਾਸ਼ਟਰ ਦੇ ਰਾਏਗੜ੍ਹ 'ਚ ਖਿਸਕੀ ਜ਼ਮੀਨ, ਮਲਬੇ 'ਚ ਦਬੇ ਕਰੀਬ 48 ਘਰ
ਹੜ੍ਹ ਦੌਰਾਨ ਨੁਕਸਾਨੇ ਗਏ ਘਰਾਂ ਦੀ ਮੁਰੰਮਤ ਕਰਵਾਈ ਜਾਵੇਗੀ ਅਤੇ ਜਿਨ੍ਹਾਂ ਦੇ ਘਰ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ ਉਨ੍ਹਾਂ ਲਈ ਨਵੇਂ ਘਰ ਬਣਵਾਏ ਜਾਣਗੇ। ਇਸ ਕਾਰਜ ਲਈ 7 ਕਰੋੜ ਰੁਪਏ ਸਹਾਇਤਾ ਰਾਸ਼ੀ ਦਿਤੀ । ਡਾ. ਓਬਰਾਏ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਇਸ ਕੰਮ ਲਈ ਰੋਪੜ, ਫ਼ਿਰੋਜ਼ਪੁਰ, ਤਰਨ ਤਾਰਨ, ਦਸੂਹਾ ਅਤੇ ਮੁਕੇਰੀਆਂ ਆਦਿ ਇਲਾਕਿਆਂ ਦੇ ਪਿੰਡਾਂ ਵਿਚ ਕਮੇਟੀਆਂ ਬਣਾਈਆਂ ਗਈਆਂ ਹਨ।
ਇਹ ਵੀ ਪੜ੍ਹੋ: ਅਨੁਵਾਦ ਮੌਕੇ ਸ਼ਬਦਾਂ ਨਾਲ ਨਾ ਹੋਵੇ ਬੇਲੋੜੀ ਛੇੜਛਾੜ, ਯੂ.ਜੀ.ਸੀ. ਨੇ ਜਾਰੀ ਕੀਤੇ ਦਿਸ਼ਾ-ਨਿਰਦੇਸ਼
ਦੱਸ ਦੇਈਏ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜ਼ਿਲ੍ਹਾ ਤਰਨ ਤਾਰਨ ਦੇ ਹੜ੍ਹ ਪ੍ਰਭਾਵਤ ਪਿੰਡਾਂ ਵਿਚ ਪਸ਼ੂਆਂ ਲਈ ਚਾਰਾ ਅਤੇ ਪੱਠੇ ਮੁਹਈਆ ਕਰਵਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਬਲਦੀਪ ਕੌਰ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦਿਲਬਾਗ ਸਿੰਘ ਯੋਧਾ ਨੇ ਸਮੁੱਚੀ ਟੀਮ ਨਾਲ ਹਲਕਾ ਖਡੂਰ ਸਾਹਿਬ ਦੇ ਹੜ੍ਹ ਪ੍ਰਭਾਵਤ ਪਿੰਡਾਂ ਧੁੰਦਾ ਤੇ ਜੌਹਲ ਵਿਖੇ ਪਸ਼ੂਆਂ ਲਈ ਚਾਰਾ ਅਤੇ ਫੀਡ ਮੁਹਈਆ ਕਰਵਾਈ ਗਈ।
ਇਹ ਵੀ ਪੜ੍ਹੋ: ਬਹੁਚਰਚਿਤ ਏਅਰ ਹੋਸਟੈੱਸ ਖ਼ੁਦਕੁਸ਼ੀ ਮਾਮਲਾ : ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ 'ਚ ਅੱਜ ਹੋਵੇਗੀ ਸੁਣਵਾਈ
ਇਸ ਮੌਕੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਡਾ. ਐਸ.ਪੀ. ਸਿੰਘ ਓਬਰਾਏ ਵਲੋਂ ਹੜ੍ਹ ਪ੍ਰਭਾਵਤ ਪਿੰਡਾਂ ਦੇ ਲੋਕਾਂ ਲਈ ਹਰ ਹੀਲੇ ਮਦਦ ਮੁਹਈਆ ਕਰਵਾਈ ਜਾ ਰਹੀ ਹੈ, ਜੋ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦਿਲਬਾਗ ਸਿੰਘ ਯੋਧਾ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਵਲੋਂ ਜਿਹੜੀ ਵੀ ਜ਼ਿੰਮੇਵਾਰੀ ਦਿਤੀ ਗਈ ਹੈ ਉਹ ਅਸੀਂ ਪੂਰੀ ਤਰ੍ਹਾਂ ਨਿਭਾਅ ਰਹੇ ਹਾਂ।