ਪੰਜਾਬ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਨੂੰ ਭੇਜਿਆ ਸੰਮਨ, ਸੋਮਵਾਰ ਨੂੰ ਪੇਸ਼ ਹੋਣ ਲਈ ਕਿਹਾ
ਜ਼ਮੀਨ ਸਸਤੇ ਭਾਅ ਵੇਚਣ ਦੇ ਇਲਜ਼ਾਮ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਸੰਮਨ ਭੇਜਿਆ ਹੈ। ਵਿਜੀਲੈਂਸ ਨੇ ਮਨਪ੍ਰੀਤ ਬਾਦਲ ਨੂੰ ਸੋਮਵਾਰ ਸਵੇਰੇ 10 ਵਜੇ ਪੇਸ਼ ਹੋਣ ਲਈ ਕਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ ਵਲੋਂ ਬਠਿੰਡਾ ਵਿਚ ਜਾਇਦਾਦ ਵੇਚਣ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮਨਪ੍ਰੀਤ ਬਾਦਲ ’ਤੇ ਜ਼ਮੀਨ ਸਸਤੇ ਭਾਅ ਵੇਚਣ ਦੇ ਇਲਜ਼ਾਮ ਹਨ।
ਇਹ ਵੀ ਪੜ੍ਹੋ: ਭਾਰਤੀ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਮੈਥ ਓਲੰਪੀਆਡ 'ਚ ਜਿੱਤੇ 6 ਮੈਡਲ, ਦੇਸ਼ ਦਾ ਨਾਂ ਕੀਤਾ ਰੌਸ਼ਨ
ਖਾਸ ਗੱਲ ਇਹ ਹੈ ਕਿ ਭਾਜਪਾ 'ਚ ਸ਼ਾਮਲ ਹੋਏ ਮਨਪ੍ਰੀਤ ਬਾਦਲ ਵਿਰੁਧ ਵਿਜੀਲੈਂਸ ਨੇ ਇਹ ਕਾਰਵਾਈ ਭਾਜਪਾ ਆਗੂ ਦੀ ਸ਼ਿਕਾਇਤ 'ਤੇ ਕੀਤੀ ਹੈ। ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਮਨਪ੍ਰੀਤ ਬਾਦਲ ਵਿਰੁਧ ਸ਼ਿਕਾਇਤ ਦਿਤੀ ਸੀ। ਇਹ ਮਾਮਲਾ ਬਠਿੰਡਾ ਦੀ ਜਾਇਦਾਦ ਨਾਲ ਸਬੰਧਤ ਹੈ।
ਇਹ ਵੀ ਪੜ੍ਹੋ: ਮਣੀਪੁਰ ਵੀਡੀਓ ਮਾਮਲੇ 'ਚ 2 ਦੋਸ਼ੀ ਗ੍ਰਿਫ਼ਤਾਰ, CM ਐੱਨ ਬੀਰੇਨ ਨੇ ਕਿਹਾ- ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ
ਵਿਜੀਲੈਂਸ ਨੇ ਮਨਪ੍ਰੀਤ ਬਾਦਲ ਨੂੰ ਸੋਮਵਾਰ ਨੂੰ ਪੂਰੇ ਦਸਤਾਵੇਜ਼ਾਂ ਸਮੇਤ ਪੇਸ਼ ਹੋਣ ਲਈ ਕਿਹਾ ਹੈ। ਉਨ੍ਹਾਂ 'ਤੇ ਅਪਣੇ ਅਹੁਦੇ ਦੀ ਵਰਤੋਂ ਕਰਦਿਆਂ ਪੁੱਡਾ ਦੀ ਜਾਇਦਾਦ ਘੱਟ ਰੇਟ 'ਤੇ ਵੇਚਣ ਦਾ ਇਲਜ਼ਾਮ ਸੀ। ਸਰੂਪ ਚੰਦ ਸਿੰਗਲਾ ਨੇ ਦਸਿਆ ਕਿ ਉਨ੍ਹਾਂ ਨੂੰ ਵਿਜੀਲੈਂਸ ਨੇ ਸਦਿਆ ਸੀ ਅਤੇ ਹੁਣ ਵੀ ਉਹ ਅਪਣੀ ਸ਼ਿਕਾਇਤ ’ਤੇ ਕਾਇਮ ਹਨ, ਦੋਸ਼ੀਆਂ ਵਿਰੁਧ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ 'ਚ 2 ਨਸ਼ਾ ਤਸਕਰ ਗ੍ਰਿਫਤਾਰ, ਬਾਹਰੋਂ ਸਸਤੇ ਭਾਅ 'ਤੇ ਨਸ਼ੇ ਲਿਆ ਕੇ ਟ੍ਰਾਈਸਿਟੀ 'ਚ ਸਨ ਵੇਚਦੇ
ਸਿੰਗਲਾ ਨੇ ਕਿਹਾ ਕਿ ਇਸ ਟੈਂਡਰ ਘੁਟਾਲੇ ਵਿਚ ਸਰਕਾਰੀ ਖਜ਼ਾਨੇ ਵਿਚੋਂ ਕਰੋੜਾਂ ਰੁਪਏ ਦੀ ਲੁੱਟ ਕੀਤੀ ਗਈ ਹੈ। ਇੰਨਾ ਗਬਨ ਕਰਨ ਵਾਲੇ ਲੀਡਰਾਂ ਨੂੰ ਬੇਨਕਾਬ ਕਰਨ ਦੀ ਲੋੜ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਮਾਮਲੇ ਵਿਚ ਇਨਸਾਫ਼ ਜ਼ਰੂਰ ਮਿਲੇਗਾ। ਦੱਸ ਦੇਈਏ ਕਿ ਜਦੋਂ ਸਿੰਗਲਾ ਨੇ ਸ਼ਿਕਾਇਤ ਕੀਤੀ ਸੀ, ਉਦੋਂ ਉਹ ਅਕਾਲੀ ਦਲ ਵਿਚ ਸਨ ਜਦਕਿ ਮਨਪ੍ਰੀਤ ਬਾਦਲ ਕਾਂਗਰਸ ਦਾ ਹਿੱਸਾ ਸਨ। ਹਾਲਾਂਕਿ ਹੁਣ ਦੋਵੇਂ ਆਗੂ ਭਾਜਪਾ ਦਾ ਹਿੱਸਾ ਹਨ।