ਕੈਪਟਨ ਅਮਰਿੰਦਰ ਸਿੰਘ ਵਲੋਂ ਕੇਰਲ ਰਾਹਤ ਕੋਸ਼ਿਸਾਂ 'ਚ ਸਾਰੇ ਪੰਜਾਬੀਆਂ ਨੂੰ ਸਹਾਇਤਾਂ ਦੇਣ ਦੀ ਅਪੀਲ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਵਲੋਂ 150 ਮੀਟਰਕ ਟਨ ਰਾਹਤ ਸਮੱਗਰੀ ਨਾਲ ਭਰੇ ਚਾਰ ਜਹਾਜ਼ ਕੇਰਲ ਲਈ ਰਵਾਨਾ 

Captain Amrinder Singh

ਚੰਡੀਗੜ•, 20 ਅਗਸਤ: ਹੜ•ਾਂ ਨਾਲ ਪ੍ਰਭਾਵਿਤ ਕੇਰਲਾ ਸੂਬੇ ਨੂੰ ਪਿਛਲੇ 2 ਦਿਨਾਂ ਦੌਰਾਨ 150 ਮੀਟਰਕ ਟਨ ਰਾਹਤ ਸਮੱਗਰੀ ਨਾਲ ਭਰੇ 4 ਹਵਾਈ ਜਹਾਜ਼ਾਂ ਨੂੰ ਰਵਾਨਾ ਕਰਨ ਅਤੇ ਆਪਣੀ ਸਰਕਾਰ ਦੀਆਂ ਚੱਲ ਰਹੀਆਂ ਕੋਸ਼ਿਸਾਂ ਨੂੰ ਹੁਲਾਰਾ ਦੇਣ ਵਾਸਤੇ  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਅਣਕਿਆਸੀ ਕੁਦਰਤੀ ਆਫਤ ਨਾਲ ਜੂਝ ਰਹੇ ਕੇਰਲ ਦੀ ਮਦਦ ਕਰਨ ਲਈ ਸਾਰੇ ਪੰਜਾਬੀਆਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਰਲ ਦੇ ਹੜ•ਾਂ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸੂਬਾ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਕੋਸ਼ਿਸਾਂ ਵਿੱਚ ਹਰ ਪੰਜਾਬੀ ਨੂੰ ਮਦਦ ਕਰਨੀ ਚਾਹੀਦੀ ਹੈ।