SGPC ਨੇ ਹੜ੍ਹ ਪੀੜਤਾਂ ਦੀ ਮੱਦਦ ਲਈ ਕੀਤੇ ਪੁਖਤਾ ਪ੍ਰਬੰਧ: ਲੌਂਗੋਵਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਦਾ ਆਇਆ ਬਿਆਨ

SGPC provides flood relief to victims: Longowal

ਪੰਜਾਬ- ਪੰਜਾਬ 'ਚ ਭਾਰੀ ਬਾਰਿਸ਼ ਨੇ ਜਿੱਥੇ ਲੋਕਾਂ 'ਤੇ ਕਹਿਰ ਢਾਹਿਆ ਹੋਇਆ ਹੈ। ਉੱਥੇ ਹੀ ਪੀੜਤ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਵੱਖ ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਸੰਗਤ ਦੀ ਰਿਹਾਇਸ਼ ਤੇ ਲੰਗਰ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਉਹਨਾਂ ਕਿਹਾ ਕਿ ਬਾਰਿਸ਼ ਦੇ ਚੱਲਦਿਆਂ ਪੰਜਾਬ ਅੰਦਰ ਕੁਝ ਇਲਾਕਿਆਂ ਵਿਚ ਸਰਕਾਰ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ,ਜਿਸ ਕਾਰਨ ਸ਼੍ਰੋਮਣੀ ਕਮੇਟੀ ਨੇ ਸੰਗਤ ਲਈ ਲੋੜੀਂਦੇ ਪ੍ਰਬੰਧ ਕੀਤੇ ਹਨ।

ਉੱਥੇ ਹੀ ਲੌਂਗੋਵਾਲ ਨੇ ਸੰਗਤ ਨੂੰ ਅਪੀਲ ਕੀਤੀ ਲੋੜ ਪੈਣ 'ਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਹੜ੍ਹ ਪੀੜਤ ਲੋਕਾਂ ਦੀ ਮੱਦਦ ਕੀਤੀ ਜਾ ਸਕੇ।ਦੱਸ ਦਈਏ ਕਿ ਭਾਰੀ ਮੀਂਹ ਨੇ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿਚ ਤਬਾਹੀ ਮਚਾਈ ਹੋਈ ਹੈ, ਇਸ ਤਬਾਹੀ ਦੇ ਚਲਦੇ ਲੋਕਾਂ ਦੇ ਘਰ ਢਹਿ ਢੇਰੀ ਹੋ ਰਹੇ ਹਨ।ਹੜ੍ਹਾਂ ਦੇ ਚਲਦੇ ਸਤਲੁਜ ਦਰਿਆ ਦੇ ਕੰਢੇ ਵਾਲੇ ਇਲਾਕਿਆਂ ਵਿਚ ਸਭ ਤੋਂ ਵੱਧ ਮਾਰ ਪਈ ਹੋਈ ਹੈ।