ਕਿਸਾਨਾਂ ਨੇ ਪ੍ਰੇਮ ਸਿੰਘ ਚੰਦੂਮਾਜਰਾ ਦਾ ਕੀਤਾ ਘਿਰਾਓ , ਕਾਲੀਆਂ ਝੰਡੀਆਂ ਦਿਖਾ ਕੀਤੀ ਨਾਅਰੇਬਾਜ਼ੀ 

ਏਜੰਸੀ

ਖ਼ਬਰਾਂ, ਪੰਜਾਬ

ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਸਮਾਗਮ ਵਿਚ ਪਹੁੰਚੇ ਸਨ ਪ੍ਰੇਮ ਸਿੰਘ ਚੰਦੂਮਾਜਰਾ

Farmers besieged Prem Singh Chandumajra, shouted black flags and chanted slogans

ਲੌਂਗੋਵਾਲ (ਟੋਨੀ ਸ਼ਰਮਾ) - ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਵਿਰੋਧ ਜਾਰੀ ਹੈ। ਕਿਸਾਨ ਸਿਆਸੀ ਨੇਤਾਵਾਂ ਨੂੰ ਘੇਰ ਕੇ ਆਪਣਾ ਗੁੱਸਾ ਜਾਹਿਰ ਕਰ ਰਹੇ ਹਨ। ਅੱਜ ਕਿਸਾਨਾਂ ਨੇ ਕਈ ਸਿਆਸੀ ਲੀਡਰਾਂ ਦਾ ਘਿਰਾਓ ਕੀਤਾ। ਇਸੇ ਕੜੀ ਵਿਚ ਅੱਜ ਕਿਸਾਨਾਂ ਨੇ ਸਾਬਕਾ ਅਕਾਲੀ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦਾ ਘਿਰਾਓ ਕੀਤਾ ਅਤੇ ਹੰਗਾਮਾ ਕੀਤਾ। ਇਸ ਦੌਰਾਨ ਕਿਸਾਨਾਂ ਨੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਵੀ ਦਿਖਾਈਆਂ। 

ਦਰਅਸਲ, ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਲੌਂਗੋਵਾਲ ਵਿਚ ਇੱਕ ਸਮਾਗਮ ਕਰਵਾਇਆ ਗਿਆ ਸੀ। ਚੰਦੂਮਾਜਰਾ ਸਮਾਰੋਹ ਵਿਚ ਸ਼ਾਮਲ ਹੋਣ ਲਈ ਆਏ ਸਨ। ਜਿਵੇਂ ਹੀ ਉਹ ਇੱਥੇ ਪਹੁੰਚੇ, ਕਿਸਾਨਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਕਿਸਾਨਾਂ ਨੇ ਉਨ੍ਹਾਂ ਨੂੰ ਕਾਲੇ ਝੰਡੇ ਦਿਖਾਉਂਦੇ ਹੋਏ ਨਾਅਰੇਬਾਜ਼ੀ ਕੀਤੀ, ਜਿਸ ਦੇ ਮੱਦੇਨਜ਼ਰ ਉਨ੍ਹਾਂ ਨੂੰ ਉਲਟਾ ਪੈਦਲ ਹੀ ਸਮਾਰੋਹ ਤੋਂ ਵਾਪਸ ਪਰਤਣਾ ਪਿਆ। 

ਦੱਸ ਦਈਏ ਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਸਾਧੂ ਸਿੰਘ ਧਰਮਸੋਤ ਨੂੰ ਕਿਸਾਨਾਂ ਦੇ ਵਿਰੋਧ ਕਾਰਨ ਸਮਾਰੋਹ ਅੱਧ ਵਿਚਕਾਰ ਛੱਡਣਾ ਪਿਆ ਸੀ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਸਮਾਗਮਵਿੱਚ ਸ਼ਾਮਲ ਹੋਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ।