ਕਿਸਾਨਾਂ ਨੇ ਵਿਜੈਇੰਦਰ ਸਿੰਗਲਾ ਤੇ ਧਰਮਸੋਤ ਦਾ ਕੀਤਾ ਵਿਰੋਧ, ਪੁਲਿਸ ਨਾਲ ਹੋਈ ਧੱਕਾ-ਮੁੱਕੀ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਸਮਾਗਮ 'ਚ ਪਹੁੰਚੇ ਸਨ ਦੋਨੋਂ ਮੰਤਰੀ 

Farmers protest against Vijayinder Singla and Dharamsot

ਸੰਗਰੂਰ (ਟੋਨੀ ਸ਼ਰਮਾ) -  ਅੱਜ ਜਿਲ੍ਹਾ ਸੰਗਰੂਰ ਦੇ ਲੌਂਗੋਵਾਲ ਵਿਚ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਉਹਨਾਂ ਨੂੰ ਸੰਗਰੂਰ ਵਿਚ ਕਾਂਗਰਸ ਤੋਂ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਵਿਜੈਇੰਦਰ ਸਿੰਗਲਾ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਹਰਚੰਦ ਸਿੰਘ ਲੋਂਗੋਵਾਲ ਨੂੰ ਲੋਕਾਂ ਦਾ ਆਦਰਸ਼ ਮੰਨਦੇ ਹੋਏ ਹਰ ਸਾਲ ਉਨ੍ਹਾਂ ਦੁਆਰਾ ਦਿੱਤੀਆਂ ਗਈਆਂ ਸਿੱਖਿਆਵਾਂ ਨੂੰ ਯਾਦ ਕਰਨ ਲਈ ਉਨ੍ਹਾਂ ਦੇ ਸਮਾਗਮ ਵਿਚ ਸ਼ਿਰਕਤ ਕੀਤੀ।  

ਇਸ ਸਮਾਗਮ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਤਾਂ ਉਸ ਸਮੇਂ ਉਹ ਅਪਣੀ ਕਾਰ ਵੱਲ ਭੱਜਦੇ ਹੋਏ ਨਜ਼ਰ ਆਏ ਅਤੇ ਕਿਸਾਨਾਂ ਦੀ ਮੌਕੇ ਤੇ ਪੁਲਿਸ ਨਾਲ ਹੱਥੋਪਾਈ ਵੀ ਹੋਈ ਪਰ ਕਿਸਾਨਾਂ ਨੇ ਡਟ ਕੇ ਇਸ ਦਾ ਵਿਰੋਧ ਕੀਤਾ ਅਤੇ ਸਿੰਗਲਾ ਨੂੰ ਕਾਲੀਆਂ ਝੰਡੀਆਂ ਦਿਖਾਉਂਦੇ ਹੋਏ ਉਹਨਾਂ ਖਿਲਾਫ਼ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ - ਪਤਨੀ ਦਾ ਘਿਰਾਓ ਹੋਣ 'ਤੇ ਭੜਕੇ ਰਾਜਾ ਵੜਿੰਗ, ਫੇਸਬੁੱਕ 'ਤੇ ਲਾਈਵ ਹੋ ਕੱਢਿਆ ਗੁੱਸਾ     

ਇਸ ਬਾਰੇ ਸਿੰਗਲਾ ਨੇ ਮੀਡਿਆ ਨੂੰ ਦੱਸਦੇ ਹੋਏ ਕਿਹਾ ਕਿ ਅੱਜ ਪੰਜਾਬ ਦਾ ਕਿਸਾਨ ਬੀਜੇਪੀ ਦੇ ਕਾਲੇ ਕਾਨੂੰਨਾਂ ਤੋਂ ਖ਼ਫਾ ਹੈ ਅਤੇ ਉਨ੍ਹਾਂ ਦੇ ਖਿਲਾਫ਼ ਹੀ ਕਿਸਾਨ ਲਗਾਤਾਰ ਵਿਰੋਧ ਕਰ ਰਹੇ ਹਨ ਪਰ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਸੀ ਤੇ ਰਹੇਗੀ। ਇਸ ਦੇ ਨਾਲ ਹੀ ਕਿਸਾਨਾਂ ਨੇ ਹਰਚੰਦ ਸਿੰਘ  ਲੌਂਗੋਵਾਲ ਦੀ ਬਰਸੀ ਦੇ ਮੌਕੇ 'ਤੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਉਨ੍ਹਾਂ ਦੇ ਪਿੰਡ ਵਿਚ ਕਾਂਗਰਸ ਦਾ ਕੋਈ ਵੀ ਬੰਦਾ ਆਏ ਕਿਉਂਕਿ ਖੇਤੀ ਕਾਨੂੰਨਾਂ ਦੇ ਖਿਲਾਫ ਉਨ੍ਹਾਂ ਦੀ ਜੰਗ ਹੈ ਅਤੇ ਉਨ੍ਹਾਂ ਦਾ ਕਿਸੇ ਪਾਰਟੀ ਨਾਲ ਕੋਈ ਮਤਲਬ ਨਹੀਂ ਹੈ।

ਇਹ ਵੀ ਪੜ੍ਹੋ - ਨਵਜੋਤ ਸਿੱਧੂ ਦੀ ਮੰਗ 'ਤੇ CM ਨੇ ਜਤਾਈ ਸਹਿਮਤੀ, ਕੈਬਨਿਟ ਮੰਤਰੀਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ    

ਬਸ ਉਹ ਇਹੀ ਕਹਿਣਾ ਚਾਹੁੰਦੇ ਹਨ ਕਿ ਉਨ੍ਹਾਂ ਦੇ ਪਿੰਡ ਵਿਚ ਕੋਈ ਵੀ ਸਮਾਗਮਾਂ 'ਤੇ ਕਾਂਗਰਸੀ ਸ਼ਿਰਕਤ ਨਾ ਕਰਨ। ਜ਼ਿਕਰਯੋਗ ਹੈ ਕਿ ਇੱਕ ਪਾਸੇ ਕਿਸਾਨ ਲਗਾਤਾਰ ਆਪਣੇ ਸੰਗਰਸ਼ ਉੱਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਆਉਣ ਵਾਲੇ 2022 ਦੀਆਂ ਚੋਣਾਂ ਨੂੰ ਲੈ ਕੇ ਵੀ ਆਮ ਜਨਤਾ ਇਸ ਗੱਲ ਤੋਂ ਜਾਣੂ ਹੈ ਕਿ 2022 ਲਈ ਫਿਰ ਸਰਕਾਰ ਉਨ੍ਹਾਂ ਨੂੰ ਇਸਤੇਮਾਲ ਕਰ ਸਕਦੀ ਹੈ।