ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ NIA ਦੀ ਛਾਪੇਮਾਰੀ, RDX ਮਿਲਣ ਦਾ ਦਾਅਵਾ
ਰਾਸ਼ਟਰੀ ਜਾਂਚ ਏਜੰਸੀ ਦੀ ਟੀਮ ਨੇ ਜਲੰਧਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਦੇ ਘਰ ਛਾਪੇਮਾਰੀ ਕੀਤੀ ਹੈ।
ਜਲੰਧਰ: ਰਾਸ਼ਟਰੀ ਜਾਂਚ ਏਜੰਸੀ ਦੀ ਟੀਮ ਨੇ ਜਲੰਧਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਦੇ ਘਰ ਛਾਪੇਮਾਰੀ ਕੀਤੀ ਹੈ। ਐਨਆਈਏ ਦੀ ਟੀਮ ਰਾਤ ਕਰੀਬ 12 ਵਜੇ ਉਹਨਾਂ ਦੇ ਘਰ ਪਹੁੰਚੀ। ਜਸਬੀਰ ਸਿੰਘ ਰੋਡੇ ਨੇ ਦੱਸਿਆ ਕਿ ਉਹਨਾਂ ਦੇ ਪੁੱਤਰ ਗੁਰਮੁੱਖ ਸਿੰਘ ਕੋਲ ਇਤਰਾਜ਼ਯੋਗ ਸਮੱਗਰੀ ਮਿਲਣ ਦੇ ਇਲਜ਼ਾਮ ਲੱਗੇ ਹਨ।
ਹੋਰ ਪੜ੍ਹੋ: ਤਾਲਿਬਾਨ ਤੋਂ ਬਚ ਕੇ ਭੱਜ ਰਹੇ ਫੁੱਟਬਾਲ ਖਿਡਾਰੀ ਦੀ ਮੌਤ, ਜਹਾਜ਼ 'ਚੋਂ ਡਿੱਗਣ ਕਾਰਨ ਵਾਪਰਿਆ ਹਾਦਸਾ
ਐਨਆਈਏ ਦੀ ਟੀਮ ਗੁਰਮੁਖ ਸਿੰਘ ਨੂੰ ਅਪਣੇ ਨਾਲ ਲੈ ਗਈ। ਕਿਹਾ ਜਾ ਰਿਹਾ ਹੈ ਕਿ ਗੁਰਮੁਖ ਸਿੰਘ ਕੋਲੋਂ ਆਰਡੀਐਕਸ ਬਰਾਮਦ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਾਬਕਾ ਜਥੇਦਾਰ ਨੇ ਦੱਸਿਆ ਕਿ ਐਨਆਈਏ ਦੀ ਟੀਮ ਰਾਤ ਕਰੀਬ 12.15 ਵਜੇ ਉਹਨਾਂ ਦੇ ਘਰ ਪਹੁੰਚੀ। ਟੀਮ ਘਰ ਦੀਆਂ ਕੰਧਾਂ ਟੱਪ ਕੇ ਘਰ ਵਿਚ ਦਾਖਲ ਹੋਈ।
ਹੋਰ ਪੜ੍ਹੋ: ਪੰਜਾਬ ’ਚ ਹੁਣ 630 ਰੁਪਏ ਵਿਚ ਹੋਣਗੇ ਪਾਣੀ ਦੀ ਗੁਣਵੱਤਾ ਜਾਂਚ ਦੇ 18 ਟੈਸਟ
ਭਾਈ ਜਸਬੀਰ ਸਿੰਘ ਨੇ ਦੱਸਿਆ ਕਿ ਜਾਂਚ ਟੀਮ ਨੇ ਬਹੁਤ ਬਰੀਕੀ ਨਾਲ ਗੁਰਮੁੱਖ ਸਿੰਘ ਦੇ ਕਮਰੇ ਦੀ ਤਲਾਸ਼ੀ ਵੀ ਲਈ ਪਰ ਉਹਨਾਂ ਨੂੰ ਕੁਝ ਨਹੀਂ ਮਿਲਿਆ। ਉਹਨਾਂ ਦੱਸਿਆ ਕਿ ਹੁਣ ਅਦਾਲਤ ਵਿਚ ਪੇਸ਼ੀ ਹੈ। ਉਹਨਾਂ ਕਿਹਾ ਕਿ ਮੇਰੇ ਪੁੱਤਰ ਨੂੰ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ।